ਵਿਜੇ ਸੋਨੀ, ਫਗਵਾੜਾ

ਆਮ ਆਦਮੀ ਪਾਰਟੀ ਨੂੰ ਹਲਕਾ ਵਿਧਾਨ ਸਭਾ ਫਗਵਾੜਾ ਦੇ ਪਿੰਡ ਮਲਕਪੁਰ 'ਚ ਭਾਰੀ ਹੁੰਗਾਰਾ ਮਿਲਿਆ ਜਦੋਂ ਸਾਬਕਾ ਸਰਪੰਚ ਸ਼ਾਦੀ ਰਾਮ ਸਮੇਤ ਕਰੀਬ 60 ਪਰਿਵਾਰਾਂ ਨੇ ਵੱਖ-ਵੱਖ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਨ੍ਹਾਂ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਸਵਾਗਤ ਕਰਦਿਆਂ ਜ਼ਿਲ੍ਹਾ ਕਪੂਰਥਲਾ ਐੱਸਸੀ ਵਿੰਗ ਦੇ ਪ੍ਰਧਾਨ ਸੰਤੋਸ਼ ਕੁਮਾਰ ਗੋਗੀ ਨੇ ਦੱਸਿਆ ਕਿ ਇਹ ਪਰਿਵਾਰ ਦੀਪਾ ਰਾਵਲਪਿੰਡੀ, ਕੇਵਲ ਰਾਵਲਪਿੰਡੀ ਤੇ ਯਸ਼ਵੀਰ ਕੋਕਾ ਦੀ ਪੇ੍ਰਰਣਾ ਸਦਕਾ ਆਪ ਵਿਚ ਸ਼ਾਮਲ ਹੋਏ ਹਨ ਜੋ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੀ ਕਾਰਗੁਜ਼ਾਰੀ ਤੋਂ ਬੇਹੱਦ ਪ੍ਰਭਾਵਿਤ ਹਨ, ਨਾਲ ਹੀ ਕਾਂਗਰਸ ਪਾਰਟੀ ਵੱਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਕੀਤੇ ਵਾਅਦੇ ਪੂਰੇ ਨਾ ਕਰਨ ਨੂੰ ਲੈ ਕੇ ਵੀ ਨਿਰਾਸ਼ ਹਨ। ਸੰਤੋਸ਼ ਕੁਮਾਰ ਗੋਗੀ ਨੇ ਕਿਹਾ ਕਿ ਕਾਂਗਰਸ ਪਾਰਟੀ ਜਾਣ-ਬੁੱਝ ਕੇ ਸੂਬੇ ਦੇ ਭੋਲੇ ਭਾਲੇ ਲੋਕਾਂ ਨੂੰ ਕੈਪਟਨ-ਸਿੱਧੂ ਦੀ ਨੂਰਾ ਕੁਸ਼ਤੀ 'ਚ ਉਲਝਾ ਰਹੀ ਹੈ, ਕਿਉਂਕਿ ਕਾਂਗਰਸ ਨੂੰ ਪਤਾ ਹੈ ਕਿ ਕੈਪਟਨ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਹਨ ਅਤੇ ਅਗਲੀਆਂ ਚੋਣਾਂ 'ਚ ਕਾਂਗਰਸ ਦੀ ਹਾਰ ਤੈਅ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਹੁਣ ਜਾਗਰੂਕ ਹੋ ਚੁੱਕੇ ਹਨ ਤੇ ਕਾਂਗਰਸ ਦੀ ਕਿਸੇ ਚਾਲ 'ਚ ਨਹੀਂ ਫਸਣਗੇ। 2022 ਦੀਆਂ ਪੰਜਾਬ ਵਿਧਾਨਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਪ੍ਰਰਾਪਤ ਕਰਕੇ ਸਰਕਾਰ ਬਣਾਏਗੀ ਤੇ ਪੰਜਾਬ ਨੂੰ ਦਿੱਲੀ ਵਰਗੀਆਂ ਸਹੂਲਤਾਂ ਤੇ ਸਾਫ ਸੁਥਰਾ ਪ੍ਰਸ਼ਾਸਨ ਦਿੱਤਾ ਜਾਵੇਗਾ। ਇਸ ਮੌਕੇ ਕਾਬਲ ਰਾਮ, ਦਿਲਬਾਗ, ਬਲਵਿੰਦਰ ਸਿੰਘ, ਗੁਰਸੰਗਤ, ਜਸਵੰਤ ਸਿੰਘ, ਬਿਹਾਰੀ ਲਾਲ, ਗੇਜ ਰਾਮ, ਚੰਨਣ ਰਾਮ, ਜੋਗਿੰਦਰ ਪਾਲ, ਅਮਰੀਕ ਲੰਬੜ, ਕਾਲਾ, ਬੁੱਗਾ, ਰਾਕੇਸ਼, ਭਾਰਤੀ, ਜੋਗਾ ਸਿੰਘ, ਪ੍ਰਸ਼ੋਤਮ ਲਾਲ, ਨਸੀਬ ਚੰਦ, ਜੋਗਿੰਦਰ ਪਾਲ, ਗੌਰਵ, ਦਵਿੰਦਰ ਸਿੰਘ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।