ਆਸ਼ੂ ਸਾਂਪਲਾ ਨੂੰ ਮੀਤ ਪ੍ਰਧਾਨ ਬਣਨ ’ਤੇ ਕੀਤਾ ਸਨਮਾਨਿਤ ਆਸ਼ੂ ਸਾਂਪਲਾ ਨੂੰ ਭਾਜਪਾ ਐੱਸਸੀ ਮੋਰਚਾ ਪੰਜਾਬ ਦਾ ਸੂਬਾ ਮੀਤ ਪ੍ਰਧਾਨ ਬਣਨ ’ਤੇ ਕੀਤਾ ਸਨਮਾਨਿਤ
Publish Date: Tue, 20 Oct 2026 06:46 PM (IST)
Updated Date: Tue, 20 Oct 2026 06:48 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਫਗਵਾੜਾ ਦੇ ਨੌਜਵਾਨ ਭਾਜਪਾ ਆਗੂ ਆਸ਼ੂ ਸਾਂਪਲਾ ਨੂੰ ਭਾਰਤੀ ਜਨਤਾ ਪਾਰਟੀ ਦੇ ਐੱਸਸੀ ਮੋਰਚਾ ਪੰਜਾਬ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਭਾਜਪਾ ਆਗੂਆਂ ਵੱਲੋਂ ਸਨਮਾਨਿਤ ਕਰਕੇ ਵਧਾਈ ਦਿੱਤੀ ਗਈ। ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਭਾਜਪਾ ਮੰਡਲ ਫਗਵਾੜਾ ਸਿਟੀ-2 ਦੇ ਪ੍ਰਧਾਨ ਬਲਵਿੰਦਰ ਠਾਕੁਰ ਤੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਅਸ਼ੋਕ ਦੁੱਗਲ ਨੇ ਆਸ਼ੂ ਸਾਂਪਲਾ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਤੇ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਆਸ਼ੂ ਸਾਂਪਲਾ ਨੇ ਭਾਜਪਾ ਦੀ ਹਾਈ ਕਮਾਂਡ ਤੇ ਸਮੂਹ ਪਾਰਟੀ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਪਾਰਟੀ ਦੀ ਸੇਵਾ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕਰਦੇ ਆਏ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਭਵਿੱਖ ਵਿੱਚ ਵੀ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਤੇ ਸੰਗਠਨ ਦੀ ਮਜ਼ਬੂਤੀ ਲਈ ਲਗਾਤਾਰ ਕੰਮ ਕਰਦੇ ਰਹਿਣਗੇ। ਭਾਜਪਾ ਆਗੂਆਂ ਨੇ ਆਸ ਪ੍ਰਗਟਾਈ ਕਿ ਆਸ਼ੂ ਸਾਂਪਲਾ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਉਂਦਿਆਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਵਿਜੇ ਸਾਂਪਲਾ, ਬਲਵਿੰਦਰ ਠਾਕੁਰ, ਅਸ਼ੋਕ ਦੁੱਗਲ, ਤੇਜਸਵੀ ਭਾਰਦਵਾਜ ਵੀ ਮੌਜੂਦ ਸਨ।