ਟਿੱਬਾ ਸਹਿਕਾਰੀ ਸਭਾ ਵਿਖੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਕੈਂਪ ਟਿੱਬਾ ਸਹਿਕਾਰੀ ਸਭਾ ਵਿਖੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਕੈਂਪ
Publish Date: Sat, 26 Sep 2026 08:37 PM (IST)
Updated Date: Sat, 26 Sep 2026 08:39 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਸੁਲਤਾਨਪੁਰ ਲੋਧੀ : ਟਿੱਬਾ ਸਹਿਕਾਰੀ ਸਭਾ ਵਿਖੇ ਅੱਜ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ, ਮਿੱਟੀ ਦੀ ਸਿਹਤ ਤੇ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਐੱਸਡੀਐੱਮ ਸੁਲਤਾਨਪੁਰ ਲੋਧੀ ਜਸਜੀਤ ਸਿੰਘ ਤੇ ਏਆਰ ਕੋਆਪਰੇਟਿਵ ਮਨਮੀਤ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਉਪਲਬਧ ਵਿਗਿਆਨਕ ਤਰੀਕਿਆਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਦੱਸਿਆ ਗਿਆ ਕਿ ਟਿੱਬਾ ਸਹਿਕਾਰੀ ਸਭਾ ਕੋਲ ਕੁੱਲ 24 ਖੇਤੀਬਾੜੀ ਮਸ਼ੀਨਰੀ/ਸੰਦ ਉਪਲਬਧ ਹਨ, ਜੋ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੇ ਹਨ। ਕਿਸਾਨ ਇਨ੍ਹਾਂ ਸੰਦਾਂ ਦਾ ਲਾਭ ਲੈ ਕੇ ਪਰਾਲੀ ਨੂੰ ਬਿਨਾਂ ਸਾੜੇ ਖੇਤ ਵਿੱਚ ਹੀ ਸੰਭਾਲ ਸਕਦੇ ਹਨ। ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਦੀ ਸੁਰੱਖਿਆ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਤੇ ਸਹਿਕਾਰੀ ਸਭਾ ਵੱਲੋਂ ਉਪਲਬਧ ਕਰਵਾਈ ਜਾ ਰਹੀ ਖੇਤੀਬਾੜੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਇਸ ਮੌਕੇ ਡਾ. ਜਸਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ, ਪਰਮਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਆਦਿ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।