ਕਾਲਜੀਏਟ ਸਕੂਲ ਟਿੱਬਾ ’ਚ ਸਲਾਨਾ ਖੇਡ ਸਮਾਗਮ ਕਰਵਾਇਆ ਬਾਬਾ ਦਰਬਾਰਾ ਸਿੰਘ ਕਾਲਜੀਏਟ ਸਕੂਲ ਟਿੱਬਾ ਵਿਖੇ ਸਲਾਨਾ ਖੇਡ ਸਮਾਗਮ ਕਰਵਾਇਆ
Publish Date: Mon, 16 Nov 2026 09:30 PM (IST)
Updated Date: Mon, 16 Nov 2026 09:33 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਖੇ ਪ੍ਰਿੰਸੀਪਲ ਮਧੂ ਗੋਸਵਾਮੀ ਦੀ ਸੁਚੱਜੀ ਅਗਵਾਈ ਹੇਠ ਸਲਾਨਾ ਖੇਡ ਸਮਾਗਮ ਦਾ ਪ੍ਰਬੰਧ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਵੱਲੋਂ ਬੜੇ ਹੀ ਉਤਸ਼ਾਹ ਨਾਲ ਹਿੱਸਾ ਲਿਆ ਗਿਆ। ਨਰਸਰੀ ਤੋਂ ਬਾਰਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ। ਛੋਟੇ ਬੱਚਿਆਂ ਦੀਆਂ ਦੌੜਾਂ ਕਰਵਾਈਆਂ ਗਈਆਂ, ਜਿਸ ਵਿੱਚ ਆਮ ਦੌੜ, ਲੈਮਨ ਰੇਸ, ਬੈਲੂਨ ਰੇਸ, ਥਰੀ ਲੈਗਜ਼ ਰੇਸ ਸ਼ਾਮਲ ਸਨ। ਵੱਖ-ਵੱਖ ਜਮਾਤਾਂ ਦੀਆਂ ਖੋ ਖੋ ਦੀਆਂ ਟੀਮਾਂ ਬਣਾਈਆਂ ਗਈਆਂ, ਜਿਨ੍ਹਾਂ ਦੇ ਆਪਸੀ ਮੈਚ ਕਰਵਾਏ ਗਏ। ਇਸੇ ਤਰ੍ਹਾਂ ਵਿਦਿਆਰਥੀਆਂ ਦੀਆਂ ਟੀਮਾਂ ਬਣਾ ਕੇ ਕ੍ਰਿਕਟ, ਫੁੱਟਬਾਲ ਤੇ ਬੈਡਮਿੰਟਨ ਦੇ ਮੈਚ ਵੀ ਕਰਵਾਏ ਗਏ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਫੋਰ ਸਰਕਲ, ਬੈਂਲਸ ਵਿਦ ਦਾ ਬਾਲ ਔਸਕੋਸ, ਬੈਲੇਂਸ ਵਿਦ ਬਾਲ ਵਿੱਚ ਵੀ ਉਤਸ਼ਾਹ ਨਾਲ ਹਿੱਸਾ ਲਿਆ। ਸਕੂਲ ਦੇ ਦਫਤਰ ਮੈਨੇਜਰ ਸੰਦੀਪ ਗੋਸਵਾਮੀ ਵੱਲੋਂ ਇਸ ਸਮਾਗਮ ਨੂੰ ਉਲੀਕਣ ਤੇ ਵਿਦਿਆਰਥੀਆਂ ਨੂੰ ਖੇਡਾਂ ਦੀ ਤਿਆਰੀ ਕਰਵਾਉਣ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਗਿਆ। ਅਖੀਰ ਵਿੱਚ ਵੱਖ-ਵੱਖ ਖੇਡਾਂ ਵਿੱਚ ਪਹਿਲੇ, ਦੂਸਰੇ ਤੇ ਤੀਸਰੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਤੇ ਸਰਟੀਫਿਕੇਟ ਦਿੱਤੇ ਗਏ। ਵਿਦਿਆਰਥੀਆਂ ਨੂੰ ਮੈਡਲ ਦਿੰਦੇ ਹੋਏ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਬਲਜੀਤ ਕੌਰ ਵੱਲੋਂ ਬਹੁਤ ਸ਼ਾਬਾਸ਼ ਦਿੱਤੀ ਗਈ ਤੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰਿੰਸੀਪਲ ਮਧੂ ਗੋਸਵਾਮੀ ਨੇ ਵੀ ਵਿਦਿਆਰਥੀਆਂ ਨੂੰ ਖੇਡਾਂ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਤੇ ਸਰਬਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਸ਼ਾਮਲ ਹੋਣਾ ਵੀ ਜ਼ਰੂਰੀ ਦੱਸਿਆ। ਇਸ ਖੇਡ ਦਿਵਸ ਨੂੰ ਸ਼ਾਨਦਾਰ ਢੰਗ ਨਾਲ ਕਾਮਯਾਬ ਬਣਾਉਣ ਵਿੱਚ ਸਮੂਹ ਸਟਾਫ ਵਿਸ਼ੇਸ਼ ਤੌਰ ’ਤੇ ਮਨਪ੍ਰੀਤ ਕੌਰ, ਸ਼ਿਵਾਨੀ, ਰਣਜੀਤ ਕੌਰ, ਅਮਨਪ੍ਰੀਤ ਕੌਰ, ਸੰਜਨਾ, ਹਰਨੀਤ ਕੌਰ, ਰਜਿੰਦਰ ਕੌਰ, ਕਿਰਨਪ੍ਰੀਤ ਕੌਰ, ਮੀਨੂੰ ਸ਼ਰਮਾ, ਪਲਵਿੰਦਰ ਕੌਰ, ਮਨਦੀਪ ਕੌਰ, ਸਤਵਿੰਦਰ ਕੌਰ, ਰੁਪਿੰਦਰ ਕੌਰ, ਨੇਹਾ, ਜਸਪ੍ਰੀਤ ਕੌਰ ਸ਼ਾਮਲ ਹੋਏ। ਸਕੂਲ ਦੇ ਹੈੱਡ ਬੁਆਏ ਮਨਜੋਤ ਸਿੰਘ, ਕੋ ਹੈੱਡ ਬੁਆਏ ਗੁਰਸ਼ਾਨ ਸਿੰਘ, ਹੈੱਡ ਗਰਲ ਰਵਨੀਤ ਕੌਰ, ਕੋ ਹੈੱਡ ਗਰਲ ਮੁਸਕਾਨ ਤੇ ਸਾਰੀਆਂ ਜਮਾਤਾਂ ਦੇ ਸੀਆਰ ਵੱਲੋਂ ਵੀ ਪੂਰੀ ਮਿਹਨਤ ਤੇ ਲਗਨ ਨਾਲ ਖੇਡ ਦਿਵਸ ਨੂੰ ਕਾਮਯਾਬ ਬਣਾਉਣ ਲਈ ਯਤਨ ਕੀਤੇ ਗਏ।