- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਤੀ ਸ਼ਾਮ ਕਰੀਬ 6:30 ਵਜੇ ਪਿੰਡ ਰਾਏਪੁਰ ਪੀਰ ਬਖਸ਼ ਵਾਲਾ ਦੇ ਇਕ ਨੌਜਵਾਨ ਨੂੰ ਸੜਕ 'ਤੇ ਪੈਦਲ ਜਾਂਦੇ ਸਮੇਂ ਹਥਿਆਰਾਂ ਨਾਲ ਹਮਲਾ ਕਰ ਕੇ ਦੋ ਅਣਪਛਾਤੇ ਲੁਟੇਰਿਆਂ ਨੇ ਜ਼ਖਮੀ ਕਰ ਦਿੱਤਾ ਅਤੇ ਉਸ ਕੋਲੋਂ 7000 ਰੁਪਏ ਦੀ ਨਕਦੀ ਖੋਹ ਲਈ। ਜ਼ਖਮੀ ਹਰਮਨਪ੍ਰਰੀਤ ਸਿੰਘ ਦੇ ਪਿਤਾ ਕਮਲਜੀਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਕਰੀਬ 6:30 ਵਜੇ ਉਸ ਦਾ ਲੜਕਾ ਹਰਮਨਪ੍ਰਰੀਤ ਭੁਲੱਥ ਤੋਂ ਪੈਦਲ ਆਪਣੇ ਪਿੰਡ ਰਾਏਪੁਰ ਪੀਰ ਬਖਸ਼ਵਾਲਾ ਵੱਲ ਆ ਰਿਹਾ ਸੀ।

ਸੁਖਜਿੰਦਰ ਸਿੰਘ ਮੁਲਤਾਨੀ, ਭੁਲੱਥ : ਬੀਤੀ ਸ਼ਾਮ ਕਰੀਬ 6:30 ਵਜੇ ਪਿੰਡ ਰਾਏਪੁਰ ਪੀਰ ਬਖਸ਼ ਵਾਲਾ ਦੇ ਇਕ ਨੌਜਵਾਨ ਨੂੰ ਸੜਕ 'ਤੇ ਪੈਦਲ ਜਾਂਦੇ ਸਮੇਂ ਹਥਿਆਰਾਂ ਨਾਲ ਹਮਲਾ ਕਰ ਕੇ ਦੋ ਅਣਪਛਾਤੇ ਲੁਟੇਰਿਆਂ ਨੇ ਜ਼ਖਮੀ ਕਰ ਦਿੱਤਾ ਅਤੇ ਉਸ ਕੋਲੋਂ 7000 ਰੁਪਏ ਦੀ ਨਕਦੀ ਖੋਹ ਲਈ।
ਜ਼ਖਮੀ ਹਰਮਨਪ੍ਰਰੀਤ ਸਿੰਘ ਦੇ ਪਿਤਾ ਕਮਲਜੀਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਕਰੀਬ 6:30 ਵਜੇ ਉਸ ਦਾ ਲੜਕਾ ਹਰਮਨਪ੍ਰਰੀਤ ਭੁਲੱਥ ਤੋਂ ਪੈਦਲ ਆਪਣੇ ਪਿੰਡ ਰਾਏਪੁਰ ਪੀਰ ਬਖਸ਼ਵਾਲਾ ਵੱਲ ਆ ਰਿਹਾ ਸੀ। ਜਦੋਂ ਉਹ ਸੈਲੀਬੇ੍ਸ਼ਨ ਰਿਜ਼ੋਰਟ ਨੇੜੇ ਪਹੁੰਚਿਆ ਤਾਂ ਪਿੱਿਛਓਂ ਆਏ ਦੋ ਨਕਾਬਪੋਸ਼ ਨੌਜਵਾਨਾਂ ਨੇ ਤੇਜ਼ਧਾਰ ਹਥਿਆਰ ਨਾਲ ਸਿਰ 'ਤੇ ਵਾਰ ਕਰ ਕੇ ਉਸ ਕੋਲੋਂ 7 ਹਜ਼ਾਰ ਰੁਪਏ ਖੋਹ ਲਏ ਤੇ ਫਰਾਰ ਹੋ ਗਏ। ਉਸ ਨੇ ਕਿਸੇ ਤਰ੍ਹਾਂ ਆਪਣੀ ਜਾਨ ਬਚਾਈ। ਬਾਅਦ ਵਿਚ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਭੁਲੱਥ ਵਿਖੇ ਦਾਖਲ ਕਰਵਾਇਆ ਗਿਆ। ਪੁਲਿਸ ਮੁਲਾਜ਼ਮਾਂ ਨੇ ਆ ਕੇ ਉਸ ਦੇ ਬਿਆਨ ਦਰਜ ਕੀਤੇ। ਦੂਜੇ ਪਾਸੇ ਹੈਰਾਨੀ ਵਾਲੀ ਗੱਲ ਇਹ ਹੈ ਕਿ ਪੁਲਿਸ ਇਸ ਘਟਨਾ ਬਾਰੇ ਕੁਝ ਵੀ ਦੱਸਣ ਨੂੰ ਤਿਆਰ ਨਹੀਂ ਹੈ। ਇਸ ਘਟਨਾ ਸਬੰਧੀ ਜਦੋਂ ਪੁਲਿਸ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਅਜਿਹੀ ਕਿਸੇ ਵੀ ਘਟਨਾ ਦੀ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ।