ਖੇਡਾਂ ’ਚ ਸਕੂਲ ਟਿੱਬਾ ਦੇ ਖਿਡਾਰੀ ਛਾਏ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸਕੂਲ ਟਿੱਬਾ ਦੇ ਖਿਡਾਰੀ ਛਾਏ
Publish Date: Fri, 02 Oct 2026 10:14 PM (IST)
Updated Date: Fri, 02 Oct 2026 10:16 PM (IST)
ਸਿੱਖਿਆ ਮੰਤਰੀ ਨੇ ਟਿੱਬਾ ਸਕੂਲ ਨੂੰ ਅੰਤਰਰਾਸ਼ਟਰੀ ਪੱਧਰ ਦੇ ਮੈਟ ਮੁੱਹਈਆ ਕਰਵਾਏ ਪੰਜਾਬੀ ਜਾਗਰਣ ਪ੍ਰਤੀਨਿੱਧ ਸੁਲਤਾਨਪੁਰ ਲੋਧੀ : ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਦੇ ਖਿਡਾਰੀਆਂ ਨੇ ਨੈਸ਼ਨਲ ਸਟਾਈਲ ਕਬੱਡੀ ਅੰਡਰ 17 ਵਿੱਚ ਪਹਿਲਾ ਤੇ ਸਰਕਲ ਸਟਾਈਲ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਮਨਜੀਤ ਸਿੰਘ, ਸਕੂਲ ਇੰਚਾਰਜ ਚਰਨਜੀਤ ਸਿੰਘ ਤੇ ਸਟੇਟ ਐਵਾਰਡੀ ਕੋਚ ਚਰਨਜੀਤ ਸਿੰਘ ਨੇ ਦੱਸਿਆ ਕਿ ਸਮੂਹ ਸਟਾਫ਼ ਵੱਲੋਂ ਦਿੱਤੇ ਸਹਿਯੋਗ ਸਦਕਾ ਖਿਡਾਰੀਆਂ ਨੂੰ ਸਖ਼ਤ ਮਿਹਨਤ ਕਰਵਾਈ ਗਈ, ਜਿਸ ਸਦਕਾ ਸਕੂਲ ਦੇ ਖਿਡਾਰੀਆਂ ਨੇ ਪਹਿਲਾਂ ਵਿਭਾਗ ਵੱਲੋਂ ਕਰਵਾਈਆਂ ਖੇਡਾਂ ਵਿੱਚ ਮੱਲਾਂ ਮਾਰੀਆਂ। ਉਨ੍ਹਾਂ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਿੱਬਾ ਸਕੂਲ ਦੀਆਂ ਪ੍ਰਾਪਤੀਆਂ ਦੇਖਦਿਆਂ ਨੈਸ਼ਨਲ ਸਟਾਈਲ ਕਬੱਡੀ ਖੇਡਣ ਲਈ ਅੰਤਰਰਾਸ਼ਟਰੀ ਪੱਧਰ ਦੇ ਮੈਟ ਮੁੱਹਈਆ ਕਰਵਾਏ ਹਨ। ਇਸ ਮੌਕੇ ਪਲਵਿੰਦਰ ਸਿੰਘ ਸਹੋਤਾ ਲੈਕਚਰਾਰ ਸਰੀਰਕ ਸਿੱਖਿਆ ਨੇ ਵਿਸ਼ੇਸ਼ ਤੌਰ ’ਤੇ ਸਮੂਹ ਸਟਾਫ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਗ੍ਰਾਮ ਪੰਚਾਇਤ ਟਿੱਬਾ, ਕਬੱਡੀ ਖਿਡਾਰੀ ਤੇਜਿੰਦਰਪਾਲ ਸਿੰਘ, ਬੋਹੜ ਸਿੰਘ, ਜਸਵੰਤ ਸਿੰਘ ਨੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ। ਇਸ ਮੌਕੇ ਲੈਕਚਰਾਰ ਸਮੁੰਦ ਸਿੰਘ ਦਰੀਏਵਾਲ, ਸੁਰਜੀਤ ਸਿੰਘ, ਜਤਿੰਦਰ ਸਿੰਘ, ਧਰਮਜੀਤ ਸਿੰਘ, ਗੁਰਵਿੰਦਰ ਸਿੰਘ, ਅਧਿਆਪਕਾ ਸੁਖਵਿੰਦਰ ਕੌਰ, ਬਲਜੀਤ ਕੌਰ, ਅਮਨਦੀਪ ਕੌਰ, ਬਲਜਿੰਦਰ ਕੌਰ, ਅਮਿਤਾ ਆਦਿ ਹਾਜ਼ਰ ਸਨ।