ਪਿੰਡ ਢੱਕ ਪੰਡੋਰੀ ਦੇ 20 ਪਰਿਵਾਰ ਆਪ ’ਚ ਸ਼ਾਮਲ ਸਰਪੰਚ ਵਿਜੇ ਕੁਮਾਰ ਦੀ ਪ੍ਰੇਰਣਾ ਸਦਕਾ ਪਿੰਡ ਢੱਕ ਪੰਡੋਰੀ ਦੇ ਕਰੀਬ 20 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ
Publish Date: Tue, 08 Sep 2026 08:26 PM (IST)
Updated Date: Tue, 08 Sep 2026 08:28 PM (IST)
ਸਰਪੰਚ ਵਿਜੇ ਕੁਮਾਰ ਦੀ ਪ੍ਰੇਰਣਾ ਸਦਕਾ ਹੋਏ ਸ਼ਾਮਲ ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਆਮ ਆਦਮੀ ਪਾਰਟੀ ਐੱਸਸੀ ਵਿੰਗ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਵਿਜੇ ਕੁਮਾਰ ਸਰਪੰਚ ਦੀ ਪ੍ਰੇਰਣਾ ਸਦਕਾ ਪਿੰਡ ਢੱਕ ਪੰਡੋਰੀ ਦੇ ਕਰੀਬ 20 ਪਰਿਵਾਰਾਂ ਨੇ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇਨ੍ਹਾਂ ਸਮੂਹ ਪਰਿਵਾਰਾਂ ਨੂੰ ਆਪ ਪਾਰਟੀ ਦੇ ਫਗਵਾੜਾ ਦਫ਼ਤਰ ਵਿਖੇ ਮੈਂਬਰ ਪਾਰਲੀਮੈਂਟ ਡਾ. ਰਾਜਕੁਮਾਰ ਚੱਬੇਵਾਲ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜ ਰਹੇ ਹਨ। ਡਾ. ਰਾਜਕੁਮਾਰ ਚੱਬੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਸਿੱਖਿਆ, ਸਿਹਤ, ਰੁਜ਼ਗਾਰ, ਬਿਜਲੀ, ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਸਮੇਤ ਹੋਰ ਬੁਨਿਆਦੀ ਸਹੂਲਤਾਂ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਤੇ ਸਰਕਾਰ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਦੇ ਪਰਿਵਾਰ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਏ ਸਮੂਹ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਹਰ ਵਰਕਰ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਵਿਜੇ ਕੁਮਾਰ ਸਰਪੰਚ ਨੇ ਕਿਹਾ ਕਿ ਪਿੰਡਾਂ ਵਿੱਚ ਆਮ ਆਦਮੀ ਪਾਰਟੀ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਤੇ ਜੰਗੀ ਪੱਧਰ ‘ਤੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਦਿਨੋਂ-ਦਿਨ ਪਾਰਟੀ ਦਾ ਆਧਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਨੇ ਵੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕੀਤਾ ਤੇ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਸਰਪੰਚ ਵਿਜੇ ਕੁਮਾਰ ਨੇ ਪਿੰਡ ਦੇ ਕੁੱਝ ਅਧੂਰੇ ਵਿਕਾਸ ਕਾਰਜਾਂ ਤੋਂ ਵੀ ਡਾ. ਰਾਜਕੁਮਾਰ ਨੂੰ ਜਾਣੂ ਕਰਵਾਇਆ, ਜਿਸ ’ਤੇ ਮੈਂਬਰ ਪਾਰਲੀਮੈਂਟ ਡਾ. ਚੱਬੇਵਾਲ ਨੇ ਭਰੋਸਾ ਦਿੱਤਾ ਕਿ ਅਧੂਰੇ ਵਿਕਾਸ ਦੇ ਸਾਰੇ ਕੰਮ ਜਲਦੀ ਪੂਰੇ ਕਰਵਾਏ ਜਾਣਗੇ। ਇਸ ਮੌਕੇ ਰੇਸ਼ਮ ਲਾਲ, ਚੈਨ ਰਾਮ, ਹਰਵਿੰਦਰ ਸਿੰਘ, ਗੁਰਬਖਸ਼ ਰਾਏ, ਸਤਪਾਲ, ਅਮਨਦੀਪ ਕੁਮਾਰ, ਰੋਹਿਤ ਕੁਮਾਰ, ਅਜੀਤ ਰਾਮ, ਗੁਰਦਿਆਲ ਰਾਮ, ਹਰਮੇਸ਼ ਲਾਲ, ਮਹਿੰਦਰ ਪਾਲ ਮਿੰਦੀ, ਬਲਵਿੰਦਰ ਪੰਚ, ਬਿਸ਼ੰਭਰ ਦਾਸ, ਕਸ਼ਮੀਰ ਸਿੰਘ ਆਦਿ ਹਾਜ਼ਰ ਸਨ।