ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ 23 ਤੋਂ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ 23,24 ਤੇ 25 ਨੂੰ
Publish Date: Thu, 15 Jan 2026 07:43 PM (IST)
Updated Date: Thu, 15 Jan 2026 07:45 PM (IST)

ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਸਿੱਧਵਾਂ ਦੋਨਾਂ : ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਬੇਰ ਸਾਹਿਬ ਪਾਤਸ਼ਾਹੀ ਛੇਵੀਂ ਸਿੱਧਵਾਂ ਦੋਨਾਂ ਜ਼ਿਲ੍ਹਾ ਕਪੂਰਥਲਾ ਵੱਲੋਂ ਸਮੂਹ ਪਿੰਡ ਵਾਸੀਆਂ ਤੇ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ ਦਸ਼ਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ 23 ਜਨਵਰੀ ਤੋਂ 25 ਜਨਵਰੀ ਤੱਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸਿੱਧਵਾਂ ਦੋਨਾਂ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਕਮੇਟੀ ਪ੍ਰਧਾਨ ਸੁਖਦੇਵ ਸਿੰਘ ਸਿੱਧੂ, ਮੀਤ ਪ੍ਰਧਾਨ ਸਰਬਨ ਸਿੰਘ ਸਿੱਧੂ, ਸੈਕਟਰੀ ਤਜਿੰਦਰਪਾਲ ਸਿੰਘ ਢਿੱਲੋਂ, ਵਾਇਸ ਸੈਕਟਰੀ ਕੁਲਵਿੰਦਰ ਸਿੰਘ ਸਿੱਧੂ, ਖਜ਼ਾਨਚੀ ਜਸਵੀਰ ਸਿੰਘ ਸਿੱਧੂ, ਵਾਇਸ ਖਜ਼ਾਨਚੀ ਰਜਵੰਤ ਸਿੰਘ, ਮੈਬਰਾਨ ਜਸਵਿੰਦਰ ਸਿੰਘ ਢਿੱਲੋਂ, ਆਤਮਾ ਸਿੰਘ ਸਿੱਧੂ, ਸੁਖਪਾਲ ਸਿੰਘ ਪੰਚ, ਅਵਤਾਰ ਸਿੰਘ ਜੋਗੀ, ਅਮਰੀਕ ਸਿੰਘ ਜੋਗੀ, ਜਸਵੰਤ ਸਿੰਘ ਕੋਟੀਆ, ਗੁਰਮੁੱਖ ਸਿੰਘ ਸਿੱਧੂ, ਨਛੱਤਰ ਸਿੰਘ ਯੂਐੱਸਏ, ਸਾਹਬੀ ਸਿੱਧੂ, ਪ੍ਰਗਟ ਸਿੰਘ ਸਿੱਧੂ, ਜਸਵੀਰ ਸਿੰਘ ਵਿਰਦੀ, ਬਚਿੱਤਰ ਸਿੰਘ ਸਿੱਧੂ, ਚਰਨਪ੍ਰੀਤ ਵਿਰਦੀ, ਜੋਗਿੰਦਰ ਸਿੰਘ ਕਾਲੀਆ, ਜਸਵੰਤ ਸਿੰਘ ਕਾਲੀਆ, ਗੁਰਵਿੰਦਰ ਸਿੰਘ, ਰਵਿੰਦਰ ਸਿੰਘ ਆਦਿ ਦੀ ਇਕ ਵਿਸ਼ੇਸ਼ ਮੀਟਿੰਗ ਬੀਤੇ ਦਿਨੀਂ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮਨਾਉਂਣ ਬਾਰੇ ਵਿਚਾਰਾਂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ 23 ਜਨਵਰੀ ਦਿਨ ਸ਼ੁੱਕਰਵਾਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿਚ ਭਾਈ ਨਰਿੰਦਰ ਸਿੰਘ ਨਿਮਾਣਾ ਗੋਇੰਦਵਾਲ ਸਾਹਿਬ ਵਾਲਿਆਂ ਦੇ ਕਵੀਸ਼ਰੀ ਜਥੇ ਅਤੇ ਭਾਈ ਮਨਪ੍ਰੀਤ ਸਿੰਘ ਡੱਲੇ ਵਾਲੇ ਤੇ ਭਾਈ ਮੰਗਤ ਸਿੰਘ ਆਧੀ ਵਾਲਿਆਂ ਦੇ ਕਵੀਸ਼ਰੀ ਜਥਿਆਂ ਵੱਲੋਂ ਵਾਰਾਂ ਰਾਹੀਂ ਤੇ ਸ਼ਬਦਾਂ ਰਾਹੀਂ ਹਾਜ਼ਰੀ ਲਗਾਉਣਗੇ। 24 ਤੇ 25 ਜਨਵਰੀ ਨੂੰ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਚ ਵਿਸ਼ਾਲ ਧਾਰਮਿਕ ਦੀਵਾਨ ਸਜਾਇਆ ਜਾਵੇਗਾ, ਜਿਸ ਵਿਚ ਗਿਆਨੀ ਗੁਰਕੀਰਤ ਸਿੰਘ ਐੱਮਏ, ਭਾਈ ਭਗਵੰਤ ਸਿੰਘ ਸੂਰਵਿੰਡ ਦੇ ਕਵੀਸ਼ਰੀ ਜਥੇ ਤੇ ਭਾਈ ਸਤਪਾਲ ਸਿੰਘ ਐੱਮਏ, ਭਾਈ ਸੁੱਖ ਨਿਰੰਜਨ ਸਿੰਘ ਸੁੰਮਨ ਦੇ ਢਾਡੀ ਜਥਿਆਂ ਅਤੇ ਭਾਈ ਗੁਰਵਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੇ ਭਾਈ ਸੁਰਿੰਦਰ ਸਿੰਘ ਕਥਾ ਵਾਚਕਾਂ ਵੱਲੋਂ ਵੀ ਗੁਰੂ ਮਹਾਰਾਜ ਸਾਹਿਬ ਜੀ ਦੀਆਂ ਸਾਖੀਆਂ ਸੁਣਾ ਕੇ ਅਤੇ ਵਾਰਾਂ ਤੇ ਕਵਿਤਾਵਾਂ ਰਾਹੀਂ ਆਪਣੀ ਹਾਜ਼ਰੀ ਲਗਾ ਕੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਣਗੇ। ਪ੍ਰਧਾਨ ਸੁਖਦੇਵ ਸਿੰਘ ਸਿੱਧੂ ਤੇ ਖਜ਼ਾਨਚੀ ਜਸਵੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਤਿੰਨ ਰੋਜ਼ਾ ਗੁਰਮਤਿ ਸਮਾਗਮ ਦਾ ਸਿੱਧਾ ਪ੍ਰਸਾਰਣ ਆਜ਼ਾ ਲਾਈਵ ਟੀਵੀ ਨਕੋਦਰ ’ਤੇ ਦਿਖਾਇਆ ਜਾਵੇਗਾ ਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 359ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 94ਵਾਂ ਸਾਲਾਨਾ ਗੁਰਮਤਿ ਸਮਾਗਮ ਹੋਵੇਗਾ। ਤਿੰਨ ਦਿਨ ਗੁਰੂ ਦਾ ਲੰਗਰ ਅਤੁੱਟ ਵਰਤੇਗਾ।