ਵੋਟ ਦਾ ਅਧਿਕਾਰ ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ : ਡਾ. ਰੰਧਾਵਾ
ਰਾਸ਼ਟਰੀ ਵੋਟਰ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
Publish Date: Wed, 28 Jan 2026 07:03 PM (IST)
Updated Date: Thu, 29 Jan 2026 04:08 AM (IST)

ਰਾਸ਼ਟਰੀ ਵੋਟਰ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ : ਮੋਹਨ ਲਾਲ ਉੱਪਲ ਡੀ.ਏ.ਵੀ. ਕਾਲਜ, ਫਗਵਾੜਾ ਵਿੱਚ ਐੱਨ.ਐੱਸ.ਐੱਸ. ਯੂਨਿਟ ਅਤੇ ਰੈੱਡ ਰਿਬਨ ਕਲੱਬ ਵੱਲੋਂ ਰਾਸ਼ਟਰੀ ਵੋਟਰ ਦਿਵਸ ਦੇ ਮੌਕੇ ‘ਤੇ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਪ੍ਰਿੰਸੀਪਲ ਡਾ. ਕਿਰਨਜੀਤ ਰੰਧਾਵਾ ਦੀ ਯੋਗ ਅਗਵਾਈ ਅਤੇ ਸਰਪ੍ਰਸਤੀ ਹੇਠ ਬੜੀ ਸਫ਼ਲਤਾ ਅਤੇ ਅਨੁਸ਼ਾਸਨ ਨਾਲ ਆਯੋਜਿਤ ਕੀਤਾ ਗਿਆ। ਕਾਰਜਕ੍ਰਮ ਦਾ ਉਦੇਸ਼ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਾਉਣ ਦੀ ਪ੍ਰਕਿਰਿਆ, ਵੋਟਰ ਹੈਲਪਲਾਈਨ ਐਪ ਅਤੇ ਹੋਰ ਆਧੁਨਿਕ ਡਿਜੀਟਲ ਸਾਧਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣਾ ਸੀ ਤਾਂ ਜੋ ਉਹ ਆਸਾਨੀ ਨਾਲ ਆਪਣੀ ਵੋਟ ਦਰਜ ਕਰ ਸਕਣ ਅਤੇ ਚੋਣਾਂ ਨਾਲ ਸੰਬੰਧਿਤ ਲੋੜੀਂਦੀ ਜਾਣਕਾਰੀ ਪ੍ਰਾਪਤ ਕਰ ਸਕਣ। ਇਸ ਮੌਕੇ ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਵੋਟ ਦਾ ਅਧਿਕਾਰ ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਕਿਸੇ ਵੀ ਦੇਸ਼ ਦੀ ਤਰੱਕੀ ਜ਼ਿੰਮੇਵਾਰ ਵੋਟਰਾਂ ‘ਤੇ ਨਿਰਭਰ ਕਰਦੀ ਹੈ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਵੋਟ ਪਾਉਣਾ ਸਿਰਫ਼ ਇੱਕ ਕਾਨੂੰਨੀ ਅਧਿਕਾਰ ਹੀ ਨਹੀਂ, ਸਗੋਂ ਹਰ ਨਾਗਰਿਕ ਦਾ ਮਹੱਤਵਪੂਰਨ ਸੰਵਿਧਾਨਕ ਫਰਜ਼ ਵੀ ਹੈ, ਜਿਸਨੂੰ ਪੂਰੀ ਇਮਾਨਦਾਰੀ ਅਤੇ ਨਿਰਪੱਖਤਾ ਨਾਲ ਨਿਭਾਉਣਾ ਚਾਹੀਦਾ ਹੈ। ਉਨ੍ਹਾਂ ਨੇ ਨੌਜਵਾਨ ਵਰਗ ਦੀ ਅਹਿਮ ਭੂਮਿਕਾ ਉੱਤੇ ਰੌਸ਼ਨੀ ਪਾਉਂਦਿਆਂ ਕਿਹਾ ਕਿ ਚੋਣ ਪ੍ਰਕਿਿਰਆ ਵਿੱਚ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਇੱਕ ਮਜ਼ਬੂਤ, ਸਿਹਤਮੰਦ ਅਤੇ ਜਾਗਰੂਕ ਸਮਾਜ ਦੀ ਸਿਰਜਣਾ ਸੰਭਵ ਹੈ। ਇਸ ਦੇ ਨਾਲ ਹੀ ਵਿਿਦਆਰਥੀਆਂ ਨੂੰ ਲੋਕਤੰਤਰੀ ਪ੍ਰਕਿਿਰਆ ਵਿੱਚ ਸੂਝ-ਬੂਝ ਨਾਲ ਭਾਗ ਲੈਣ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਸਕਾਰਾਤਮਕ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ, ਨਾਗਰਿਕਾਂ ਨੂੰ ਕਿਸੇ ਵੀ ਤਰ੍ਹਾਂ ਦੇ ਲਾਲਚ, ਦਬਾਅ ਜਾਂ ਭੇਦਭਾਵ ਤੋਂ ਉਪਰ ਉਠ ਕੇ ਨਿਰਪੱਖਤਾ ਨਾਲ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ, ਤਾਂ ਜੋ ਦੇਸ਼ ਦਾ ਭਵਿੱਖ ਸੁਰੱਖਿਅਤ ਅਤੇ ਮਜ਼ਬੂਤ ਹੱਥਾਂ ਵਿੱਚ ਰਹੇ। ਇਸ ਮੌਕੇ ਐੱਨ.ਐੱਸ.ਐੱਸ. ਤੇ ਰੈੱਡ ਰਿਬਨ ਕਲੱਬ ਦੇ ਵਲੰਟੀਅਰਾਂ ਵੱਲੋਂ ਕਰਵਾਈਆਂ ਗਈਆਂ ਜਾਗਰੂਕਤਾ ਗਤੀਵਿਧੀਆਂ ਨੇ ਵਿਦਿਆਰਥੀਆਂ ਵਿੱਚ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਹੋਰ ਸੂਝ ਪੈਦਾ ਕੀਤੀ। ਕਾਰਜਕ੍ਰਮ ਦੇ ਅੰਤ ਵਿੱਚ ਵਿਿਦਆਰਥੀਆਂ ਨੇ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਆਪਣੇ ਸੰਵਿਧਾਨਕ ਫਰਜ਼ ਨਿਭਾਉਣ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਸਦਾ ਯਤਨਸ਼ੀਲ ਰਹਿਣ ਦਾ ਪ੍ਰਣ ਲਿਆ। ਇਹ ਸਮਾਗਮ ਬੜੇ ਹੀ ਪ੍ਰੇਰਕ ਮਾਹੌਲ ਵਿੱਚ ਸੰਪੰਨ ਹੋਇਆ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਿਦਆਰਥੀ ਹਾਜ਼ਰ ਸਨ।