ਹਿਊਮਨ ਰਾਈਟਸ ਕੌਂਸਲ ਨੇ ਕੀਤੀ ਨਿਗਮ ਕਮਿਸ਼ਨਰ ਨਾਲ ਵਿਸ਼ੇਸ਼ ਮੀਟਿੰਗ
ਐਂਟੀਕੁਰੱਪਸ਼ਨ ਸੈੱਲ, ਹਿਊਮਨ ਰਾਈਟਸ ਕੌਂਸਲ ਨੇ ਕਮਿਸ਼ਨਰ ਨਗਰ ਨਿਗਮ ਫਗਵਾੜਾ ਕੀਤੀ ਵਿਸ਼ੇਸ਼ ਮੀਟਿੰਗ
Publish Date: Thu, 05 Mar 2026 06:40 PM (IST)
Updated Date: Thu, 05 Mar 2026 06:41 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਹਿਊਮਨ ਰਾਈਟਸ ਕੌਂਸਲ ਇੰਡੀਆ ਦੇ ਐਂਟੀਕੁਰੱਪਸ਼ਨ ਸੈਲ ਦੇ ਮੈਂਬਰਾਂ ਨੇ ਮੈਡਮ ਸ਼ਿਖਾ ਭਗਤ, ਕਮਿਸ਼ਨਰ ਨਗਰ ਨਿਗਮ ਫਗਵਾੜਾ ਨਾਲ ਇਕ ਅਹਿਮ ਮੀਟਿੰਗ ਕੀਤੀ। ਇਹ ਮੀਟਿੰਗ ਐਂਟੀ-ਕਰਪਸ਼ਨ ਸੈੱਲ ਦੇ ਸਟੇਟ ਪ੍ਰਧਾਨ ਰਮਨ ਨੇਹਰਾ ਦੀ ਰਹਿਨੁਮਾਈ ਹੇਠ ਹੋਈ। ਮੀਟਿੰਗ ਦੌਰਾਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਵਧ ਰਹੀ ਆਵਾਰਾ ਕੁੱਤਿਆਂ ਦੀ ਸਮੱਸਿਆ ਬਾਰੇ ਗੱਲਬਾਤ ਕੀਤੀ ਗਈ। ਇਸ ਦੇ ਨਾਲ ਹੀ ਕਈ ਵਾਰਡਾਂ ਵਿਚ ਸੜਕਾਂ ਤੇ ਸਟਰੀਟ ਲਾਈਟਾਂ ਦੀ ਮਾੜੀ ਹਾਲਤ ਬਾਰੇ ਵੀ ਕਮਿਸ਼ਨਰ ਨੂੰ ਜਾਣਕਾਰੀ ਦਿੱਤੀ ਗਈ ਤੇ ਜਲਦੀ ਮੁਰੰਮਤ ਕਰਨ ਦੀ ਮੰਗ ਕੀਤੀ ਗਈ। ਐਂਟੀ-ਕਰਪਸ਼ਨ ਸੈੱਲ ਦੇ ਵਾਈਸ ਪ੍ਰਧਾਨ ਅਮਰਜੀਤ ਸਿੰਘ ਬਸੂਟਾ ਨੇ ਕਿਹਾ ਕਿ ਸ਼ਹਿਰ ਦੇ ਕਈ ਪਾਰਕ ਵੀ ਖਰਾਬ ਹਾਲਤ ਵਿਚ ਹਨ। ਖਾਸ ਕਰਕੇ ਵਰਿੰਦਰ ਪਾਰਕ ਵਿਚ ਲਾਈਟਾਂ ਨਾ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਜਲਦ ਤੋਂ ਜਲਦ ਸ਼ਹਿਰ ਦੀਆਂ ਇਨ੍ਹਾਂ ਸਮੱਸਿਆਵਾਂ ਦਾ ਹਲ ਕੀਤਾ ਜਾਵੇ ਤਾਂ ਜੋ ਆਮ ਪਬਲਿਕ ਨੂੰ ਕਿਸੇ ਤਰਾਂ ਦੀ ਪ੍ਰੇਸ਼ਾਨੀ ਨਾ ਆਵੇ। ਇਸ ਮੌਕੇ ਨੰਦ ਸੋਨੀ (ਜ਼ਿਲ੍ਹਾ ਪ੍ਰਧਾਨ ਐਂਟੀ-ਕਰਪਸ਼ਨ ਸੈੱਲ) ਤੇ ਸੰਸਥਾ ਦੇ ਸਿਟੀ ਜਨਰਲ ਸਕੱਤਰ ਇੰਦਰਜੀਤ ਸਿੰਘ, ਸਕੱਤਰ ਦੀਪਕ ਗੁਪਤਾ, ਕਾਰਜਕਾਰੀ ਮੈਂਬਰ ਬਲਰਾਜ ਸਿੰਘ ਕੁੰਡੀ ਤੇ ਪਵਨ ਕੁਮਾਰ ਆਦਿ ਤੋਂ ਇਲਾਵਾ ਸੰਗਠਨ ਦੇ ਹੋਰ ਮੈਂਬਰ ਹਾਜ਼ਰ ਸਨ।