ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ
ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ
Publish Date: Tue, 20 Jan 2026 09:39 PM (IST)
Updated Date: Tue, 20 Jan 2026 09:42 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਕਾਰਜ ਸਾਧਕ ਅਫਸਰ ਬਲਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਨਗਰ ਕੌਂਸਲ ਸੁਲਤਾਨਪੁਰ ਲੋਧੀ ਵਿਚ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਦੌਰਾਨ ਸ਼ਹਿਰ ਵਾਸੀਆਂ ਨੂੰ ਸਲੋਗਨਾਂ ਰਾਹੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਵੱਧ ਤੋਂ ਵੱਧ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਨ ਤਾਂ ਜੋ ਸ਼ਹਿਰ ਤੇ ਪੰਜਾਬ ਵਿਚੋਂ ਨਸ਼ੇ ਦਾ ਖਾਤਮਾ ਕੀਤਾ ਜਾ ਸਕੇ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਮੁੱਚੇ ਪੰਜਾਬ ਅੰਦਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਵੱਡੀ ਗਿਣਤੀ ਵਿਚ ਲੋਕ ਨਸ਼ੇ ਛੱਡ ਰਹੇ ਹਨ। ਇਸ ਦੌਰਾਨ ਕਲਰਕ ਸੰਜੀਵ ਕੁਮਾਰ, ਸੈਨੇਟਰੀ ਇੰਸਪੈਕਟਰ ਘਨਸ਼ਾਮ, ਸੀਐੱਫ ਅਮਨਦੀਪ ਕੌਰ, ਵਾਰਡ ਸੀਨੀਅਰ ਕਲਰਕ ਰਾਜ ਕੁਮਾਰ, ਨਗਰ ਕੌਂਸਲ ਸਟਾਫ਼ ਤੇ ਸਫ਼ਾਈ ਕਰਮਚਾਰੀ ਹਾਜ਼ਰ ਰਹੇ।