- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਿਵਾਈਨ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਐਥਲੈਟਿਕਸ ਵਿੱਚ ਮਾਣਮੱਤੀ ਪ੍ਰਾਪਤੀ ਕੀਤੀ

ਪੰਜਾਬੀ ਜਾਗਰਣ ਪ੍ਰਤੀਨਿਧ
ਫਗਵਾੜਾ : ਕਪੂਰਥਲਾ ਜ਼ਿਲ੍ਹੇ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਮਿਤੀ 23 ਸਤੰਬਰ ਨੂੰ ਕਰਵਾਈ ਗਈ ਜ਼ਿਲ੍ਹਾ ਪੱਧਰੀ ਟਰੈਕ ਐਂਡ ਫੀਲਡ (ਐਥਲੈਟਿਕਸ) ਮੀਟ ਵਿੱਚ ਡਿਵਾਈਨ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਉਨ੍ਹਾਂ ਨੇ ਰਾਜ ਪੱਧਰੀ ਐਥਲੈਟਿਕਸ ਮੀਟ ਲਈ ਆਪਣੀ ਜਗ੍ਹਾ ਪੱਕੀ ਕੀਤੀ। ਅੰਡਰ-17 ਵਰਗ ਦੇ ਜੈਵਲਿਨ ਥਰੋ ਮੁਕਾਬਲੇ ਵਿੱਚ ਪ੍ਰਭਜੋਤ ਸਿੰਘ ਨੇ ਸੋਨ ਤਮਗਾ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ-19 ਵਰਗ ਵਿੱਚ ਸੁਖਬੀਰ ਸਿੰਘ ਨੇ ਜੈਵਲਿਨ ਥਰੋ ਵਿੱਚ ਚਾਂਦੀ ਦਾ ਤਮਗਾ ਜਿੱਤ ਕੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-17 ਵਰਗ ਵਿੱਚ ਮਨੀਸ਼ ਕੁਮਾਰ ਨੇ ਤੀਜਾ ਸਥਾਨ ਹਾਸਲ ਕਰਦਿਆਂ ਕਾਂਸੇ ਦਾ ਤਮਗਾ ਆਪਣੀ ਝੋਲੀ ਪਾਇਆ।
ਇਸ ਤੋਂ ਇਲਾਵਾ ਬਾਕਸਿੰਗ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਵੀ ਪ੍ਰਭਜੋਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ। ਕੋਚ ਆਕਾਸ਼ਦੀਪ ਨੇ ਦੱਸਿਆ ਕਿ ਪ੍ਰਭਜੋਤ ਨੇ ਪਹਿਲਾਂ ਜ਼ੋਨਲ ਪੱਧਰ 'ਤੇ ਸੋਨ ਤਮਗਾ ਤੇ ਫਿਰ ਜ਼ਿਲ੍ਹਾ ਪੱਧਰ 'ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਗਲੇ ਪੱਧਰ ਲਈ ਆਪਣੀ ਜਗ੍ਹਾ ਬਣਾਈ। ਡਿਵਾਈਨ ਸਕੂਲ ਦੇ ਕੋਚ ਸੁਰਿੰਦਰ ਕੁਮਾਰ ਤੇ ਆਸ਼ੀਸ਼ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਖਿਡਾਰੀਆਂ ਦੀ ਮਿਹਨਤ, ਲਗਨ ਤੇ ਨਿਰੰਤਰ ਅਭਿਆਸ ਦਾ ਨਤੀਜਾ ਹੈ।ਸਕੂਲ ਦੀ ਪ੍ਰਿੰਸੀਪਲ ਰੇਨੂ ਠਾਕੁਰ ਤੇ ਵਾਈਸ ਪ੍ਰਿੰਸੀਪਲ ਗਗਨ ਖਹਿਰਾ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ। ਸਕੂਲ ਦੇ ਚੇਅਰਮੈਨ ਪੰਕਜ ਕਪੂਰ ਨੇ ਖਿਡਾਰੀਆਂ ਤੇ ਕੋਚਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।