ਸਿਵਲ ਹਸਪਤਾਲ ’ਚ ਤਾਇਨਾਤ ਏਐੱਸਆਈ ਦੀ ਹੋਈ ਮੌਤ
ਸਿਵਲ ਹਸਪਤਾਲ ਚ ਤੈਨਾਤ ਏਐਸਆਈ ਦੀ ਹੋਈ ਮੌਤ
Publish Date: Mon, 09 Mar 2026 06:53 PM (IST)
Updated Date: Mon, 09 Mar 2026 06:57 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਫਗਵਾੜਾ ਦੇ ਸਿਵਲ ਹਸਪਤਾਲ ਪੁਲਿਸ ਚੌਂਕੀ ਵਿਚ ਬੀਤੇ ਕਾਫੀ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਏਐੱਸਆਈ ਜਗਦੀਸ਼ ਸਿੰਘ ਦੀ ਅਚਾਨਕ ਸਵੇਰੇ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ। ਮੌਕੇ ’ਤੇ ਪੁੱਜੇ ਥਾਣਾ ਸਿਟੀ ਫਗਵਾੜਾ ਦੇ ਏਐੱਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਿਵਲ ਹਸਪਤਾਲ ਫਗਵਾੜਾ ਵਿਖੇ ਤਾਇਨਾਤ ਏਐੱਸਆਈ ਜਗਦੀਸ਼ ਸਿੰਘ ਦੀ ਅਚਾਨਕ ਮੌਤ ਹੋ ਗਈ ਹੈ। ਜਦੋਂ ਮੌਕੇ ’ਤੇ ਆ ਕੇ ਉਨ੍ਹਾਂ ਨੇ ਜਾਂਚ ਕੀਤੀ ਤੇ ਡਾਕਟਰਾਂ ਨਾਲ ਰਾਬਤਾ ਕਾਇਮ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਉਸ ਦੀ ਮੌਤ ਹਾਰਟ ਅਟੈਕ ਹੋਣ ਕਾਰਨ ਹੋਈ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦੇ ਦਿੱਤੀ ਗਈ ਹੈ। ਉਨ੍ਹਾਂ ਦੇ ਆਉਣ ’ਤੇ 194 ਬੀਐੱਨਐੱਸ ਤਹਿਤ ਕਾਰਵਾਈ ਕਰਕੇ ਪੋਸਟਮਾਰਟਮ ਤੋਂ ਬਾਦ ਮ੍ਰਿਤਕ ਦੇਹ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ।