ਪਿੰਡ ਨਰਾਇਣਗੜ੍ਹ ਕਾਂਗਰਸੀ ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ
ਕਾਂਗਰਸ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ, ਪਿੰਡ ਨਰਾਇਣਗੜ੍ਹ ਤੋਂ ਵੱਡੀ ਗਿਣਤੀ ਵਿੱਚ ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ
Publish Date: Tue, 17 Mar 2026 09:53 PM (IST)
Updated Date: Tue, 17 Mar 2026 09:55 PM (IST)

ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਕਪੂਰਥਲਾ ਹਲਕੇ ਵਿਚ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਵੱਲੋਂ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਦੇ ਤਹਿਤ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰੀ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਪਿੰਡ ਨਰਾਇਣਗੜ੍ਹ ਤੋਂ ਵੱਡੀ ਗਿਣਤੀ ਵਿਚ ਲੋਕ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਇਸ ਮੁਹਿੰਮ ਦੇ ਤਹਿਤ ਆਮ ਆਦਮੀ ਪਾਰਟੀ ਦੇ ਨਿਡਰ ਤੇ ਮਿਹਨਤੀ ਸਿਪਾਹੀ ਮੱਖਣ ਸਿੰਘ ਦੀ ਕੋਸ਼ਿਸ਼ਾਂ ਸਦਕਾ ਹਲਕੇ ਦੇ ਪਿੰਡ ਨਰਾਇਣਗੜ੍ਹ ਤੋਂ ਵੱਡੀ ਗਿਣਤੀ ਵਿਚ ਪਰਿਵਾਰਾਂ ਨੇ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਕੇ ਆਮ ਆਦਮੀ ਪਾਰਟੀ ਵਿਚ ਸ਼ਿਰਕਤ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਯਕੀਨ ਦਿਵਾਇਆ ਕਿ ਆਮ ਆਦਮੀ ਪਾਰਟੀ ਵਿਚ ਹਰੇਕ ਨੂੰ ਬਰਾਬਰ ਮਾਣ-ਸਨਮਾਨ ਤੇ ਸਤਿਕਾਰ ਮਿਲੇਗਾ। ਹਲਕਾ ਇੰਚਾਰਜ ਚੰਦੀ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਤੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਵੀ ਦਿੱਤਾ। ਇਸ ਦੌਰਾਨ ਐਡਵੋਕੇਟ ਚੰਦੀ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਪੂਰਾ ਮਾਨ-ਸਤਿਕਾਰ ਮਿਲ ਰਿਹਾ ਹੈ, ਜਿਸਦਾ ਮੈਂ ਹਮੇਸ਼ਾ ਰਿਣੀ ਰਹਾਂਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਇਹ ਸੀਟ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਵਿਚ ਪਾਉਣ ਲਈ ਆਮ ਆਦਮੀ ਪਾਰਟੀ ਦਾ ਸਾਥ ਦੇਣ ਤਾਂ ਜੋ ਹਲਕਾ ਕਪੂਰਥਲਾ ਦੇ ਵਿਕਾਸ ਕਾਰਜਾਂ ਵਿਚ ਕਿਸੇ ਤਰ੍ਹਾਂ ਦੀ ਕੋਈ ਵੀ ਕਮੀ ਨਾ ਰਹੇ।