ਸੁਖਪਾਲ ਹੁੰਦਲ, ਕਪੂਰਥਲਾ : ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਸਥਾਨਕ ਬੀਡੀਪੀਓ ਦਫ਼ਤਰ ਵਿਖੇ 'ਸੰਕਲਪ' ਪ੍ਰਰਾਜੈਕਟ ਤਹਿਤ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਦੌਰਾਨ ਅੌਰਤਾਂ ਨੂੰ ਮੁਫ਼ਤ ਟ੍ਰੇਨਿੰਗ ਹਾਸਲ ਕਰ ਕੇ ਸਵੈ-ਰੋਜ਼ਗਾਰ ਰਾਹੀਂ ਆਪਣੇ ਪੈਰ੍ਹਾਂ 'ਤੇ ਖੜ੍ਹੇ ਹੋਣ ਲਈ ਪ੍ਰਰੇਰਿਆ ਗਿਆ। ਇਸ ਦੌਰਾਨ ਮਿਸ਼ਨ ਦੇ ਅਧਿਕਾਰੀਆਂ ਵਲੋਂ ਇਸ ਪ੍ਰਰਾਜੈਕਟ ਤਹਿਤ ਅੌਰਤਾਂ ਨੂੰ ਕਰਵਾਏ ਜਾ ਰਹੇ ਵੱਖ-ਵੱਖ ਮੁਫ਼ਤ ਕੋਰਸਾਂ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਇਨ੍ਹਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਅੌਰਤਾਂ ਕਿਸੇ ਅੱਗੇ ਹੱਥ ਅੱਡਣ ਦੀ ਥਾਂ ਆਪਣੇ ਖ਼ੁਦ ਦੇ ਕਾਰੋਬਾਰ ਸ਼ੁਰੂ ਕਰਕੇ ਵਧੀਆ ਢੰਗ ਨਾਲ ਜੀਵਨ ਨਿਰਬਾਹ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਵਿਹਲੇ ਨਹੀਂ ਰਹਿਣਾ ਚਾਹੀਦਾ, ਬਲਕਿ ਕੋਈ ਨਾ ਕੋਈ ਕਿੱਤਾ ਸਿੱਖ ਕੇ ਪੈਸੇ ਕਮਾਉਣ ਦਾ ਸੰਕਲਪ ਲੈਣਾ ਚਾਹੀਦਾ ਹੈ। ਇਸ ਮੌਕੇ ਰਾਜੇਸ਼ ਬਾਹਰੀ, ਪ੍ਰਰਾਨਸ਼ੂਲ ਸ਼ਰਮਾ, ਰਾਜਬੀਰ, ਦੀਪਿਕਾ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਬੀਡੀਪੀਓ ਦਫ਼ਤਰ ਦਾ ਸਟਾਫ ਹਾਜ਼ਰ ਸੀ।