ਲਵਲੀ ਯੂਨੀਵਰਸਿਟੀ ’ਚ ਐਥਲੈਟਿਕਸ ਮੁਕਾਬਲੇ 8 ਨੂੰ : ਗਗਨਦੀਪ ਕੌਰ
ਲਵਲੀ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਐਥਲੈਟਿਕਸ ਮੁਕਾਬਲੇ 8 ਨੂੰ -ਗਗਨਦੀਪ ਕੌਰ
Publish Date: Fri, 06 Mar 2026 09:29 PM (IST)
Updated Date: Fri, 06 Mar 2026 09:33 PM (IST)
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ 8 ਮਾਰਚ ਨੂੰ ਭਾਰਤ ਸਰਕਾਰ ਦੇ ਖੇਡ ਮੰਤਰਾਲੇ ਵੱਲੋਂ ਲੜਕੀਆਂ ਨੂੰ ਖੇਡਾਂ ਨਾਲ ਜੋੜਣ ਦੇ ਮਨੋਰਥ ਨੂੰ ਲੈ ਕੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਐਥਲੈਟਿਕਸ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੂਥ ਅਫ਼ਸਰ ਗਗਨਦੀਪ ਕੌਰ ਤੇ ਬਾਸਕਿਟਬਾਲ ਕੋਚ ਸੁਨੀਤਾ ਠਾਕੁਰ ਨੇ ਦੱਸਿਆ ਕਿ ਲੜਕੀਆਂ ਦੀ ਸਿਹਤ ਤੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸਪੋਰਟਸ ਅਥਾਰਿਟੀ ਆਫ਼ ਇੰਡੀਆ ਤੇ ਮਾਇ ਯੁਵਾ ਭਾਰਤ ਵੱਲੋਂ ਸਾਂਝੇ ਤੌਰ ਤੇ ਇਹ ਉਪਰਾਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 8 ਮਾਰਚ ਨੂੰ ਸਵੇਰੇ 10:30 ਵਜੇ ਲਵਲੀ ਯੂਨੀਵਰਸਿਟੀ ਵਿਖੇ ਹੋ ਰਹੇ ਇਨ੍ਹਾਂ ਐਥਲੈਟਿਕਸ ਮੁਕਾਬਲਿਆਂ ਦੌਰਾਨ 13 ਸਾਲ, 13 ਤੋਂ 18 ਸਾਲ ਤੇ 18 ਸਾਲ ਤੋਂ ਉਪਰ ਉਮਰ ਵਰਗ ਦੀਆਂ ਲੜਕੀਆਂ ਭਾਗ ਲੈ ਸਕਦੀਆਂ ਹਨ ਤੇ ਉਨ੍ਹਾਂ ਨੂੰ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਲਈ ਸਰਕਾਰ ਦੇ ਅਸਮਿਤਾ ਪੋਰਟਲ ਤੇ ਖ਼ੁਦ ਨੂੰ ਰਜਿਸਟਰਡ ਕਰਵਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ਵਿਚ 100 ਮੀਟਰ, 200 ਮੀਟਰ ਤੇ 400 ਮੀਟਰ ਦੀਆਂ ਦੌੜਾਂ ਕਰਵਾਈਆਂ ਜਾਣਗੀਆਂ।