ਡਿਵਾਇਨ ਪਬਲਿਕ ਸਕੂਲ ਵਿਖੇ ਜਾਗਰੂਕਤਾ ਰੈਲੀ ਕੱਢੀ
ਪ੍ਰੋਗਰਾਮ ਦੇ ਤਹਿਤ ਵਿਦਿਆਰਥੀਆਂ ਵੱਲੋਂ ਇਕ ਜਾਗਰੂਕਤਾ ਰੈਲੀ ਵੀ ਕੱਢੀ ਗਈ। ਰੈਲੀ ਦੌਰਾਨ ਬੱਚਿਆਂ ਨੇ ਤੰਬਾਕੂ ਵਿਰੋਧੀ ਨਾਅਰਿਆਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਤੇ ਸਿਹਤਮੰਦ ਜੀਵਨ ਅਪਣਾਉਣ ਦਾ ਸੰਦੇਸ਼ ਦਿੱਤਾ।
Publish Date: Sat, 30 May 2026 10:00 PM (IST)
Updated Date: Sat, 30 May 2026 10:02 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਡਿਵਾਈਨ ਪਬਲਿਕ ਸਕੂਲ ਵਿਚ ਕੌਮੀ ਤੰਬਾਕੂ ਰੋਧੀ ਦਿਵਸ ਦੇ ਮੌਕੇ ਤੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਤੰਬਾਕੂ ਸੇਵਨ ਨਾਲ ਹੋਣ ਵਾਲੇ ਸਰੀਰਕ, ਮਾਨਸਿਕ ਤੇ ਸਮਾਜਿਕ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਗਈ ਤੇ ਉਨ੍ਹਾਂ ਨੂੰ ਤੰਬਾਕੂ ਤੇ ਹੋਰ ਨਸ਼ੀਲੇ ਪਦਾਰਥਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰੋਗਰਾਮ ਦੇ ਤਹਿਤ ਵਿਦਿਆਰਥੀਆਂ ਵੱਲੋਂ ਇਕ ਜਾਗਰੂਕਤਾ ਰੈਲੀ ਵੀ ਕੱਢੀ ਗਈ। ਰੈਲੀ ਦੌਰਾਨ ਬੱਚਿਆਂ ਨੇ ਤੰਬਾਕੂ ਵਿਰੋਧੀ ਨਾਅਰਿਆਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਤੇ ਸਿਹਤਮੰਦ ਜੀਵਨ ਅਪਣਾਉਣ ਦਾ ਸੰਦੇਸ਼ ਦਿੱਤਾ। ਸਕੂਲ ਦੇ ਪ੍ਰਿੰਸੀਪਲ ਰੇਣੂੰ ਠਾਕੁਰ ਤੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਤੰਬਾਕੂ-ਮੁਕਤ ਸਮਾਜ ਦੀ ਉਸਾਰੀ ਵਿਚ ਆਪਣੀ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਤੇ ਸਮਾਜ ਵਿਚ ਤੰਬਾਕੂ ਦੇ ਨੁਕਸਾਨਾਂ ਪ੍ਰਤੀ ਜਾਗਰੂਕਤਾ ਫੈਲਾਉਣਾ ਤੇ ਸਿਹਤਮੰਦ ਤੇ ਨਸ਼ਾ-ਮੁਕਤ ਜੀਵਨ ਲਈ ਪ੍ਰੇਰਿਤ ਕਰਨਾ ਸੀ।