
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕਾਨੂੰਨ ਵਿਵਸਥਾ ਨੂੰ ਮਜਬੂਤ ਕਰਨ ‘ਚ ਪੁਲਿਸ ਦਾ ਸਹਿਯੋਗ ਕਰੇਗੀ ਐਂਟੀ ਕਰੱਪਸ਼ਨ ਫੋਰਮ - ਗੁਰਦੀਪ ਸਿੰਘ ਕੰਗ

ਪੰਜਾਬੀ ਜਾਗਰਣ ਪ੍ਰਤੀਨਿੱਧ
ਫਗਵਾੜਾ : ਆਲ ਇੰਡੀਆ ਐਂਟੀ ਕਰੱਪਸ਼ਨ ਫੋਰਮ (ਰਜਿ.) ਦੇ ਪੰਜਾਬ ਪ੍ਰਧਾਨ ਗੁਰਦੀਪ ਸਿੰਘ ਕੰਗ ਨੇ ਫਗਵਾੜਾ ਦੇ ਨਵੇਂ ਐੱਸਪੀ ਮੇਜਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮੇਜਰ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਤੇ ਫਗਵਾੜਾ ਦੀ ਕਾਨੂੰਨ-ਵਿਵਸਥਾ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਦੌਰਾਨ ਕੰਗ ਨੇ ਕਿਹਾ ਕਿ ਸਮਾਜ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਤੇ ਆਮ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਪੁਲਿਸ ਪ੍ਰਸ਼ਾਸਨ ਤੇ ਸਮਾਜਿਕ ਸੰਸਥਾਵਾਂ ਵਿਚਕਾਰ ਆਪਸੀ ਤਾਲਮੇਲ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਫੋਰਮ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤੇ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਐੱਸਪੀ ਫਗਵਾੜਾ ਮੇਜਰ ਸਿੰਘ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਵੀ ਪੁਲਿਸ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ। ਮੁਲਾਕਾਤ ਦੌਰਾਨ ਲੋਕ ਹਿੱਤ ਨਾਲ ਜੁੜੇ ਮੁੱਦਿਆਂ ’ਤੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ’ਤੇ ਵੀ ਸਹਿਮਤੀ ਪ੍ਰਗਟਾਈ ਗਈ। ਇਸ ਮੌਕੇ ਫੋਰਮ ਦੇ ਜ਼ਿਲ੍ਹਾ ਪ੍ਰਧਾਨ ਚੰਦਰ ਸ਼ੇਖਰ ਖੁੱਲਰ, ਸੰਜੀਵ ਲਾਂਬਾ, ਸਤਵਿੰਦਰ ਸਿੰਘ ਭਮਰਾ, ਅਮਰਜੀਤ ਸਿੰਘ ਗਾਂਧੀ, ਸਰਬਜੀਤ ਸਿੰਘ ਭਮਰਾ, ਸਤਵਿੰਦਰ ਸਿੰਘ ਜੱਸਲ, ਪ੍ਰਦੀਪ ਕੁਮਾਰ, ਅਮਰੀਕ ਸਿੰਘ ਸੀਕਰੀ ਆਦਿ ਹਾਜ਼ਰ ਸਨ।