ਬਾਲ ਵਿਆਹ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਏ
ਬਾਲ ਵਿਆਹ ਦੀ ਰੋਕਥਾਮ ਸਬੰਧੀ ਬੇਗੋਵਾਲ ਸਰਕਲ ਦੇ ਸਮੂਹ ਆਂਗਣਵਾੜੀ ਕੇਂਦਰਾਂ ’ਚ ਜਾਗਰੂਕਤਾ ਸੈਮੀਨਾਰ ਕਰਵਾਏ ਗਏ
Publish Date: Sat, 28 Nov 2026 06:57 PM (IST)
Updated Date: Sat, 28 Nov 2026 06:58 PM (IST)
ਅੰਮ੍ਰਿਤਪਾਲ ਬਾਜਵਾ ਪੰਜਾਬੀ ਜਾਗਰਣ ਬੇਗੋਵਾਲ : ਬਾਲ ਵਿਆਹ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹ ਤੋਂ ਖਤਮ ਕਰਨ ਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਬੇਗੋਵਾਲ ਸਰਕਲ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ ਬਾਲ ਵਿਆਹ ਦੀ ਰੋਕਥਾਮ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਏ ਗਏ। ਇਸ ਮੌਕੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਬਾਲ ਵਿਆਹ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਸਮਝਾਇਆ ਗਿਆ ਕਿ ਬਾਲ ਵਿਆਹ ਬੱਚਿਆਂ ਦੇ ਬਚਪਨ, ਸਿੱਖਿਆ, ਸਿਹਤ ਤੇ ਭਵਿੱਖ ਉੱਤੇ ਮਾੜਾ ਅਸਰ ਪਾਉਂਦਾ ਹੈ। ਬੱਚਿਆਂ ਦੀ ਸਹੀ ਉਮਰ ਵਿੱਚ ਸਿੱਖਿਆ ਪ੍ਰਾਪਤ ਕਰਨਾ ਤੇ ਆਪਣੇ ਸੁਪਨਿਆਂ ਨੂੰ ਪੂਰਾ ਕਰਨਾ ਬਹੁਤ ਜ਼ਰੂਰੀ ਹੈ। ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਬਾਲ ਵਿਆਹ ਨਾ ਕਰਨ ਤੇ ਨਾ ਹੀ ਇਸ ਨੂੰ ਉਤਸ਼ਾਹਿਤ ਕਰਨ। ਬੱਚਿਆਂ ਨੂੰ ਵੀ ਆਪਣੇ ਅਧਿਕਾਰਾਂ ਤੇ ਬਾਲ ਵਿਆਹ ਵਿਰੁੱਧ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਮੋਹਿੰਦਰ ਕੌਰ, ਸੋਨੀਆ, ਸਤਵਿੰਦਰ ਕੌਰ ਕੋਮਲ, ਰੁਪਿੰਦਰ ਕੌਰ, ਮਨੀਕਸ਼ਾ, ਮਨਜੀਤ ਕੌਰ ਹਾਜ਼ਰ ਸਨ।