ਸਰਕਾਰੀ ਪ੍ਰਾਇਮਰੀ ਸਕੂਲ ਖਲਵਾੜਾ ਵਿਖੇ ਕਰਵਾਇਆ ਸਲਾਨਾ ਸਮਾਗਮ
ਸਰਕਾਰੀ ਪ੍ਰਾਇਮਰੀ ਸਕੂਲ ਖਲਵਾੜਾ ਵਿਖੇ ਕਰਵਾਇਆ ਸਲਾਨਾ ਨਤੀਜਿਆਂ ਦੇ ਐਲਾਨ ਸਬੰਧੀ ਸਮਾਗਮ
Publish Date: Sun, 29 Mar 2026 09:18 PM (IST)
Updated Date: Sun, 29 Mar 2026 09:20 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਖਲਵਾੜਾ ਤਹਿਸੀਲ ਫਗਵਾੜਾ ਵਿਖੇ ਸਕੂਲ ਇੰਚਾਰਜ ਜਸਵੀਰ ਲਾਲ ਦੀ ਅਗਵਾਈ ਹੇਠ ਮੈਗਾ ਪੀਟੀਐੱਮ, ਸਲਾਨਾ ਨਤੀਜਾ ਤੇ ਸਨਮਾਨ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਰਿਟਾ. ਪ੍ਰਿੰਸੀਪਲ ਜਸਵਿੰਦਰ ਸਿੰਘ ਬੰਗੜ ਤੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਪ੍ਰਿਤਪਾਲ ਕੌਰ ਬੰਗੜ ਨੇ ਸ਼ਿਰਕਤ ਕੀਤੀ। ਸਕੂਲੀ ਵਿਦਿਆਰਥੀਆਂ ਵੱਲੋਂ ਮਹਿਮਾਨਾਂ ਤੇ ਪਤਵੰਤਿਆਂ ਦੇ ਸਵਾਗਤ ‘ਚ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਅਧਿਆਪਕਾਂ ਨੇ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀਆਂ ਗਤੀਵਿਧੀਆਂ ਨਾਲ ਜਾਣੂ ਕਰਵਾਇਆ। ਉਪਰੰਤ ਪ੍ਰੀ-ਪ੍ਰਾਇਮਰੀ ਤੋਂ ਪੰਜਵੀ ਜਮਾਤ ਤੱਕ ਦੇ ਸਲਾਨਾ ਨਤੀਜਿਆਂ ਦਾ ਐਲਾਨ ਕੀਤਾ ਗਿਆ। ਸਕੂਲ ਇੰਚਾਰਜ ਜਸਵੀਰ ਲਾਲ ਨੇ ਜਿਥੇ ਸਕੂਲ ਦੀ ਸਲਾਨਾ ਰਿਪੋਰਟ ਪੜ੍ਹੀ, ਉਥੇ ਹੀ ਦੱਸਿਆ ਕਿ ਸਕੂਲ ਵਿਚ ਸਿੱਖਿਆ ਪ੍ਰਾਪਤ ਕਰ ਰਹੇ ਕੁੱਲ 139 ਵਿਦਿਆਰਥੀ ਵਧੀਆ ਅੰਕ ਹਾਸਲ ਕਰਕੇ ਪਾਸ ਹੋਏ ਹਨ। ਮੁੱਖ ਮਹਿਮਾਨ ਜਸਵਿੰਦਰ ਸਿੰਘ ਬੰਗੜ ਰਿਟਾ. ਪ੍ਰਿੰਸੀਪਲ ਨੇ ਬੱਚਿਆਂ ਨੂੰ ਪੜ੍ਹਾਈ ਦਾ ਮਹੱਤਵ ਸਮਝਾਇਆ ਤੇ ਦਿਲ ਲਗਾ ਕੇ ਪੜ੍ਹਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਕੂਲ ਸਟਾਫ ਦੀ ਵੀ ਸ਼ਲਾਘਾ ਕੀਤੀ ਤੇ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ ਵਧੀਆ ਸੰਸਕਾਰ ਦੇਣਾ ਬਹੁਤ ਜ਼ਰੂਰੀ ਹੈ। ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਸੁਰਿੰਦਰ ਸਿੰਘ ਸਰਪੰਚ ਖਲਵਾੜਾ ਕਲੋਨੀ, ਕੁਲਦੀਪ ਕੌਰ ਪਤਨੀ ਸਰਪੰਚ ਪਤਨੀ ਆਗਿਆ ਪਾਲ ਸਿੰਘ ਖਲਵਾੜਾ ਤੇ ਜਥੇਦਾਰ ਸਰੂਪ ਸਿੰਘ ਖਲਵਾੜਾ ਨੇ ਵੀ ਸਕੂਲ ਦੇ ਵਧੀਆ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਕੀਤੀ ਤੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਦਾਖਲ ਕਰਵਾਉਣ ਲਈ ਪ੍ਰੇਰਿਆ। ਉਨ੍ਹਾਂ ਸਮੂਹ ਸਕੂਲ ਸਟਾਫ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ੀਲਡਾਂ ਨਾਲ ਸਨਮਾਨਤ ਕੀਤਾ ਗਿਆ। ਇਸ ਮੌਕੇ ਇੰਦਰਜੀਤ ਕੌਰ, ਸੁਖਵੀਰ ਕੌਰ, ਪਰਵੀਨ ਬੰਗੜ, ਅਮਰਜੀਤ ਸਿੰਘ ਬੰਗੜ, ਹਰਪ੍ਰੀਤ ਕੌਰ, ਪ੍ਰਭਜੋਤ ਕੌਰ, ਹਰਪ੍ਰੀਤ ਕੌਰ ਖਲਵਾੜਾ, ਸੁਨੀਤਾ ਰਾਣੀ, ਪਰਮਜੀਤ ਕੌਰ, ਸੰਤੋਸ਼ ਰਾਣੀ, ਗੁਰਦੇਵ ਕੌਰ, ਹਰਜੀਤ ਕੁਮਾਰ, ਅਮਰਜੀਤ ਸੀਂਹਮਾਰ, ਹੁਸਨ ਲਾਲ, ਪੁਰਸ਼ੋਤਮ ਲਾਲ, ਐੱਸਐੱਮਸੀ ਚੇਅਰਮੈਨ ਸੁਖਬੀਰ ਕੌਰ, ਕਾਕਾ ਖਲਵਾੜਾ, ਅਸ਼ੋਕ ਕੁਮਾਰ, ਸੋਮਨਾਥ, ਰਾਜਵੀਰ ਕੌਰ, ਟੇਕਚੰਦ, ਸੁਖਦੇਵ ਸਿੰਘ, ਰੋਸ਼ਨ ਲਾਲ, ਜੈਮਲ ਸੀਂਹਮਾਰ, ਪਵਨ ਕੁਮਾਰ, ਜਸਕਰਨ ਕੁਮਾਰ, ਏਕਮਪ੍ਰੀਤ ਸਿੰਘ, ਮਨਕੀਰਤ, ਸੁਰਜੀਤ ਕੁਮਾਰ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।