ਵਿਸ਼ਵ ਤੰਬਾਕੂ ਵਿਰੋਧੀ ਦਿਵਸ 'ਤੇ ਜਾਗਰੂਕਤਾ ਸੈਮੀਨਾਰ ਕਰਵਾਇਆ
ਮੋਹਨ ਲਾਲ ਉੱਪਲ ਡੀਏਵੀ ਕਾਲਜੀਏਟ ਸਕੂਲ ਫਗਵਾੜਾ ਵਿਖੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਤ ਤੋਂ ਦੂਰ ਰੱਖਣ ਤੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨ ਦੇ ਉਦੇਸ਼ ਨਾਲ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।
Publish Date: Sat, 30 May 2026 09:39 PM (IST)
Updated Date: Sat, 30 May 2026 09:41 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਮੋਹਨ ਲਾਲ ਉੱਪਲ ਡੀਏਵੀ ਕਾਲਜੀਏਟ ਸਕੂਲ ਫਗਵਾੜਾ ਵਿਖੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਤ ਤੋਂ ਦੂਰ ਰੱਖਣ ਤੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨ ਦੇ ਉਦੇਸ਼ ਨਾਲ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਹ ਸਮਾਗਮ ਕਾਲਜ ਪ੍ਰਿੰਸੀਪਲ ਡਾ. ਕਿਰਨਜੀਤ ਰੰਧਾਵਾ ਦੀ ਯੋਗ ਅਗਵਾਈ ਹੇਠ ਸਫ਼ਲਤਾਪੂਰਵਕ ਸੰਪੰਨ ਹੋਇਆ। ਇਸ ਸੈਮੀਨਾਰ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਅਜੋਕੇ ਦੌਰ ਵਿਚ ਵਧ ਰਹੀ ਨਸ਼ਾਖੋਰੀ ਦੀ ਪ੍ਰਵਿਰਤੀ ਤੇ ਡੂੰਘੀ ਚਿੰਤਾ ਪ੍ਰਗਟਾਈ। ਵਿਦਿਆਰਥੀਆਂ ਨੇ ਆਪਣੀਆਂ ਕਵਿਤਾਵਾਂ, ਭਾਸ਼ਣਾਂ ਤੇ ਪੋਸਟਰਾਂ ਰਾਹੀਂ ਤੰਬਾਕੂ ਤੇ ਸਿਗਰਟਨੋਸ਼ੀ ਦੇ ਸਰੀਰਕ, ਮਾਨਸਿਕ ਤੇ ਆਰਥਿਕ ਨੁਕਸਾਨਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਵਿਦਿਆਰਥੀਆਂ ਨੇ ਪ੍ਰਣ ਲਿਆ ਕਿ ਉਹ ਖ਼ੁਦ ਵੀ ਨਸ਼ਿਆਂ ਤੋਂ ਦੂਰ ਰਹਿਣਗੇ ਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਬੁਰਾਈ ਵਿਰੁੱਧ ਜਾਗਰੂਕ ਕਰਨਗੇ। ਕਾਲਜ ਪ੍ਰਿੰਸੀਪਲ ਡਾ. ਕਿਰਨਜੀਤ ਰੰਧਾਵਾ ਨੇ ਇਸ ਸ਼ਲਾਘਾਯੋਗ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਨੌਜਵਾਨ ਦੇਸ਼ ਦਾ ਸਰਮਾਇਆ ਹਨ ਤੇ ਦੇਸ਼ ਦੀ ਤਰੱਕੀ ਉਦੋਂ ਹੀ ਸੰਭਵ ਹੈ ਜਦੋਂ ਸਾਡੀ ਨੌਜਵਾਨ ਪੀੜ੍ਹੀ ਨਸ਼ਾ-ਮੁਕਤ ਤੇ ਸਿਹਤਮੰਦ ਹੋਵੇਗੀ।