
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ. ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਸਾਜਿਸ਼ - ਰਣਜੀਤ ਸਿੰਘ ਖੁਰਾਣਾ

ਪੰਜਾਬੀ ਜਾਗਰਣ ਪ੍ਰਤੀਨਿੱਧ
ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਫਗਵਾੜਾ (ਸ਼ਹਿਰੀ) ਦੇ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ (ਸੂਬਾ ਕੋਰ ਕਮੇਟੀ ਮੈਂਬਰ ਇੰਡਸਟਰੀ ਤੇ ਵਪਾਰ ਵਿੰਗ ਪੰਜਾਬ) ਨੇ ਸੁਖਬੀਰ ਸਿੰਘ ਬਾਦਲ ‘ਤੇ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਵਿਖੇ ਹੋਏ ਹਮਲੇ ਨੂੰ ਮੰਦਭਾਗੀ ਘਟਨਾ ਦੱਸਦਿਆਂ ਸਖਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਪੰਜਾਬ ਦੀ ਆਵਾਜ਼ ਹਨ ਤੇ ਉਨ੍ਹਾਂ ‘ਤੇ ਦੂਸਰੀ ਵਾਰ ਗੁਰਦੁਆਰਾ ਸਾਹਿਬ ਦੇ ਬਾਹਰ ਹਮਲਾ ਕਰਕੇ ਆਖਿਰ ਕੌਣ ਪੰਜਾਬ ਦੀ ਆਵਾਜ਼ ਨੂੰ ਬੰਦ ਤੇ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਸਾਜਿਸ਼ ਘੜ੍ਹ ਰਿਹਾ ਹੈ, ਇਸ ਦਾ ਪਰਦਾਫਾਸ਼ ਹੋਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਾਹਰ ਵੀ ਬਾਦਲ ‘ਤੇ ਇਸੇ ਤਰ੍ਹਾਂ ਜਾਨਲੇਵਾ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਉਨ੍ਹਾਂ ਤਲਖ਼ ਲਹਿਜ਼ੇ ਵਿੱਚ ਕਿਹਾ ਕਿ ਜੂਨ 1984 ‘ਚ ਸ਼੍ਰੀ ਦਰਬਾਰ ਸਾਹਿਬ ਨੂੰ ਢਹਿ-ਢੇਰੀ ਕਰਨ ਤੇ ਹਜ਼ਾਰਾਂ ਸ਼ਹੀਦ ਕਰਨ ਤੇ ਨਵੰਬਰ 1984 ‘ਚ ਸਿੱਖ ਨਸਲਕੁਸ਼ੀ ਦੇ ਦੋਸ਼ੀ ਗਾਂਧੀ ਪਰਿਵਾਰ ਦੇ ਲੋਕ ਅਨੇਕਾਂ ਵਾਰ ਸ਼੍ਰੀ ਦਰਬਾਰ ਸਾਹਿਬ ਆਏ ਪਰ, ਉਨ੍ਹਾਂ ‘ਤੇ ਕਿਸੇ ਨੇ ਕਦੇ ਹਮਲਾ ਕਰਨ ਦੀ ਕੋਸ਼ਿਸ਼ ਨਹੀਂ ਕੀਤੀ, ਕਿਉਂਕਿ ਗੁਰੂ ਘਰਾਂ ਦੇ ਬਾਹਰ ਇਸ ਤਰ੍ਹਾਂ ਦੀਆਂ ਘਟਨਾਵਾਂ ਸਿੱਖੀ ਸਿਧਾਂਤਾ ਦੇ ਉਲਟ ਹਨ। ਤਖ਼ਤ ਸ੍ਰੀ ਹਜ਼ੂਰ ਸਾਹਿਬ ਵਰਗੇ ਪਵਿੱਤਰ ਗੁਰਧਾਮਾਂ ਵਿਖੇ ਕਿਸੇ ਵਿਅਕਤੀ ਵੱਲੋਂ ਹਿੰਸਕ ਕਾਰਵਾਈ ਕਰਨ ਦੀ ਕੋਸ਼ਿਸ਼ ਕਰਨਾ ਬੇਹੱਦ ਨਿੰਦਣਯੋਗ ਹੈ। ਸਿਆਸੀ ਜਾਂ ਵਿਚਾਰਕ ਮਤਭੇਦ ਆਪਣੀ ਥਾਂ ਹੋ ਸਕਦੇ ਹਨ, ਪਰ ਕਿਸੇ ਵੀ ਮਤਭੇਦ ਦਾ ਹੱਲ ਹਿੰਸਾ ਨਹੀਂ ਹੋ ਸਕਦਾ। ਅਜਿਹੀਆਂ ਘਟਨਾਵਾਂ ਨਾ ਸਿਰਫ਼ ਲੋਕਤੰਤਰਿਕ ਕਦਰਾਂ-ਕੀਮਤਾਂ ਨੂੰ ਠੇਸ ਪਹੁੰਚਾਉਂਦੀਆਂ ਹਨ, ਸਗੋਂ ਪਵਿੱਤਰ ਧਾਰਮਿਕ ਅਸਥਾਨਾਂ ਦੀ ਮਰਿਆਦਾ ਭੰਗ ਕਰਨ ਵਾਲੀਆਂ ਵੀ ਹਨ। ਉਨ੍ਹਾਂ ਮਹਾਰਾਸ਼ਟਰ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਕਰਕੇ ਪੂਰੀ ਸੱਚਾਈ ਲੋਕਾਂ ਸਾਹਮਣੇ ਲਿਆਂਦੀ ਜਾਵੇ ਤੇ ਦੋਸ਼ੀਆ ਨੂੰ ਤੇ ਪਿੱਛੇ ਸ਼ਾਜਿਸ ਕਰ ਰਹੇ ਵਿਅਕਤੀਆਂ ਨੂੰ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।