ਕਿਸਾਨਾਂ ਦੇ ਮਸਲੇ ਨੂੰ ਪਹਿਲਾਂ ਹੱਲ ਕੀਤਾ ਜਾਵੇਗਾ : ਭਿੰਦਾ ਕਿਸਾਨਾਂ ਦਾ ਕੋਈ ਵੀ ਮਸਲਾ ਹੋਵੇਗਾ ਉਸ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ : ਭਿੰਦਾ
Publish Date: Sat, 12 Sep 2026 08:58 PM (IST)
Updated Date: Sat, 12 Sep 2026 08:59 PM (IST)
--ਸਾਡੀ ਹਰ ਸੰਭਵ ਕੋਸ਼ਿਸ਼ ਹੋਵੇਗੀ ਕਿ ਕਿਸਾਨ ਨੂੰ ਕੋਈ ਮੁਸ਼ਕਿਲ ਨਾ ਆਵੇ : ਧਾਲੀਵਾਲ ਕੁੰਦਨ ਸਿੰਘ ਸਰਾਂ, ਪੰਜਾਬੀ ਜਾਗਰਣ ਭੁਲੱਥ : ਕਿਸਾਨਾਂ ਦਾ ਕੋਈ ਮਸਲਾ ਹੋਵੇਗਾ ਮੇਰੀ ਸੰਭਵ ਕੋਸ਼ਿਸ਼ ਹੋਵੇਗੀ ਉਸ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। ਸਾਡੀ ਹਰ ਸੰਭਵ ਕੋਸ਼ਿਸ਼ ਹੋਵੇਗੀ ਕਿ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਹੋਈ ਮਹੀਨਾਵਾਰ ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਤੇ ਸੀਨੀਅਰ ਮੀਤ ਪ੍ਰਧਾਨ ਸਰਪੰਚ ਸੁਖਜਿੰਦਰ ਸਿੰਘ ਧਾਲੀਵਾਲ ਭਗਵਾਨਪੁਰ ਨੇ ਸਾਂਝੇ ਬਿਆਨ ਰਾਹੀ ਕੀਤਾ। ਦੋਵੇਂ ਆਗੂਆਂ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਹਰ ਸਾਲ ਪਰਾਲੀ ਦੀ ਸਮੱਸਿਆ ਆਉਂਦੀ ਹੈ। ਸਰਕਾਰਾਂ ਵੱਲੋਂ ਪਰਾਲੀ ਦੀਆਂ ਗੱਠਾਂ ਬੰਨਣ ਵਾਲੀਆਂ ਮਸ਼ੀਨਾਂ ਉੱਤੇ ਕਾਫੀ ਸਬਸਿਡੀ ਦਿੱਤੀ ਜਾਂਦੀ ਹੈ, ਜੋ ਬਿਲਕੁਲ ਮੁਫਤ ਗੱਠਾਂ ਬੰਨਦੇ ਹਨ ਪਰ ਇਹ ਮਸ਼ੀਨਾਂ ਵਾਲੇ ਆਪਣੀ ਮਰਜ਼ੀ ਅਨੁਸਾਰ ਹਜ਼ਾਰ ਤੋਂ ਲੈ ਕੇ 2000 ਰੁਪਏ ਤੱਕ ਕਿਸਾਨ ਵੀਰਾਂ ਕੋਲੋਂ ਲੈਂਦੇ ਹਨ ਜੋ ਸਰਾਸਰ ਗਲਤ ਹੈ। ਦੋਵਾਂ ਆਗੂਆਂ ਨੇ ਗੱਠਾਂ ਬੰਨਣ ਵਾਲਿਆਂ ਨੂੰ ਮੌਕੇ ’ਤੇ ਬੁਲਾ ਕੇ ਚੇਤਾਵਨੀ ਦਿੱਤੀ ਕਿ ਪਰਾਲੀ ਦੀਆਂ ਗੱਠਾਂ ਬੰਨਣ ਵਾਲੇ ਕਿਸੇ ਵੀ ਕਿਸਾਨ ਕੋਲੋਂ ਕੋਈ ਪੈਸਾ ਨਾ ਲਿਆ ਜਾਵੇ ਨਹੀਂ ਤਾਂ ਅਸੀਂ ਉੱਚ ਅਧਿਕਾਰੀਆਂ ਤੱਕ ਪਹੁੰਚ ਕਰਕੇ ਤੁਹਾਡਾ ਸਾਰਾ ਕੰਮ ਬੰਦ ਕਰਵਾ ਦੇਵਾਂਗੇ, ਤੇ ਉਨ੍ਹਾਂ ਕਿਹਾ ਕਿ ਅਸੀਂ ਕਿਸੇ ਵੀ ਛੋਟੇ ਕਿਸਾਨ ਕੋਲੋਂ ਕੋਈ ਪੈਸਾ ਨਹੀਂ ਲਵਾਂਗੇ। ਅੱਜ ਦੀ ਇਸ ਮੀਟਿੰਗ ਦੌਰਾਨ ਪਿਛਲੇ ਸਮੇਂ ਤੋਂ ਜਥੇਬੰਦੀ ਵਿੱਚ ਚੰਗੀਆਂ ਸੇਵਾਵਾਂ ਦੇਣ ਬਦਲੇ ਸੁਖਵਿੰਦਰ ਸਿੰਘ ਬੋਪਾਰਾਏ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਕਿਉਂਕਿ ਇਨ੍ਹਾਂ ਨੇ ਚੰਡੀਗੜ੍ਹ ਧਰਨੇ ਵਿੱਚ ਵੀ ਆਪਣਾ ਵਧੀਆ ਰੋਲ ਨਿਭਾਇਆ। ਜ਼ਿਲ੍ਹਾ ਪ੍ਰਧਾਨ ਤੇ ਸੀਨੀਅਰ ਮੀਤ ਪ੍ਰਧਾਨ ਵੱਲੋਂ ਸਾਰਿਆਂ ਕਿਸਾਨਾਂ ਨੂੰ ਆ ਰਹੀ ਮੁਸ਼ਕਿਲਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਤੇ ਭਰੋਸਾ ਦਵਾਇਆ ਕਿ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਅੱਜ ਦੀ ਇਸ ਮੀਟਿੰਗ ਵਿੱਚ ਧਰਮਜੀਤ ਸਿੰਘ, ਸਤਵਿੰਦਰ ਸਿੰਘ ਇਕਾਈ ਪ੍ਰਧਾਨ, ਜਗਤਾਰ ਸਿੰਘ, ਅਵਤਾਰ ਸਿੰਘ, ਜੋਗਾ ਸਿੰਘ, ਭੁਪਿੰਦਰ ਸਿੰਘ, ਰਣਜੀਤ ਸਿੰਘ, ਕਮਲਪ੍ਰੀਤ ਸਿੰਘ (ਸਾਰੇ ਬੋਪਾਰਾਏ), ਪ੍ਰਤਾਪ ਸਿੰਘ ਭਿੰਡਰ ਭੁਲੱਥ ਬਲਾਕ ਪ੍ਰਧਾਨ, ਪਵਨਦੀਪ ਸਿੰਘ, ਸੂਬੇਦਾਰ ਮਨਜੀਤ ਸਿੰਘ, ਗੁਰਚਰਨ ਸਿੰਘ ਮੱਲ੍ਹੀ, ਹਰਜੋਤ ਸਿੰਘ ਮੱਲ੍ਹੀ, ਮਾਸਟਰ ਜਸਬੀਰ ਸਿੰਘ, ਜੋਗਿੰਦਰ ਸਿੰਘ ਜੰਮੂ, ਬਲਜੀਤ ਸਿੰਘ ਤੱਖਰ, ਅੰਮ੍ਰਿਤ ਪਾਲ ਸਿੰਘ ਬੱਲ, ਟੀਟਾ ਸਿੰਘ, ਸਤਨਾਮ ਸਿੰਘ, ਗੁਰਬਖਸ਼ ਸਿੰਘ, ਜੋਗਿੰਦਰ ਸਿੰਘ ਜੰਮੂ, ਜੈ ਰਾਮ ਸਿੰਘ ਦੋਵੇਂ ਖੱਸਣ, ਖੁਸ਼ਹਾਲ ਸਿੰਘ, ਬਲਵਿੰਦਰ ਸਿੰਘ, ਸੁਰਜੀਤ ਸਿੰਘ, ਟੀਟਾ ਸਿੰਘ, ਕੁਦਰਤਜੀਤ ਸਿੰਘ, ਜਸਵੰਤ ਸਿੰਘ ਸਲਾਮਤਪੁਰ, ਗੁਰਦੀਪ ਸਿੰਘ, ਮਹਿੰਦਰ ਸਿੰਘ ਆਦਿ ਹਾਜ਼ਰ ਸਨ।