ਕਬੀਰਪੁਰ ਸਕੂਲ ’ਚ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
ਸਰਕਾਰੀ ਮਿਡਲ ਸਮਾਰਟ ਸਕੂਲ ਕਬੀਰਪੁਰ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
Publish Date: Sat, 07 Feb 2026 09:24 PM (IST)
Updated Date: Sat, 07 Feb 2026 09:26 PM (IST)

ਪਰਮਜੀਤ ਸਿੰਘ, ਪੰਜਾਬੀ ਜਾਗਰਣ ਡਡਵਿੰਡੀ : ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜੇਸ਼ ਕੁਮਾਰ ਭੱਲਾ ਤੇ ਬੀਐੱਨਓ ਸ਼ਸ਼ੀ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਮਿਡਲ ਸਮਾਰਟ ਸਕੂਲ ਕਬੀਰਪੁਰ ਵਿਖੇ ਸਕੂਲ ਇੰਚਾਰਜ ਜਗਦੇਵ ਸਿੰਘ ਕਾਹਲੋਂ ਤੇ ਸਮੂਹ ਸਟਾਫ ਵੱਲੋਂ ਬੱਚਿਆਂ ਵਿਚ ਕਲਾਤਮਿਕ ਤੇ ਸਭਿਆਚਾਰਕ ਰੁਚੀਆਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਪੇਸ਼ ਕਰਕੇ ਹਾਜ਼ਰ ਦਰਸ਼ਕਾਂ ਦਾ ਮਨ ਮੋਹ ਲਿਆ ਗਿਆ। ਇਸ ਸਮਾਰੋਹ ਦੌਰਾਨ ਵਿੱਦਿਅਕ ਤੇ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਾਰੇ ਸਾਲ ਦੀ ਉੱਤਮ ਕਾਰਗੁਜ਼ਾਰੀ ਲਈ ਸੱਤਵੀਂ ਜਮਾਤ ਦੀ ਵਿਦਿਆਰਥਣ ਗੁਰਕੀਰਤ ਕੌਰ ਨੂੰ ਵਿਸ਼ੇਸ਼ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ। ਖੇਡਾਂ ਵਿਚ ਵਧੀਆ ਪ੍ਰਦਰਸ਼ਨ ਲਈ ਮਨਰੀਤ ਕੌਰ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਟੇਟ ਤੇ ਜ਼ਿਲ੍ਹਾ ਪੱਧਰ ‘ਤੇ ਵੱਖ-ਵੱਖ ਗਤੀਵਿਧੀਆਂ ਵਿਚ ਪ੍ਰਾਪਤੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨ ਚਿੰਨ੍ਹ ਦਿੱਤੇ ਗਏ। ਇਸ ਮੌਕੇ ਚੇਅਰਮੈਨ ਐੱਸਐੱਮਸੀ ਬਲਵੀਰ ਸਿੰਘ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਅਸ਼ੀਰਵਾਦ ਵੀ ਦਿੱਤਾ ਗਿਆ। ਸਮਾਰੋਹ ਦੌਰਾਨ ਸਕੂਲ ਇੰਚਾਰਜ ਜਗਦੇਵ ਸਿੰਘ ਕਾਹਲੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲਗਨ ਤੇ ਸਖ਼ਤ ਮਿਹਨਤ ਨਾਲ ਹਰ ਟੀਚਾ ਪ੍ਰਾਪਤ ਕੀਤਾ ਜਾ ਸਕਦਾ ਹੈ। ਮੈਡਮ ਸ਼ਰਨਜੀਤ ਕੌਰ ਕਾਹਲੋਂ ਵੱਲੋਂ ਸਮਾਰੋਹ ਵਿਚ ਸ਼ਾਮਲ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸੁਮਨਪ੍ਰੀਤ ਕੌਰ, ਬਲਵਿੰਦਰ ਸਿੰਘ, ਪਰਮਜੀਤ ਕੌਰ, ਜਸਪਾਲ ਸਿੰਘ, ਦਵਿੰਦਰ ਕੁਮਾਰ, ਕੁਲਵਿੰਦਰ ਕੌਰ, ਅਮਨਦੀਪ ਕੌਰ, ਸੰਦੀਪ ਕੌਰ, ਸਰਪੰਚ ਜਸਵਿੰਦਰ ਸਿੰਘ, ਚੇਅਰਮੈਨ ਬਲਵੀਰ ਸਿੰਘ, ਸਮੂਹ ਐੱਸਐੱਮਸੀ ਮੈਂਬਰ ਤੇ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ।