ਖਾਲਸਾ ਕਾਲਜ ’ਚ ਕਰਵਾਇਆ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ
ਖਾਲਸਾ ਕਾਲਜ ’ਚ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਦਾ ਆਯੋਜਨ
Publish Date: Mon, 09 Feb 2026 07:55 PM (IST)
Updated Date: Mon, 09 Feb 2026 07:59 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਗੁਰੂ ਨਾਨਕ ਖਾਲਸਾ ਕਾਲਜ, ਸੁਲਤਾਨਪੁਰ ਲੋਧੀ ਵਿਖੇ ਕਾਲਜ ਦੇ ਰੈਡ ਰਿਬਨ ਕਲੱਬ ਦੇ ਮੁਖੀ ਡਾ. ਮਨੀ ਛਾਬੜਾ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਜਾਗਰੂਕ ਕਰਦੇ ਹੋਏ ਨੈਤਿਕ ਕਦਰਾਂ-ਕੀਮਤਾਂ ਤੋਂ ਜਾਣੂ ਕਰਵਾਉਣ ਲਈ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਸਤਨਾਮ ਸਿੰਘ ਸਲ੍ਹੋਪੁਰੀ ਸਰਕਾਰ-ਏ-ਖਾਲਸਾ ਐਵਾਰਡ ਨਾਲ ਸਨਮਾਨਿਤ ਨੇ ਆਪਣੇ ਲੈਕਚਰ ਦੌਰਾਨ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਗੁਰਬਾਣੀ ਨਾਲ ਜੁੜਨ, ਆਪਣੀ ਜੀਵਨ-ਜਾਚ ਨੂੰ ਗੁਰਬਾਣੀ ਅਨੁਸਾਰ ਢਾਲਣ ਤੇ ਨਸ਼ਿਆਂ ਦੀ ਲਾਹਨਤ ਤੋਂ ਦੂਰ ਰਹਿ ਕੇ ਸਮਾਜ ਦੀ ਤਰੱਕੀ ਤੇ ਉਸਾਰੀ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਸੈਮੀਨਾਰ ਦੌਰਾਨ ਕਾਲਜ ਦੇ ਪ੍ਰਧਾਨ ਇੰਜ. ਸਵਰਨ ਸਿੰਘ ਨੇ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ ਨੂੰ ਆਪਣੀ ਜ਼ਿੰਦਗੀ ਵਿਚ ਅਪਣਾਉਣ ਤੇ ਜੀਵਨ ਵਿਚ ਤਰੱਕੀ ਹਾਸਲ ਕਰਨ ਲਈ ਗੁਰਬਾਣੀ ਨਾਲ ਸਾਂਝ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੁੱਖ ਮਹਿਮਾਨ ਤੇ ਉਨ੍ਹਾਂ ਦੀ ਟੀਮ ਵੱਲੋਂ ਵਿਦਿਆਰਥੀਆਂ ਨੂੰ ਮਨੁੱਖੀ ਹੱਕਾਂ ਦੇ ਰਾਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਸੰਖੇਪ ਸਚਿੱਤਰ ਜੀਵਨ ਅਤੇ ਵਿਦਿਅਕ ਪ੍ਰਫੁੱਲਤਾ ਦੇ ਪੰਜ ਸ ਕਿਤਾਬਾਂ ਭੇਟ ਕੀਤੀਆਂ ਗਈਆਂ। ਸੈਮੀਨਾਰ ਦੌਰਾਨ ਡਾ. ਮਨੀ ਛਾਬੜਾ ਨੇ ਪਹੁੰਚੇ ਹੋਏ ਬੁਲਾਰਿਆਂ ਦਾ ਧੰਨਵਾਦ ਕਰਦੇ ਹੋਏ ਸਨਮਾਨ ਚਿੰਨ ਭੇਟ ਕੀਤਾ। ਸਮਾਗਮ ਦੌਰਾਨ ਮੰਚ ਦਾ ਸੰਚਾਲਨ ਪ੍ਰੋ. ਅਰਸ਼ਪ੍ਰੀਤ ਕੌਰ ਦੁਆਰਾ ਕੀਤਾ ਗਿਆ। ਇਸ ਮੌਕੇ ਕਾਲਜ ਦੇ ਲੜਕੀਆਂ ਵਿੰਗ ਦੇ ਕੋਆਰਡੀਨੇਟਰ ਪ੍ਰੋ. ਸੁਖਪਾਲ ਸਿੰਘ, ਪ੍ਰੋ. ਰਾਜਦੀਪ ਕੌਰ ਜੋਸਨ ਮੁਖੀ ਪੰਜਾਬੀ ਤੇ ਆਰਟਸ ਵਿਭਾਗ, ਪ੍ਰੋ.ਰਾਜਪ੍ਰੀਤ ਕੌਰ ਮੁਖੀ ਕੰਪਿਊਟਰ ਵਿਭਾਗ, ਪ੍ਰੋ. ਜੁਗਰਾਜ ਸਿੰਘ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਰਿਸ਼ੂ ਬਾਲਾ, ਪ੍ਰੋ. ਹਰਪ੍ਰੀਤ ਸਿੰਘ, ਪ੍ਰੋ. ਸਰਬਜੀਤ ਕੌਰ, ਪ੍ਰੋ. ਜਸਵੀਰ ਕੌਰ, ਪ੍ਰੋ. ਹਰਦੀਸ਼ ਕੌਰ, ਪ੍ਰੋ. ਕੋਮਲਪ੍ਰੀਤ ਕੌਰ, ਪ੍ਰੋ. ਇਸ਼ਿਤਾ ਸ਼ਰਮਾ, ਪ੍ਰੋ. ਨਿਵਿਆ ਸ਼ਰਮਾ, ਪ੍ਰੋ. ਸੰਦੀਪ ਕੌਰ, ਪ੍ਰੋ. ਹਰਿੰਦਰ ਕੌਰ, ਪ੍ਰੋ. ਪ੍ਰਵੀਨ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਰਮਨਪ੍ਰੀਤ ਕੌਰ, ਪ੍ਰੋ. ਅਮਨਪ੍ਰੀਤ ਕੌਰ, ਡਾ. ਸੁਖਵਿੰਦਰ ਸਿੰਘ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਰਮਨ, ਮੈਡਮ ਰਾਜਕੁਮਾਰੀ, ਰਜਿੰਦਰ ਸਿੰਘ ਆਦਿ ਸਟਾਫ਼ ਮੈਂਬਰ ਹਾਜ਼ਰ ਸਨ।