ਸੁਖਬੀਰ ’ਤੇ ਹਮਲਾ ਅਤਿ ਨਿੰਦਣਯੋਗ : ਜਰਨੈਲ ਸਿੰਘ
ਸੁਖਬੀਰ ਸਿੰਘ ਬਾਦਲ ਤੇ ਹਮਲਾ ਕਰਨਾ ਅਤਿ ਨਿੰਦਣਯੋਗ -ਜਰਨੈਲ ਸਿੰਘ
Publish Date: Tue, 18 Aug 2026 10:01 PM (IST)
Updated Date: Tue, 18 Aug 2026 10:03 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਨਾਂਦੇੜ ਸਾਹਿਬ ਵਿਖੇ ਹੋਏ ਜਾਨਲੇਵਾ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਜਰਨੈਲ ਸਿੰਘ ਨਵਾਂ ਠੱਟਾ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਦਰਸ਼ਨਾਂ ਲਈ ਪਹੁੰਚਣ ਵਾਲੀਆਂ ਸੰਗਤਾਂ, ਧਾਰਮਿਕ ਸ਼ਖ਼ਸੀਅਤਾਂ ਤੇ ਪ੍ਰਮੁੱਖ ਆਗੂਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਸੰਗਤਾਂ ਵਿੱਚ ਚਿੰਤਾ ਦਾ ਮਾਹੌਲ ਪੈਦਾ ਹੁੰਦਾ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਘਟਨਾ ਦੀ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਤੇ ਮਿਸਾਲੀ ਸਜ਼ਾ ਦਿੱਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਮੁੜ ਨਾ ਵਾਪਰੇ। ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਸੁਖਬੀਰ ਸਿੰਘ ਬਾਦਲ ਨੂੰ ਪੂਰਨ ਦੇਹ ਅਰੋਗਤਾ ਬਖ਼ਸ਼ਣ ਤੇ ਉਨ੍ਹਾਂ ਸਮੇਤ ਸਮੁੱਚੇ ਬਾਦਲ ਪਰਿਵਾਰ ਨੂੰ ਲੰਮੀ ਉਮਰ, ਤੰਦਰੁਸਤੀ ਤੇ ਚੜ੍ਹਦੀ ਕਲਾ ਪ੍ਰਦਾਨ ਕਰਨ।