ਬੂਲਪੁਰ ਸਹਿਕਾਰੀ ਸਭਾ ’ਚ ਜਾਗਰੂਕਤਾ ਕੈਂਪ ਲਗਾਇਆ ਬੂਲਪੁਰ ਸਹਿਕਾਰੀ ਸਭਾ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ
Publish Date: Thu, 22 Oct 2026 08:35 PM (IST)
Updated Date: Thu, 22 Oct 2026 08:36 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸਹਿਕਾਰਤਾ ਵਿਭਾਗ ਵੱਲੋਂ ਦੀ ਬੂਲਪੁਰ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਸੁਲਤਾਨਪੁਰ ਲੋਧੀ ਵਿਖੇ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਡਾ. ਜਗਜੀਤ ਸਿੰਘ, ਡਿਪਟੀ ਰਜਿਸਟਰਾਰ, ਸਹਿਕਾਰੀ ਸਭਾਵਾਂ, ਕਪੂਰਥਲਾ ਤੇ ਮਨਮੀਤ ਸਿੰਘ, ਅਸਿਸਟੈਂਟ ਰਜਿਸਟਰਾਰ, ਸੁਲਤਾਨਪੁਰ ਲੋਧੀ ਨੇ ਸ਼ਿਰਕਤ ਕੀਤੀ। ਇਸ ਮੌਕੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ, ਮਿੱਟੀ ਦੀ ਉਪਜਾਊ ਸ਼ਕਤੀ ਤੇ ਮਨੁੱਖੀ ਸਿਹਤ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਤਕਨੀਕਾਂ ਤੇ ਸੀਆਰਐੱਮ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ। ਅਧਿਕਾਰੀਆਂ ਨੇ ਦੱਸਿਆ ਕਿ ਸਹਿਕਾਰਤਾ ਵਿਭਾਗ ਅਧੀਨ ਸਹਿਕਾਰੀ ਸਭਾਵਾਂ ਵਿੱਚ ਉਪਲਬਧ ਸੀਆਰਐੱਮ ਮਸ਼ੀਨਰੀ ਦਾ ਕਿਸਾਨ ਵੱਧ ਤੋਂ ਵੱਧ ਲਾਭ ਉਠਾਉਣ, ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰੱਖੀ ਜਾ ਸਕੇ। ਕੈਂਪ ਦੌਰਾਨ ਲੰਬੇ ਸਮੇਂ ਤੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਵਾਲੇ ਕਿਸਾਨਾਂ ਨੂੰ ਸ਼ਲਾਘਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਆਈ ਟੀ ਸੀ ਮਿਸ਼ਨ ਸੁਨਹਿਰਾ ਕੱਲ੍ਹ ਤਹਿਤ ਮਾਨਵ ਵਿਕਾਸ ਸੰਸਥਾਨ ਵੱਲੋਂ ਸੁਰਜੀਤ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਜਾਗਰੂਕ ਕੀਤਾ ਤੇ ਵੱਧ ਤੋ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ। ਇਸ ਮੌਕੇ ਇੰਸਪੈਕਟਰ ਇੰਦਰਬੀਰ ਸਿੰਘ, ਸਭਾ ਦੇ ਪ੍ਰਧਾਨ ਕਮਲਜੀਤ ਸਿੰਘ, ਮੀਤ ਪ੍ਰਧਾਨ ਦਿਲਬਾਗ ਸਿੰਘ, ਇੰਸਪੈਕਟਰ ਸੁਖਜੀਤ ਸਿੰਘ, ਸਕੱਤਰ ਯੂਨੀਅਨ ਜ਼ਿਲਾ ਪ੍ਰਧਾਨ ਹਰਪ੍ਰੀਤ ਸਿੰਘ ਮੈਰੀਪੁਰ, ਬਲਾਕ ਪ੍ਰਧਾਨ ਨਿਰਮਲਜੀਤ ਸਿੰਘ ਤਲਵੰਡੀ ਚੌਧਰੀਆਂ, ਸਕੱਤਰ ਰਮਨਦੀਪ ਸਿੰਘ ਬੂਲਪੁਰ, ਸਕੱਤਰ ਭੁਪਿੰਦਰ ਸਿੰਘ ਟਿੱਬਾ ,ਸਕੱਤਰ ਕਰਮਜੀਤ ਸਿੰਘ ਟਿੱਬਾ, ਸਕੱਤਰ ਕੁਲਬੀਰ ਸਿੰਘ ਸ਼ਾਹ ਵਾਲਾ, ਸਕੱਤਰ ਮਨਿੰਦਰ ਸਿੰਘ ਠੱਟਾ, ਸਕੱਤਰ ਨਵਦੀਪ ਸਿੰਘ ਜੱਬੋਵਾਲ, ਸਕੱਤਰ ਪਰਮਿੰਦਰ ਸਿੰਘ ਸੈਦਪੁਰ, ਸਕੱਤਰ ਪਲਵਿੰਦਰ ਸਿੰਘ ਵਾਟਾਂ ਵਾਲੀ, ਸਕੱਤਰ ਬਲਵਿੰਦਰ ਸਿੰਘ ਸ਼ਾਹ ਵਾਲਾ, ਸਰਵਨ ਸਿੰਘ ਚੰਦੀ, ਰਣਜੀਤ ਸਿੰਘ, ਬਲਜੀਤ ਸਿੰਘ, ਭਗਵਾਨ ਸਿੰਘ, ਮਾਨਵ ਵਿਕਾਸ ਸੰਸਥਾਨ ਵੱਲੋਂ ਗਗਨਦੀਪ ਸਿੰਘ, ਜਸਕਰਨ ਪ੍ਰੀਤ ਸਿੰਘ, ਬਚਿੱਤਰ ਸਿੰਘ, ਅਮਤੋਜ ਸਿੰਘ ਵੱਡੀ ਗਿਣਤੀ ਵਿੱਚ ਕਿਸਾਨ ਵੀਰ ਹਾਜ਼ਰ ਸਨ।