ਡੇਰਾ ਭਾਈ ਹਰਜੀ ਸਾਹਿਬ ਖੁਖਰੈਣ ’ਚ ਸਾਲਾਨਾ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ਮਨਾਇਆ ਡੇਰਾ ਭਾਈ ਹਰਜੀ ਸਾਹਿਬ ਖੁਖਰੈਣ ਵਿਖੇ ਸਾਲਾਨਾ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ਮਨਾਇਆ
Publish Date: Sun, 26 Jul 2026 09:11 PM (IST)
Updated Date: Sun, 26 Jul 2026 09:14 PM (IST)
ਵੱਖ-ਵੱਖ ਧਾਰਮਿਕ, ਰਾਜਨੀਤਿਕ, ਸ਼ਖਸ਼ੀਅਤਾਂ ਨੇ ਕੀਤੀ ਸ਼ਿਰਕਤ ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ ਫੱਤੂਢੀਂਗਾ : ਡੇਰਾ ਬਾਬਾ ਭਾਈ ਹਰਜੀ ਸਾਹਿਬ ਖੁਖਰੈਣ ਵਿਖੇ ਡੇਰੇ ਦੇ ਛੇਵੇਂ ਮੁਖੀ ਸੰਤ ਦਾਸ ਜੀ ਦੀ ਸਾਲਾਨਾ ਬਰਸੀ ਦੇ ਸਬੰਧ ਵਿਚ ਸਮੂਹ ਐੱਨਆਰਆਈ ਵੀਰਾਂ, ਨਗਰ ਨਿਵਾਸੀ ਸੰਗਤਾਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਅਤੇ ਇਲਾਕੇ ਦੇ ਸੰਤਾਂ-ਮਹਾਂਪੁਰਸ਼ਾਂ ਦੀ ਰਹਿਨੁਮਾਈ ਹੇਠ ਡੇਰਾ ਮੁਖੀ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਦੀ ਅਗਵਾਈ ਹੇਠ ਸਾਲਾਨਾ ਮਹਾਨ ਗੁਰਮਤਿ ਸਮਾਗਮ ਬੜੀ ਹੀ ਸ਼ਰਧਾ ਅਤੇ ਭਾਵਨਾ ਨਾਲ ਡੇਰਾ ਬਾਬਾ ਭਾਈ ਹਰਜੀ ਸਾਹਿਬ ਖੁਖਰੈਣ ਵਿਖੇ ਮਨਾਏ ਗਏ। ਇਸ ਮੌਕੇ ਸਭ ਤੋਂ ਪਹਿਲਾਂ ਰੱਖੇ ਹੋਏ ਸ੍ਰੀ ਅਖੰਡ ਪਾਠ ਸਾਹਿਬਾਂ ਦੀ ਲੜੀ ਦੇ ਭੋਗ ਪਾਏ ਗਏ। ਉਪਰੰਤ ਸਜਾਏ ਗਏ ਮਹਾਨ ਦੀਵਾਨਾਂ ਵਿਚ ਭਾਈ ਜਸਵੰਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਰਾਗੀ ਭਾਈ ਹਰਜੋਤ ਸਿੰਘ, ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਕਵੀਸ਼ਰ ਭਾਈ ਕੇਵਲ ਸਿੰਘ ਮਹਿਤਾ, ਕਵੀਸ਼ਰ ਭਾਈ ਗੁਰਪ੍ਰੀਤ ਸਿੰਘ ਤਰਨਾ ਦਲ, ਢਾਡੀ ਭਾਈ ਅੰਮ੍ਰਿਤ ਸਿੰਘ ਨੱਥੂ ਚਾਹਲ, ਢਾਡੀ ਗਿਆਨੀ ਸਰੂਪ ਸਿੰਘ ਕਡਿਆਣਾ, ਕਥਾਵਾਚਕ ਭਾਈ ਤਰਲੋਕ ਸਿੰਘ ਯੂਕੇ ਆਦਿ ਨੇ ਹਾਜ਼ਰ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਸਟੇਜ ਸਕੱਤਰ ਦੀ ਸੇਵਾਮਹੰਤ ਮਹਾਤਮਾ ਮੁਨੀ ਅਤੇ ਗਿਆਨੀ ਅਮੋਲਕ ਸਿੰਘ ਸੰਧੂ ਨੇ ਨਿਭਾਈ। ਇਸ ਮੌਕੇ ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ, ਸੰਤ ਬਾਬਾ ਸ਼ਮਸ਼ੇਰ ਸਿੰਘ ਨਰੈਣਸਰ, ਮਹੰਤ ਮਹਾਤਮਾਂ ਮੁਨੀ ਖੈੜਾ ਬੇਟ, ਸੰਤ ਬਾਬਾ ਅਵਤਾਰ ਸਿੰਘ ਧਰਮਸ਼ਾਲਾ ਕਪੂਰਥਲਾ, ਬਾਬਾ ਇੰਦਰ ਸਿੰਘ ਖੀਰਾਂਵਾਲੀ, ਸੰਤ ਬਾਬਾ ਅਮਰਜੀਤ ਸਿੰਘ ਨਾਨਕਸਰ, ਸੰਤ ਬਾਬਾ ਗੁਰਮੇਜ ਸਿੰਘ ਸੈਦਰਾਣਾ, ਭਾਈ ਨਰਿੰਦਰ ਸਿੰਘ ਸ਼ਾਹ ਖਡੂਰ ਸਾਹਿਬ, ਬਾਬਾ ਅਵਤਾਰ ਸਿੰਘ ਹੰਸਾਵਾਲਾ, ਬਾਬਾ ਜ਼ੋਰਾਵਰ ਸਿੰਘ ਡੇਰਾ ਬਾਬਾ ਰਾਜਪਾਲ ਖੱਡੂਰ ਸਾਹਿਬ, ਜਥੇਦਾਰ ਸਤਨਾਮ ਸਿੰਘ ਤਰਨਾ ਦਲ, ਬਾਬਾ ਬਲਵਿੰਦਰ ਸਿੰਘ ਰੱਬ ਜੀ ਟਾਹਲੀ ਸਾਹਿਬ, ਬਾਬਾ ਸੁੱਖਾ ਸਿੰਘ ਸਰਹਾਲੀ ਸਾਹਿਬ, ਭਾਈ ਗੁਰਦੀਪ ਸਿੰਘ ਭੰਡਾਲ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਵਾਰਿਸ ਪੰਜਾਬ ਦੇ, ਸੁਖਜੀਤ ਸਿੰਘ ਬਿੱਲਾ ਧਾਲੀਵਾਲ, ਰਣਜੀਤ ਸਿੰਘ ਖੋਜੇਵਾਲ ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ, ਸੁਖਬੀਰ ਸਿੰਘ ਸੰਧੂ ਪੀਏ ਰਾਣਾ ਗੁਰਜੀਤ ਸਿੰਘ, ਕੈਪਟਨ ਲਖਵਿੰਦਰ ਸਿੰਘ, ਸੂਬੇਦਾਰ ਸੁਰਿੰਦਰ ਸਿੰਘ ਪ੍ਰੇਮ ਸਿੰਘ ਖ਼ਾਲਸਾ, ਅਵਤਾਰ ਸਿੰਘ ਐੱਮਸੀ, ਮਹਿੰਦਰ ਸਿੰਘ ਸਰਪੰਚ ਰਾਜਪੁਰ, ਸਤਨਾਮ ਸਿੰਘ ਬਾਜਵਾ, ਬਾਬਾ ਜੱਸਾ ਸਿੰਘ, ਮਲਕੀਤ ਸਿੰਘ ਵਿਰਕ ਖੁਖਰੈਣ, ਬਾਬਾ ਅਮਰਦੇਵ ਸਿੰਘ ਕਪੂਰਥਲਾ, ਦਿਲਬਾਗ਼ ਸਿੰਘ ਗਿੱਲ ਸੁਲਤਾਨਪੁਰ ਲੋਧੀ, ਬਾਬਾ ਸ਼ੇਰ ਸਿੰਘ ਕੋਟ ਈਸੇ ਖਾਂ, ਬਾਬਾ ਖਜ਼ਾਨ ਸਿੰਘ, ਬਾਬਾ ਮਨਜੀਤ ਸਿੰਘ ਝਬਾਲ, ਬਾਬਾ ਸੋਹਣ ਸਿੰਘ ਕਾਰ ਸੇਵਾ ਭੂਰੀ ਵਾਲ਼ੇ, ਬਾਬਾ ਰਣਜੀਤ ਸਿੰਘ ਹੁਸ਼ਿਆਰਪੁਰ, ਜਤਿੰਦਰ ਸਿੰਘ ਜੇਈ ਆਦਿ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ। ਇਸ ਮੌਕੇ ਸੰਗਤਾਂ ਲਈ ਗੁਰੂ ਕੇ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ। ਇਸ ਮੌਕੇ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਨੇ ਸੇਵਾਵਾਂ ਕਰਨ ਵਾਲੇ ਸੇਵਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।