ਸਤੰਬਰ ਇਨਟੈੱਕ ਲਈ ਆਸਟ੍ਰੇਲੀਆ, ਕੈਨੇਡਾ, ਇੰਗਲੈਂਡ ਦਾ ਸਟੱਡੀ ਵੀਜ਼ਾ ਅਪਲਾਈ ਕਰੋ
ਸਤੰਬਰ ਇਨਟੈਕ ਲਈ ਆਸਟ੍ਰੇਲੀਆ, ਕੈਨੇਡਾ, ਇੰਗਲੈਂਡ ਦਾ ਸਟੱਡੀ ਵੀਜ਼ਾ ਅਪਲਾਈ ਕਰੋ-ਅਕਾਲ ਐਜ਼ੂਕੇਸ਼ਨਲ ਸਰਵਿਸਿਜ਼
Publish Date: Tue, 16 Jun 2026 09:44 PM (IST)
Updated Date: Tue, 16 Jun 2026 09:45 PM (IST)

ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸਟੱਡੀ ਤੇ ਟੂਰਿਸਟ ਵੀਜ਼ਿਆਂ ਵਿਚ ਵੱਡਾ ਨਾਮਣਾ ਖੱਟਣ ਵਾਲੀ ਪੰਜਾਬ ਦੀ ਪ੍ਰਸਿੱਧ ਸੰਸਥਾ ਅਕਾਲ ਐਜ਼ੂਕੇਸ਼ਨਲ ਸਰਵਿਸਿਜ਼ ਐਂਡ ਵੀਜ਼ਾ ਐਡਵਾਈਜ਼ਰ ਸੁਲਤਾਨਪੁਰ ਲੋਧੀ ਵੱਲੋਂ ਵੱਖ-ਵੱਖ ਦੇਸ਼ਾਂ ਦੇ ਸਟੱਡੀ ਤੇ ਟੂਰਿਸਟ ਵੀਜ਼ੇ ਗਰੰਟੀ ਨਾਲ਼ ਲਗਵਾ ਕੇ ਦਿੱਤੇ ਜਾ ਰਹੇ ਹਨ। ਜੁਲਾਈ, ਅਗਸਤ ਤੇ ਸਤੰਬਰ ਇਨਟੈੱਕ ਲਈ ਹੁਣ ਸੁਨਿਹਰੀ ਮੌਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲ ਐਜ਼ੂਕੇਸ਼ਨਲ ਸਰਵਿਸਿਜ਼ ਐਂਡ ਵੀਜ਼ਾ ਐਡਵਾਈਜ਼ਰ ਦੇ ਐੱਮਡੀ ਅਮੀਤੋਜ ਸਿੰਘ ਕੰਬੋਜ ਨੇ ਦੱਸਿਆ ਕਿ ਇੰਗਲੈਂਡ ਦਾ ਸਟੱਡੀ ਵੀਜ਼ਾ ਪ੍ਰਾਪਤ ਕਰਨ ਦਾ ਹੁਣ ਸੁਨਹਿਰੀ ਅਵਸਰ ਹੈ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੇ ਲਗਾਤਾਰ ਯੂਕੇ ਸਮੇਤ ਹੋਰ ਦੇਸ਼ਾਂ ਦੇ ਸਟੱਡੀ ਵੀਜ਼ੇ ਲੱਗ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਕੋਲ ਪ੍ਰਸਿੱਧ ਵੀਜ਼ਾ ਮਾਹਿਰਾਂ ਦੀ ਟੀਮ ਹੈ, ਜੋ ਵਿਦਿਆਰਥੀਆਂ ਦੇ ਕੇਸਾਂ ਨੂੰ ਤਕਨੀਕੀ ਆਧਾਰ ’ਤੇ ਤਿਆਰ ਕਰਕੇ ਅੰਬੈਸੀ ਵਿਚ ਪੇਸ਼ ਕਰਦੇ ਹਨ। ਉਨ੍ਹਾਂ ਦੱਸਿਆ ਕਿ ਅਕਾਲ ਐਜ਼ੂਕੇਸ਼ਨਲ ਸਰਵਿਸਿਜ਼ ਐਂਡ ਵੀਜ਼ਾ ਐਡਵਾਈਜ਼ਰ ਦਾ ਵੀਜ਼ਾ ਸਕਸੈਸ ਰੇਟ ਹਮੇਸ਼ਾ 100 ਫ਼ੀਸਦੀ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਸਟਰੇਲੀਆ, ਨਿਊਜ਼ੀਲੈਂਡ, ਇੰਗਲੈਂਡ, ਕੈਨੇਡਾ, ਅਮਰੀਕਾ ਦਾ ਸਟੱਡੀ ਵੀਜ਼ਾ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ। ਜਨਵਰੀ ਇਨਟੇਕ ਸੁਨਿਹਰੀ ਮੌਕਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਅਮਰੀਕਾ, ਕੈਨੇਡਾ, ਇੰਗਲੈਂਡ, ਆਸਟ੍ਰੇਲੀਆ ਜਾਣ ਦੇ ਚਾਹਵਾਨ ਟੂਰਿਸਟ ਵੀਜ਼ਾ ਪਰਿਵਾਰ ਸਮੇਤ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ ਅਕਾਲ ਐਜੂਕੇਸ਼ਨ ਸਰਵਿਸਿਜ਼ ਵੱਲੋਂ ਵਿਦਿਆਰਥੀਆਂ ਨੂੰ ਆਈਲੈਟਸ, ਯੂਕੇਵੀ ਤੇ ਸਪੋਕਨ ’ਤੇ ਵੀ ਵਿਸ਼ੇਸ਼ ਛੋਟ ਦਿੱਤੀ ਜਾ ਰਹੀ ਹੈ।