ਵਾਤਾਵਰਨ ਸੰਭਾਲ ਸਬੰਧੀ ਜਾਗਰੂਕਤਾ ਅਜੋਕੇ ਸਮੇਂ ਦੀ ਮੁੱਖ ਲੋੜ : ਪ੍ਰਿੰਸੀਪਲ ਅਮਨਦੀਪ
ਸੁਆਮੀ ਆਨੰਦ ਗਿਰੀ ਮਹਾਰਾਜ ਮੈਮੋਰੀਅਲ ਸਕੂਲ ਵਿਖੇ ‘ਵਿਸ਼ਵ ਧਰਤੀ ਦਿਵਸ’ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ
Publish Date: Wed, 22 Apr 2026 08:57 PM (IST)
Updated Date: Thu, 23 Apr 2026 04:10 AM (IST)

* ਸੁਆਮੀ ਆਨੰਦ ਗਿਰੀ ਮਹਾਰਾਜ ਮੈਮੋਰੀਅਲ ਸਕੂਲ ’ਚ ‘ਵਿਸ਼ਵ ਧਰਤੀ ਦਿਵਸ’ ਸਬੰਧੀ ਜਾਗਰੂਕਤਾ ਸਮਾਗਮ ਕੈਪਸ਼ਨ: 22ਕੇਪੀਟੀ26 ਵਿਸ਼ਵ ਧਰਤੀ ਦਿਵਸ ਸਬੰਧੀ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਪੌਦੇ ਲਾਉਣ ਸਬੰਧੀ ਜਾਗਰੂਕ ਕਰਦੇ ਹੋਏ ਵਿਸ਼ੇਸ਼ ਮਹਿਮਾਨ ਸੁਖਵਿੰਦਰ ਮੋਹਨ ਸਿੰਘ ਭਾਟੀਆ ਅਤੇ ਪ੍ਰਿੰਸੀਪਲ ਮਿਸ ਅਮਨਦੀਪ ਤੇ ਸਮੂਹ ਸਟਾਫ ਖੜ੍ਹੇ ਦਿਖਾਈ ਦੇ ਰਹੇ ਹਨ। ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਵਿਸ਼ਵ ਧਰਤੀ ਦਿਵਸ ਨੂੰ ਮਨਾਉਂਦਿਆਂ ਸੁਆਮੀ ਆਨੰਦ ਗਿਰੀ ਮਹਾਰਾਜ ਮੈਮੋਰੀਅਲ ਸਕੂਲ ’ਚ ਵਿਦਿਆਰਥੀਆਂ ਨੂੰ ਵਾਤਾਵਰਨ ਨੂੰ ਸੰਭਾਲਣ ਤੇ ਪ੍ਰਦੂਸ਼ਣ ਰਹਿਤ ਕਰਨ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮੌਕੇ ਮੈਡਮ ਸੰਯੋਗਿਤਾ ਨੇ ਵਿਸ਼ੇਸ਼ ਮਹਿਮਾਨ ਸੁਖਵਿੰਦਰ ਮੋਹਨ ਸਿੰਘ ਭਾਟੀਆ ਤੇ ਮੁੱਖ ਮਹਿਮਾਨ ਪ੍ਰਿੰਸੀਪਲ ਮਿਸ ਅਮਨਦੀਪ ਨੂੰ ਗੁਲਦਸਤਾ ਦਿੰਦੇ ਹੋਏ ਜੀ ਆਇਆਂ ਕਿਹਾ ਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੂੰ ਵਾਤਾਵਰਨ ਦਿਵਸ ਸਬੰਧੀ ਜਾਣਕਾਰੀ ਦਿੰਦਿਆਂ ਵਿਸ਼ੇਸ਼ ਮਹਿਮਾਨ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਦੱਸਿਆ ਕਿ ਭਾਰਤ ’ਚ ਹਵਾ, ਪਾਣੀ ਪ੍ਰਦੂਸ਼ਿਤ ਹੋ ਚੁੱਕੇ ਹਨ, ਚੌਗਿਰਦਾ ਗੰਧਲਾ ਹੋ ਰਿਹਾ ਹੈ, ਜਿਥੇ ਸਰਕਾਰ ਆਪਣੇ ਫ਼ਰਜ਼ ਨਿਭਾ ਰਹੀ ਹੈ, ਉਥੇ ਨੌਜਵਾਨਾਂ ਨੂੰ ਵੀ ਵਾਤਾਵਰਨ ਨੂੰ ਸ਼ੁੱਧ ਤੇ ਨਰੋਇਆ ਕਰਨ ਲਈ ਵੱਡਾ ਹੰਭਲਾ ਮਾਰਨ ਦੀ ਸਖ਼ਤ ਲੋੜ ਹੈ। ਵੱਖ-ਵੱਖ ਕਿਸਮ ਦੇ ਬੂਟੇ ਲਗਾਏ ਜਾਣ ਨਾਲ ਧਰਤੀ ਦਾ ਉਪਜਾਊਪਨ ਵੀ ਸੁਧਰੇਗਾ। ਇਸ ਮੌਕੇ ਪ੍ਰਿੰਸੀਪਲ ਮਿਸ ਅਮਨਦੀਪ ਨੇ ਵੀ ਵਿਦਿਆਰਥੀਆਂ ਨੂੰ ਵਾਤਾਵਰਨ ਸੰਭਾਲ ਸਬੰਧੀ ਜਾਗਰੂਕਤਾ ਅਜੋਕੇ ਸਮੇਂ ਦੀ ਮੁੱਖ ਲੋੜ ਦੱਸਿਆ ਤੇ ਹਰ ਖੁਸ਼ੀ-ਗਮੀ ਮੌਕੇ ਬੂਟੇ ਲਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਧਰਤੀ ਦੀ ਸੁੰਦਰਤਾ ਨੂੰ ਕਾਇਮ ਰੱਖਣ ਅਤੇ ਵਾਤਾਵਰਨ ਨੂੰ ਸਾਫ਼ ਤੇ ਸਵੱਛ ਬਣਾਉਣ ਲਈ ਵੱਖ-ਵੱਖ ਸਲੋਗਨਾਂ ਤਹਿਤ ਪੋਸਟਰ ਅਤੇ ਚਾਰਟ ਬਣਾਏ। ਪਹਿਲਾਂ, ਦੂਸਰਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਵੱਖ-ਵੱਖ ਕਿਸਮ ਦੇ ਪੌਦੇ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਵਿਦਿਆਰਥੀਆਂ ਨੂੰ ਇਨ੍ਹਾਂ ਬੂਟਿਆਂ ਨੂੰ ਲਗਾਉਣ ਅਤੇ ਸਾਂਭ ਸੰਭਾਲ ਸਬੰਧੀ ਜਾਣਕਾਰੀ ਦਿੱਤੀ ਗਈ। ਸਮਾਗਮ ਦੇ ਅੰਤ ਵਿਚ ਮੈਡਮ ਗੀਤਾ ਰਾਣੀ ਨੇ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੰਯੋਗਿਤਾ, ਮਨਪ੍ਰੀਤ ਕੌਰ, ਪੂਜਾ, ਪੂਨਮ, ਪੁਸ਼ਪਾ, ਨਿਤਾਸ਼ਾ, ਸਿਮਰਨ ਅਤੇ ਗੁਰਜੀਤ ਕੌਰ ਹਾਜ਼ਰ ਸਨ।