ਸੁਖਬੀਰ ’ਤੇ ਹਮਲਾ ਸਾਜ਼ਿਸ਼ ਤਹਿਤ ਕੀਤਾ ਗਿਆ
ਸੁਖਬੀਰ ਸਿੰਘ ਬਾਦਲ ਤੇ ਹਮਲਾ ਸਾਜ਼ਿਸ਼ ਤਹਿਤ ਕੀਤਾ ਗਿਆ : ਡੋਗਰਾਂਵਾਲ,ਮੀਰੇ, ਠੱਟਾ ਨਵਾਂ
Publish Date: Sun, 16 Aug 2026 10:00 PM (IST)
Updated Date: Sun, 16 Aug 2026 10:02 PM (IST)
ਕੁਲਬੀਰ ਸਿੰਘ ਮਿੰਟੂ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਪਰ ਗੁਰਦੁਆਰਾ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਸਾਬਕਾ ਚੇਅਰਮੈਨ ਅਵਤਾਰ ਸਿੰਘ ਮੀਰੇ ਤੇ ਸੀਨੀਅਰ ਯੂਥ ਆਗੂ ਜਰਨੈਲ ਸਿੰਘ ਠੱਟਾ ਨਵਾਂ ਨੇ ਕਿਹਾ ਕਿ ਗੁਰੂ ਘਰ ਵਿੱਚ ਨਿਮਾਣੇ ਸਿੱਖ ਵਜੋਂ ਪਰਿਵਾਰ ਸਮੇਤ ਨਤਮਸਤਕ ਹੋਣ ਗਏ ਸੁਖਬੀਰ ਸਿੰਘ ਬਾਦਲ ਉੱਪਰ ਹਮਲਾ ਕਰਨਾ ਸਿੱਖ ਸਿਧਾਂਤਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਹਰ ਸਿੱਖ ਸ਼ਰਧਾ ਨਾਲ ਗੁਰੂ ਘਰ ਨਤਮਸਤਕ ਹੋਣ ਜਾਂਦਾ ਹੈ ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਾ ਹੈ ਪਰ ਗੁਰੂ ਘਰ ’ਚ ਅਜਿਹੀ ਘਟਨਾ ਨੂੰ ਅੰਜਾਮ ਦੇਣ ਵਾਲਾ ਸੱਚਾ ਸਿੱਖ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਇੱਕ ਮਜ਼ਬੂਤ ਸਿੱਖ ਆਗੂ ਵਜੋਂ ਉੱਭਰ ਰਹੇ ਹਨ ਤੇ ਵਿਰੋਧੀਆਂ ਕੋਲੋਂ ਬਰਦਾਸ਼ਤ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਇਹ ਹਮਲਾ ਸਾਜ਼ਿਸ਼ ਤਹਿਤ ਕੀਤਾ ਗਿਆ ਹੈ, ਕਿਉਂਕਿ ਕਿ 2027 ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਮਜ਼ਬੂਤ ਧਿਰ ਵਜੋਂ ਉੱਭਰ ਰਿਹਾ ਹੈ। ਪੰਜਾਬ ਦੇ ਲੋਕਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਸਮਰਥਨ ਦਿੱਤਾ ਜਾ ਰਿਹਾ ਹੈ।