ਡੇਰਾ ਬਾਬਾ ਭਾਈ ਹਰਜੀ ਸਾਹਿਬ ਖੁਖਰੈਣ ਵਿਖੇ ਮਹਾਨ ਗੁਰਮਤਿ ਸਮਾਗਮ 25 ਨੂੰ
ਡੇਰਾ ਬਾਬਾ ਭਾਈ ਹਰਜੀ ਸਾਹਿਬ ਖੁਖਰੈਣ ਵਿਖੇ ਸਾਲਾਨਾ ਮਹਾਨ ਗੁਰਮਤਿ ਸਮਾਗਮ 25 ਜਨਵਰੀ ਨੂੰ
Publish Date: Wed, 21 Jan 2026 08:30 PM (IST)
Updated Date: Thu, 22 Jan 2026 04:13 AM (IST)
* ਸੰਤ ਬਾਬਾ ਧਰਮ ਸਿੰਘ ਜੀ ਦੀ ਸਾਲਾਨਾ ਯਾਦ ਨੂੰ ਸਮਰਪਿਤ ਹੋਵੇਗਾ ਸਮਾਗਮ ਕੈਪਸ਼ਨ : 21ਕੇਪੀਟੀ20 ਸੰਤ ਬਾਬਾ ਧਰਮ ਦਾਸ ਜੀ। ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ ਫੱਤੂਢੀਂਗਾ : ਡੇਰਾ ਬਾਬਾ ਭਾਈ ਹਰਜੀ ਖੁਖਰੈਣ ਵਿਖੇ ਸੰਤ ਬਾਬਾ ਧਰਮ ਦਾਸ ਜੀ ਦੀ ਸਾਲਾਨਾ ਯਾਦ ਨੂੰ ਸਮਰਪਿਤ ਸਮੂਹ ਐੱਨਆਰਆਈ ਵੀਰਾਂ, ਨਗਰ ਵਾਸੀਆਂ ਤੇ ਇਲਾਕੇ ਦੀ ਸੰਗਤ ਦੇ ਵਿਸ਼ੇਸ਼ ਸਹਿਯੋਗ ਨਾਲ ਮੁੱਖ ਸੇਵਾਦਾਰ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਦੀ ਅਗਵਾਈ ਹੇਠ ਸਾਲਾਨਾ ਮਹਾਨ ਗੁਰਮਤਿ ਸਮਾਗਮ 25 ਜਨਵਰੀ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਡੇਰਾ ਬਾਬਾ ਭਾਈ ਹਰਜੀ ਸਾਹਿਬ ਖੁਖਰੈਣ ਵਿਖੇ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਅਮਰੀਕ ਸਿੰਘ ਖੁਖਰੈਣ ਨੇ ਦੱਸਿਆ ਕੇ ਇਨ੍ਹਾਂ ਸਾਲਾਨਾ ਸਮਾਗਮਾਂ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਮਹਾਨ ਦੀਵਾਨ ਸਜਾਏ ਜਾਣਗੇ, ਜਿਸ ’ਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ, ਕਥਾਵਾਚਕ ਪਹੁੰਚ ਕੇ ਸੰਗਤ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ। ਇਸ ਮੌਕੇ ਤਖ਼ਤ ਸਾਹਿਬਾਨ ਦੇ ਸਿੰਘ ਸਾਹਿਬਾਨ, ਇਲਾਕੇ ਦੇ ਸੰਤ ਮਹਾਪੁਰਸ਼, ਨਿਹੰਗ ਜਥੇਬੰਦੀਆਂ ਦੇ ਮੁਖੀ ਜਥੇਦਾਰ, ਪੰਥਕ ਟਕਸਾਲਾਂ, ਸੰਪਰਦਾਵਾਂ ਦੇ ਮੁੱਖੀ ਆਦਿ ਪਹੁੰਚ ਕੇ ਹਾਜਰ ਸੰਗਤਾਂ ਨੂੰ ਨਾਮ ਬਾਣੀ ਨਾਲ ਗੁਰੂ ਚਰਨਾਂ ਵਿਚ ਜੋੜਨਗੇ। ਇਸ ਮੌਕੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ।