- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਨੁੱਖੀ ਅਧਿਕਾਰ ਜਾਗਰੂਕਤਾ ਅਤੇ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਚ ਸ਼ਾਮਲ ਹੋਈ ਅਨੁ ਸ਼ਰਮਾ

ਵਿਜੇ ਸੋਨੀ ਪੰਜਾਬੀ ਜਾਗਰਣ
ਫਗਵਾੜਾ : ਲਾਈਟ ਫਾਰ ਲਾਈਵਜ਼ ਦੀ ਪ੍ਰਧਾਨ, ਹਿਊਮਨ ਰਾਈਟਸ ਕੌਂਸਲ ਦੀ ਨੈਸ਼ਨਲ ਵਾਈਸ ਪ੍ਰੈਜ਼ੀਡੈਂਟ ਤੇ ਸਮਾਜ ਸੇਵਿਕਾ ਅਨੁ ਸ਼ਰਮਾ ਨੇ ਚੰਡੀਗੜ੍ਹ ਵਿਖੇ ਪੰਜਾਬ ਸਟੇਟ ਅਤੇ ਚੰਡੀਗੜ੍ਹ ਹਿਊਮਨ ਰਾਈਟਸ ਕਮਿਸ਼ਨ ਅਤੇ ਹਿਊਮਨ ਰਾਈਟਸ ਕੌਂਸਲ (ਇੰਡੀਆ) ਵੱਲੋਂ ਕਮਿਊਨਿਟੀ ਸੈਂਟਰ, ਸੈਕਟਰ 43, ਚੰਡੀਗੜ੍ਹ ਵਿਖੇ ਕਰਵਾਏ ਗਏ ਹਿਊਮਨ ਰਾਈਟਸ ਅਵੇਅਰਨੈੱਸ ਕੈਂਪ ਤੇ ‘ਯੁੱਧ ਨਸ਼ੇ ਵਿਰੁੱਧ’ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਚੰਡੀਗੜ੍ਹ ਵਿਖੇ ਕਰਵਾਏ ਗਏ ਇਸ ਸਮਾਗਮ ਦਾ ਮੁੱਖ ਉਦੇਸ਼ ਲੋਕਾਂ ਨੂੰ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਤੇ ਨਸ਼ਿਆਂ ਵਰਗੀ ਗੰਭੀਰ ਸਮਾਜਿਕ ਬੁਰਾਈ ਖ਼ਿਲਾਫ਼ ਜਨ-ਜਾਗਰੂਕਤਾ ਪੈਦਾ ਕਰਨਾ ਸੀ। ਇਹ ਸਮਾਗਮ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ, ਮੈਂਬਰ ਸਟੇਟ ਹਿਊਮਨ ਰਾਈਟਸ ਕਮਿਸ਼ਨ, ਪੰਜਾਬ ਤੇ ਚੰਡੀਗੜ੍ਹ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ।
ਇਸ ਮੌਕੇ ਮਨੁੱਖੀ ਅਧਿਕਾਰਾਂ ਦੀ ਰੱਖਿਆ, ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਅਤੇ ਨਸ਼ਿਆਂ ਖ਼ਿਲਾਫ਼ ਸਾਂਝੇ ਤੌਰ ’ਤੇ ਯਤਨ ਕਰਨ ਦੀ ਲੋੜ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਸਮਾਗਮ ਦੌਰਾਨ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਮਨੁੱਖੀ ਅਧਿਕਾਰਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਵੀ ਜ਼ੋਰ ਦਿੱਤਾ ਗਿਆ।
ਇਸ ਮੌਕੇ ਅਨੁ ਸ਼ਰਮਾ ਨੇ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਨੇ ਮਨੁੱਖੀ ਅਧਿਕਾਰਾਂ ਸਬੰਧੀ ਜਾਗਰੂਕਤਾ, ਸਮਾਜ ਸੇਵਾ, ਲੋੜਵੰਦ ਲੋਕਾਂ ਦੀ ਸਹਾਇਤਾ ਅਤੇ ਨਸ਼ਿਆਂ ਖ਼ਿਲਾਫ਼ ਚਲਾਈਆਂ ਜਾ ਰਹੀਆਂ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ।
ਅਨੁ ਸ਼ਰਮਾ ਨੇ ਕਿਹਾ ਕਿ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਲਈ ਸਮਾਜਿਕ ਸੰਸਥਾਵਾਂ, ਪ੍ਰਸ਼ਾਸਨ ਅਤੇ ਜਾਗਰੂਕ ਨਾਗਰਿਕਾਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਨੂੰ ਹੀ ਪ੍ਰਭਾਵਿਤ ਨਹੀਂ ਕਰਦਾ, ਸਗੋਂ ਇਸ ਦਾ ਮਾੜਾ ਪ੍ਰਭਾਵ ਪੂਰੇ ਪਰਿਵਾਰ ਤੇ ਸਮਾਜ ’ਤੇ ਪੈਂਦਾ ਹੈ। ਇਸ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ, ਸਹੀ ਮਾਰਗਦਰਸ਼ਨ ਅਤੇ ਸਕਾਰਾਤਮਕ ਮਾਹੌਲ ਮੁਹੱਈਆ ਕਰਵਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨਾਲ ਭਵਿੱਖ ਵਿੱਚ ਸਮਾਜਿਕ ਜਾਗਰੂਕਤਾ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਮਿਲ ਕੇ ਕੰਮ ਕਰਨ ਦੀਆਂ ਸੰਭਾਵਨਾਵਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਸਮਾਜ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਅੱਗੇ ਵਧਾਉਣ ਤੇ ਲੋਕ ਹਿੱਤ ਦੇ ਮੁੱਦਿਆਂ ’ਤੇ ਸਰਗਰਮ ਭੂਮਿਕਾ ਨਿਭਾਉਣ ਸਬੰਧੀ ਵੀ ਸਕਾਰਾਤਮਕ ਚਰਚਾ ਹੋਈ।