ਬੁਖਾਰ ਹੋਣ ‘ਤੇ ਸੈਲਫ ਮੈਡੀਕੇਸ਼ਨ ਨਾ ਕਰੋ : ਡਾ. ਪ੍ਰੇਮ ਕੁਮਾਰ
ਬੁਖਾਰ ਹੋਣ ‘ਤੇ ਸੈਲਫ ਮੈਡੀਕੇਸ਼ਨ ਤੋਂ ਕਰੋ ਗੁਰੇਜ਼ - ਡਾ. ਪ੍ਰੇਮ ਕੁਮਾਰ
Publish Date: Sat, 09 May 2026 08:17 PM (IST)
Updated Date: Sat, 09 May 2026 08:17 PM (IST)

--ਸਿਹਤ ਵਿਭਾਗ ਦੀ ਟੀਮ ਵੱਲੋਂ ਆਮ ਲੋਕਾਂ ਨੂੰ ਡੇਂਗੂ ਸਬੰਧੀ ਕੀਤਾ ਜਾ ਰਿਹਾ ਹੈ ਜਾਗਰੂਕ ਸੁਖਜਿੰਦਰ ਸਿੰਘ ਮੁਲਤਾਨੀ, ਪੰਜਾਬੀ ਜਾਗਰਣ ਬੇਗੋਵਾਲ : ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਦੇ ਦਿਸ਼ਾ-ਨਿਰਦੇਸ਼ਾਂ ਤੇ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੇਮ ਕੁਮਾਰ ਦੀ ਯੋਗ ਅਗਵਾਈ ਹੇਠ ਬਲਾਕ ਢਿੱਲਵਾਂ ਅਧੀਨ ਸਿਹਤ ਵਿਭਾਗ ਦੀ ਟੀਮ ਵੱਲੋਂ ਵੱਖ-ਵੱਖ ਖੇਤਰਾਂ ਵਿਚ “ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਤਹਿਤ ਡੇਂਗੂ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਮਓ ਡਾ. ਪ੍ਰੇਮ ਕੁਮਾਰ ਨੇ ਦੱਸਇਆ ਕਿ ਟੀਮ ਵਿਚ ਬਲਾਕ ਢਿੱਲਵਾਂ ਦੇ ਸਮੂਹ ਸਿਹਤ ਸੁਪਰਵਾਈਜ਼ਰ, ਸਮੂਹ ਐੱਮਪੀਐੱਚਡਬਲਿਓ ਤੇ ਏਐੱਨਐੱਮਜ਼ ਹਾਜ਼ਰ ਸਨ। ਸਿਹਤ ਵਿਭਾਗ ਦੀ ਟੀਮ ਵੱਲੋਂ ਬਲਾਕ ਢਿੱਲਵਾਂ ਦੇ ਵੱਖ-ਵੱਖ ਪਿੰਡਾਂ ਵਿਚ ਡੇਂਗੂ ਸਬੰਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ ਤੇ ਆਮ ਲੋਕਾਂ ਨੂੰ ਡੇਂਗੂ ਦੇ ਲੱਛਣਾਂ ਤੇ ਰੋਕਥਾਮ ਸਬੰਧੀ ਜਾਗਰੂਕ ਕੀਤਾ ਗਿਆ। ਢਿੱਲਵਾਂ, ਸੁਭਾਨਪੁਰ, ਨਡਾਲਾ ਤੇ ਭੁੱਲਥ ਸੈਕਟਰ ਦੇ ਵੱਖ-ਵੱਖ ਪਿੰਡਾਂ ਵਿਚ ਆਮ ਲੋਕਾਂ ਨੂੰ ਡੇਂਗੂ ਸਬੰਧੀ ਵਿਸਥਾਰ ਨਾਲ ਜਾਗਰੂਕ ਕੀਤਾ ਗਿਆ। ਇਸ ਮੌਕੇ ਡਾ. ਪ੍ਰੇਮ ਕੁਮਾਰ ਨੇ ਕਿਹਾ ਕਿ ਸਾਫ਼-ਸਫ਼ਾਈ ਤੇ ਸਾਰੀਆਂ ਦੇ ਸਹਿਯੋਗ ਨਾਲ ਹੀ ਡੇਂਗੂ ਨੂੰ ਠੱਲ੍ਹ ਪਾਈ ਜਾ ਸਕਦੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੈਲਫ ਮੈਡੀਕੇਸ਼ਨ ਤੋਂ ਵੀ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖਾਰ ਦੇ ਲੱਛਣ ਦਿਸਣ ‘ਤੇ ਤੁਰੰਤ ਸਰਕਾਰੀ ਹਸਪਤਾਲ ਵਿਚ ਜਾ ਕਿ ਡਾਕਟਰੀ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਸਮੇਂ ਸਿਰ ਯੋਗ ਇਲਾਜ ਕੀਤਾ ਜਾ ਸਕੇ। ਸਿਹਤ ਵਿਭਾਗ ਦੀ ਟੀਮ ਵੱਲੋਂ ਉਥੇ ਮੌਜੂਦ ਵਿਅਕਤੀਆਂ ਨੂੰ ਡੇਂਗੂ ਦੇ ਲੱਛਣ ਤੇ ਡੇਂਗੂ ਤੋਂ ਕਿਵੇਂ ਬਚਿਆ ਜਾ ਸਕਦਾ ਹੈ ਸਬੰਧੀ ਵਿਸਥਾਰ ਨਾਲ ਦੱਸਿਆ ਗਿਆ। ਸਿਹਤ ਸੁਪਰਵਾਈਜ਼ਰ ਸਰਬਜੀਤ ਸਿੰਘ, ਜਸਵਿੰਦਰ ਸਿੰਘ ਨਡਾਲਾ, ਪ੍ਰਗਟ ਸਿੰਘ ਸੁਭਾਨਪੁਰ ਨੇ ਕਿਹਾ ਕਿ ਡੇਂਗੂ ਰੋਕਥਾਮ ‘ਚ ਸਵੱਛਤਾ ਭਾਵ ਘਰਾਂ ਦੇ ਅੰਦਰ ਤੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਦਾ ਵੀ ਅਹਿਮ ਰੋਲ ਹੈ, ਜਿਸ ਨਾਲ ਡੇਂਗੂ ਦੇ ਮੱਛਰ ਨੂੰ ਠੱਲ੍ਹ ਪਾਈ ਜਾ ਸਕਦੀ ਹੈ ਅਤੇ ਡੇਂਗੂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਸਾਰਿਆਂ ਨੂੰ ਆਪਣਾ ਆਲਾ-ਦੁਆਲਾ ਸਾਫ ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ। ਡੇਂਗੂ ਰੋਕਥਾਮ ਟੀਮ ਵਿਚ ਸੁਖਦੇਵ ਸਿੰਘ, ਸਤਨਾਮ ਸਿੰਘ, ਅਰੁਣ ਕੁਮਾਰ, ਯਾਦਵਿੰਦਰ ਸਿੰਘ, ਦਲਜੀਤ ਸਿੰਘ, ਪਰਮਜੀਤ ਸਿੰਘ, ਸੰਜੀਵ ਕੁਮਾਰ, ਬਲਜਿੰਦਰ ਸਿੰਘ, ਗੁਰਿੰਦਰਬੀਰ ਸਿੰਘ, ਪ੍ਰਭਜੋਤ ਸਿੰਘ, ਨਰਿੰਦਰ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।