ਜਥੇ. ਖੁਸਰੋਪੁਰ ਪਾਰਟੀ ਦੇ ਜ਼ੋਨਲ ਸਕੱਤਰ ਬਣੇ ਜੱਥੇ: ਨਰਿੰਦਰ ਖੁਸਰੋਪੁਰ ਵਾਰਿਸ ਪੰਜਾਬ ਦੇ ਪਾਰਟੀ ਦੇ ਦੋਆਬਾ ਜੋਨ ਦੇ ਜਥੇਬੰਧਕ ਜ਼ੋਨਲ ਸਕੱਤਰ ਬਣੇ
Publish Date: Sat, 12 Sep 2026 09:35 PM (IST)
Updated Date: Sat, 12 Sep 2026 09:38 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਪ੍ਰਗਟ ਸਿੰਘ ਮੀਆਂਵਿੰਡ ਵੱਲੋਂ ਜਾਰੀ ਪੱਤਰ ਅਨੁਸਾਰ ਜਥੇਦਾਰ ਨਰਿੰਦਰ ਸਿੰਘ ਖੁਸਰੋਪੁਰ ਨੂੰ ਪਾਰਟੀ ਦੇ ਦੋਆਬਾ ਜ਼ੋਨ ਦਾ ਜਥੇਬੰਧਕ ਜ਼ੋਨਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਨਵ-ਨਿਯੁਕਤ ਜਥੇਬੰਧਕ ਜ਼ੋਨਲ ਸਕੱਤਰ ਜਥੇ. ਨਰਿੰਦਰ ਸਿੰਘ ਖੁਸਰੋਪੁਰ ਨੇ ਆਪਣੀ ਨਿਯੁਕਤੀ ਦਾ ਸਵਾਗਤ ਕਰਦਿਆਂ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਤੇ ਆਪਣੀ ਅਹਿਮ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿਵਾਇਆ। ਜਥੇਦਾਰ ਖੁਸਰੋਪੁਰ ਨੇ ਆਖਿਆ ਕਿ ਪੰਜਾਬ ਸਰਕਾਰ ਦੇ ਇਸ਼ਾਰੇ ਉੱਤੇ ਪਾਰਟੀ ਦੇ ਕਨਵੀਨਰ ਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਪੰਜਾਬ ਤੋਂ ਬਾਹਰ ਜੇਲ੍ਹ ਵਿੱਚ ਬੰਦ ਕੀਤਾ ਹੋਇਆ ਹੈ, ਜਿਸ ਨੂੰ ਲੈ ਕੇ ਸਿੱਖ ਭਾਈਚਾਰੇ ਭਾਈਚਾਰੇ ਦੇ ਮਨਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਆਖਿਆ ਕਿ ਵਾਰਿਸ ਪੰਜਾਬ ਦੇ ਵੱਲੋਂ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਜੋ ਸੰਘਰਸ਼ ਸ਼ੁਰੂ ਕੀਤਾ ਗਿਆ ਹੈ, ਨੂੰ ਉਹ ਸਿਖ਼ਰ ਤੱਕ ਲੈ ਕੇ ਜਾਣਗੇ। ਉਨ੍ਹਾਂ ਆਖਿਆ ਕਿ ਵਿਧਾਨ ਸਭਾ ਚੋਣਾਂ 2027 ਵਿੱਚ ਜਨਤਾ ਵਾਰਿਸ ਪਾਰਟੀ ਦਾ ਮੁੱਖ ਮੰਤਰੀ ਬਣਾਉਣ ਲਈ ਮਨ ਬਣਾ ਚੁੱਕੀ ਹੈ ਜਦਕਿ ਭਾਜਪਾ, ਅਕਾਲੀ ਦਲ ਬਾਦਲ ਤੇ ਆਪ ਤਿੰਨੋ ਪਾਰਟੀਆਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਵਿੱਚੋਂ ਰਿਹਾਅ ਕਰਨ ਦੇ ਰੌਂਅ ਵਿੱਚ ਨਹੀਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜਿਸ ਵੀ ਆਗੂ ਨੂੰ ਹਲਕਾ ਵਾਈਜ਼ ਟਿਕਟ ਦਿੱਤੀ ਜਾਵੇਗੀ, ਉਸ ਨੂੰ ਜਿਤਾਉਣ ਲਈ ਪਾਰਟੀ ਵਰਕਰ ਤਨ ਮਨ ਤੇ ਧਨ ਨਾਲ਼ ਸੇਵਾ ਕਰਨਗੇ ਤੇ ਪੰਜਾਬ ਵਿੱਚ ਵਾਰਿਸ ਪੰਜਾਬ ਦੇ ਪਾਰਟੀ ਦੀ ਸਰਕਾਰ ਸੱਤਾ ਵਿੱਚ ਲਿਆਂਦੀ ਜਾਵੇਗੀ।