ਪਿੰਡ ਬੁਤਾਲਾ ’ਚ ਸਾਲਾਨਾ ਜੋੜ ਮੇਲਾ ਕਰਾਇਆ
ਪਿੰਡ ਬੁਤਾਲਾ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਮਨਾਇਆ
Publish Date: Thu, 26 Feb 2026 08:45 PM (IST)
Updated Date: Thu, 26 Feb 2026 08:49 PM (IST)

ਚੰਨਪ੍ਰੀਤ ਸਿੰਘ ਕੰਗ ਪੰਜਾਬੀ ਜਾਗਰਣ ਨਡਾਲਾ : ਇਥੋਂ ਥੋੜੀ ਦੂਰ ਪੈਂਦੇ ਪਿੰਡ ਬੁਤਾਲਾ ਵਿਖੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਸਮੂਹ ਸੰਗਤਾਂ ਤੇ ਐੱਨਆਰਆਈ ਵੀਰਾਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਮਨਾਇਆ ਗਿਆ। ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਦੌਰਾਨ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਢਾਡੀ ਤੇ ਕਵੀਸ਼ਰ ਜਥਿਆਂ ਜਿਨ੍ਹਾਂ ਵਿਚ ਭਾਈ ਬਲਵੀਰ ਸਿੰਘ ਬਿਹਾਰੀਪੁਰ ਵਾਲੇ, ਭਾਈ ਨਿਸ਼ਾਨ ਸਿੰਘ ਸ਼ਾਨ ਹੈਬਤਪੁਰ, ਗੁਰਦੇਵ ਸਿੰਘ ਖਾਨਪੁਰੀ, ਭਾਈ ਬਲਜੀਤ ਸਿੰਘ ਖਲਚੀਆਂ, ਭਾਈ ਰਣਜੀਤ ਸਿੰਘ ਪੱਲਾਂ, ਭਾਈ ਪਾਲ ਸਿੰਘ ਤੇ ਆਦਿ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਤੇ ਸਿੱਖ ਕੌਮ ਦੇ ਸ਼ਹੀਦੀਆਂ ਭਰੇ ਇਤਿਹਾਸ ਨੂੰ ਸਰਵਣ ਕਰਵਾਇਆ। ਸਟੇਜ ਸਕੱਤਰ ਦੀ ਭੂਮਿਕਾ ਭਾਈ ਗੁਰਜਾਪ ਸਿੰਘ ਬੁਤਾਲਾ ਨੇ ਬਾਖੂਬੀ ਨਿਭਾਈ। ਬੁਤਾਲਾ ਨੇ ਸਮੂਹ ਸੰਗਤਾਂ ਵੱਲੋਂ ਦਿੱਤੇ ਗਏ ਹਰ ਤਰ੍ਹਾਂ ਦੇ ਸਹਿਯੋਗ ਲਈ ਸਮੁੱਚੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧੰਨਵਾਦ ਕੀਤਾ ਗਿਆ। ਸਮਾਗਮ ਦੌਰਾਨ ਸਾਊਂਡ ਦੀ ਸੇਵਾ ਸੋਨੂੰ ਸਾਊਂਡ ਬੁਤਾਲਾ ਨੇ ਕੀਤੀ। ਇਸ ਮੌਕੇ ਦਿਲਬਾਗ ਸਿੰਘ ਪ੍ਰਧਾਨ, ਬਲਜਿੰਦਰ ਸਿੰਘ, ਸੁਰਜੀਤ ਸਿੰਘ, ਰਾਜਪਾਲ ਸਿੰਘ, ਹਰਜੀਤ ਸਿੰਘ, ਪ੍ਰੇਮ ਸਿੰਘ, ਸੂਬਾ ਸਿੰਘ, ਬਲਵਿੰਦਰ ਸਿੰਘ ਬਿੰਦਾ ਪ੍ਰਧਾਨ, ਅਮਰੀਕ ਸਿੰਘ, ਜਗਤਾਰ ਸਿੰਘ ਜੱਗਾ ਮੈਂਬਰ ਪੰਚਾਇਤ, ਸੁਖਦੇਵ, ਮਨਜਿੰਦਰ, ਗੁਰਜਾਪ ਸਿੰਘ ਸਾਬਕਾ ਸਰਪੰਚ ਆਦਿ ਹਾਜ਼ਰ ਸਨ। ਇਸ ਮੌਕੇ ਸੰਗਤਾਂ ਲਈ ਗੁਰੂ ਦਾ ਅਤੁੱਟ ਲੰਗਰ, ਗੰਨੇ ਦਾ ਰਸ, ਜਲੇਬੀਆਂ ਤੇ ਚਾਹ-ਪਕੌੜਿਆਂ ਦਾ ਲੰਗਰ ਲਗਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਹਿਯੋਗੀ ਸੰਗਤਾਂ ਦਾ ਗੁਰੂ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ।