ਐਂਟੀ ਕੁਰੱਪਸ਼ਨ ਐਸੋਸੀਏਸ਼ਨ ਆਫ ਇੰਡੀਆ ਨੇ ਕੀਤੀਆਂ ਵਿਚਾਰਾਂ
ਐਂਟੀ ਕੁਰੱਪਸ਼ਨ ਐਸੋਸੀਏਸ਼ਨ ਆਫ ਇੰਡੀਆ ਜ਼ਿਲ੍ਹਾ ਕਪੂਰਥਲਾ ਦੀ ਮੀਟਿੰਗ ਨਡਾਲਾ ਵਿਖੇ ਆਯੋਜਿਤ
Publish Date: Tue, 10 Feb 2026 08:31 PM (IST)
Updated Date: Tue, 10 Feb 2026 08:32 PM (IST)

ਚੰਨਪ੍ਰੀਤ ਸਿੰਘ ਕੰਗ ਪੰਜਾਬੀ ਜਾਗਰਣ ਨਡਾਲਾ : ਐਂਟੀ ਕੁਰੱਪਸ਼ਨ ਐਸੋਸੀਏਸ਼ਨ ਆਫ ਇੰਡੀਆ ਜ਼ਿਲ੍ਹਾ ਕਪੂਰਥਲਾ ਦੀ ਇਕ ਅਹਿਮ ਮੀਟਿੰਗ ਨਡਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਵਿਚ ਸੰਸਥਾ ਦੇ ਸਾਰੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਸਥਾਨਕ ਸਮੱਸਿਆਵਾਂ ਸਬੰਧੀ ਗੰਭੀਰ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕਸਬਾ ਨਡਾਲਾ ਵਿਚ ਟ੍ਰੈਫਿਕ ਦੀ ਸਮੱਸਿਆ ਦਿਨੋਂ-ਦਿਨ ਗੰਭੀਰ ਹੋ ਰਹੀ ਹੈ। ਖ਼ਾਸ ਤੌਰ ’ਤੇ ਸਕੂਲਾਂ ਦੀ ਛੁੱਟੀ ਦੇ ਸਮੇਂ ਬੱਚਿਆਂ ਤੇ ਮਾਪਿਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਡਾਲਾ ਚੌਂਕ ਵਿਚ ਟ੍ਰੈਫਿਕ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਜਾਣ ਤਾਂ ਜੋ ਆਵਾਜਾਈ ਨੂੰ ਸੁਚਾਰੂ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਮੀਟਿੰਗ ਵਿਚ ਪ੍ਰਾਈਵੇਟ ਹਸਪਤਾਲਾਂ ਵੱਲੋਂ ਆਮ ਲੋਕਾਂ ਨਾਲ ਕੀਤੀ ਜਾ ਰਹੀ ਲੁੱਟ-ਖਸੁੱਟ ’ਤੇ ਵੀ ਚਿੰਤਾ ਜਤਾਈ ਗਈ। ਆਗੂਆਂ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਦੀ ਮਨਮਰਜ਼ੀ ਕਾਰਨ ਆਮ ਜਨਤਾ ਨੂੰ ਇਲਾਜ ਕਰਵਾਉਣ ਵਿਚ ਭਾਰੀ ਮੁਸ਼ਕਲਾਂ ਆ ਰਹੀਆਂ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਆਮ ਲੋਕ ਸਸਤਾ ਤੇ ਸੁਚੱਜਾ ਇਲਾਜ ਪ੍ਰਾਪਤ ਕਰ ਸਕਣ। ਮੀਟਿੰਗ ਵਿਚ ਪ੍ਰਧਾਨ ਮਨਜਿੰਦਰ ਸਿੰਘ ਲਾਡੀ ਤੋਂ ਇਲਾਵਾ ਸੰਦੀਪ ਕੁਮਾਰ ਲੈਬ ਵਾਲੇ, ਸਤਪਾਲ ਸਿੱਧੂ, ਅਮਿਤ ਕੁਮਾਰ ਬਾਗਲ, ਅਰੁਣ ਗੁਲਾਟੀ, ਜਤਿੰਦਰ ਕੁਮਾਰ, ਇੰਦਰਪਾਲ ਸਿੰਘ, ਵਿਸ਼ਾਲ ਜੱਸਲ, ਦਲਜੀਤ ਸਿੰਘ ਮੁਲਤਾਨੀ, ਪੰਡਤ ਸੰਦੀਪ ਸਮੇਤ ਹੋਰ ਕਈ ਮੈਂਬਰ ਮੌਜੂਦ ਸਨ।