ਐਂਟੀ ਡਰੱਗ ਕਲੱਬ ਦੁਆਬਾ ਨਸ਼ੇ ਦੇ ਖਾਤਮੇ ਲਈ ਅਹਿਮ ਰੋਲ ਨਿਭਾਏਗੀ
ਪੰਜਾਬ ਵਿਚ ਡਰੱਗ ਰੈਕਟ ਦਾ ਪਰਦਾਫਾਸ਼ ਕਰਕੇ ਨਸ਼ਿਆਂ ਦੇ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੋ ਭੂਮਿਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਨੂੰ ਖਤਮ ਕਰਨ ਵਿਚ ਨਿਭਾਈ ਹੈ, ਉਸ ਕਾਰਨ ਸਮੂਹ ਪੰਜਾਬ ਵਾਸੀ ਮੁੱਖ ਮੰਤਰੀ ਮਾਨ ਦੇ ਨਾਲ ਖੜ੍ਹੇ ਹਨ।
Publish Date: Sat, 30 May 2026 10:09 PM (IST)
Updated Date: Sat, 30 May 2026 10:11 PM (IST)

ਲਖਵੀਰ ਸਿੰਘ ਲੱਖੀ,ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਵਿਚ ਡਰੱਗ ਰੈਕਟ ਦਾ ਪਰਦਾਫਾਸ਼ ਕਰਕੇ ਨਸ਼ਿਆਂ ਦੇ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੋ ਭੂਮਿਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਨੂੰ ਖਤਮ ਕਰਨ ਵਿਚ ਨਿਭਾਈ ਹੈ, ਉਸ ਕਾਰਨ ਸਮੂਹ ਪੰਜਾਬ ਵਾਸੀ ਮੁੱਖ ਮੰਤਰੀ ਮਾਨ ਦੇ ਨਾਲ ਖੜ੍ਹੇ ਹਨ। ਇਹ ਵਿਚਾਰ ਐਂਟੀ ਡਰੱਗ ਕਲੱਬ ਦੁਆਬਾ ਦੇ ਚੇਅਰਮੈਨ ਡਾ. ਗਗਨਦੀਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਇਕ ਮੁਲਾਕਾਤ ਉਪਰੰਤ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਅੱਜ ਸੂਬੇ ਵਿਚ ਨਸ਼ਿਆਂ ਦੇ ਤਸਕਰਾਂ ਵਿਚ ਹੜਕੰਪ ਮਚਿਆ ਹੋਇਆ ਹੈ ਕਿਉਂਕਿ ਮਾਨ ਵੱਲੋਂ ਨਸ਼ਿਆਂ ਖਿਲਾਫ਼ ਜ਼ੀਰੋ ਟਾਲਰਸ ਦੀ ਨੀਤੀ ’ਤੇ ਚੱਲਣ ’ਤੇ ਡੀਜੀਪੀ ਗੌਰਵ ਯਾਦ ਵੱਲੋਂ ਇਸ ਮਾਮਲੇ ਵਿਚ ਵੱਡੀਆਂ ਉਪਲਬਧੀਆਂ ਹਾਸਲ ਕੀਤੀਆਂ ਹਨ। ਡਾ. ਗਗਨਦੀਪ ਸਿੰਘ ਨੇ ਕਿਹਾ ਕਿ ਐਂਟੀ ਡਰੱਗ ਕਲੱਬ ਦੁਆਬਾ ਵੱਲੋਂ ਮੁੱਖ ਮੰਤਰੀ ਮਾਨ ਵੱਲੋਂ ਨਸ਼ਾ ਤਸਕਰਾਂ ਖਿਲਾਫ ਮੁਹਿੰਮ ਸਬੰਧੀ ਜਨਤਾ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਕਲੱਬ ਵੱਲੋਂ ਚਲਾਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਰਕਾਰ ਵੱਲੋਂ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਉਹਨਾਂ ਕਿਹਾ ਕਿ ਐਂਟੀ ਡਰੱਗ ਕਲੱਬ ਦੁਆਬਾ ਜਲਦੀ ਹੀ ਹੋਰ ਸੈਮੀਨਾਰ ਆਯੋਜਿਤ ਕਰਵਾ ਕੇ ਮੁੱਖ ਮੰਤਰੀ ਮਾਨ ਦੇ ਨਸ਼ਿਆਂ ਨੂੰ ਖਤਮ ਕਰਨ ਦੇ ਸੁਪਨੇ ਨੂੰ ਸਕਾਰ ਕਰਨ ਵਿਚ ਮਹੱਤਵਪੂਰਨ ਰੋਲ ਨਿਭਾਏਗੀ।