ਸੰਵਿਧਾਨ ਦਿਵਸ ‘ਤੇ ਅਧਿਕਾਰਾਂ ਅਤੇ ਕਰੱਤਵਾਂ ਬਾਰੇ ਕੀਤਾ ਜਾਗਰੂਕ
ਸੰਵਿਧਾਨ ਦਿਵਸ ‘ਤੇ ਮੋਲਿਕ ਅਧਿਕਾਰਾਂ ਅਤੇ ਕਰੱਤਵਾਂ ਬਾਰੇ ਕੀਤਾ ਗਿਆ ਜਾਗਰੂਕ
Publish Date: Wed, 26 Nov 2025 07:13 PM (IST)
Updated Date: Wed, 26 Nov 2025 07:14 PM (IST)

ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਅਤੇ ਮਾਨਯੋਗ ਹਰਪਾਲ ਸਿੰਘ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਦੇ ਨਿਰਦੇਸ਼ਾਂ ਅਨੁਸਾਰ ਏਡੀਆਰ ਸੈਂਟਰ ਕਪੂਰਥਲਾ ਵਿਖੇ ਸੰਵਿਧਾਨ ਦਿਵਸ ਮੌਕੇ ‘ਤੇ ਕਰਵਾਏ ਗਏ। ਪ੍ਰੋਗਰਾਮ ਦੀ ਪ੍ਰਧਾਨਗੀ ਹਿਰਦੇਜੀਤ ਸਿੰਘ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵੱਲੋਂ ਕੀਤੀ ਗਈ। ਇਸ ਪ੍ਰੋਗਰਾਮ ਵਿਚ ਲੀਗਲ ਏਡ ਡਿਫੈਂਸ ਕੌਂਸਲ ਕਪੂਰਥਲਾ ਦੇ ਅਫਸਰ/ਕਰਮਚਾਰੀ, ਪੈਨਲ ਦੇ ਸਮੂਹ ਵਕੀਲ ਸਾਹਿਬਾਨ, ਪੈਰਾ ਲੀਗਲ ਵਲੰਟੀਅਰਸ ਅਤੇ ਜ਼ਿਲ੍ਹਾ ਅਥਾਰਟੀ ਦੇ ਸਮੂਹ ਸਟਾਫ ਮੈਂਬਰਾਨ ਵੱਲੋਂ ਭਾਗ ਲਿਆ ਗਿਆ। ਹਿਰਦੇਜੀਤ ਸਿੰਘ ਵੱਲੋਂ ਸਮੂਹ ਸਟਾਫ ਮੈਂਬਰਾਨ ਨੂੰ ਸੰਵਿਧਾਨ ਦੇ ਪ੍ਰਤੀ ਵਫਾਦਾਰ ਰਹਿਣ ਲਈ ਸੰਹੁ ਚੁਕਾਈ ਗਈ। ਹਿਰਦੇਜੀਤ ਸਿੰਘ ਨੇ ਦੱਸਿਆ ਕਿ ਸੰਵਿਧਾਨ ਦਿਵਸ ਦੇ ਮੌਕੇ ’ਤੇ ਵੱਖ-ਵੱਖ ਸਕੂਲਾਂ ਵਿਚ ਚੱਲ ਰਹੇ ਲੀਗਲ ਲਿਟਰੇਸੀ ਕਲੱਬਾਂ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਸੰਵਿਧਾਨ, ਰਾਸ਼ਟਰੀ ਝੰਡੇ ਅਤੇ ਰਾਸ਼ਟਰੀ ਗਾਣ ਦਾ ਸਨਮਾਨ ਕਰਨਾ ਚਾਹੀਦਾ ਹੈ। ਸਾਨੂੰ ਆਪਣੀ ਆਜ਼ਾਦੀ ਲਈ ਪ੍ਰੇਰਿਤ ਕਰਨ ਵਾਲੇ ਉੱਚ ਆਦਰਸ਼ਾਂ ਦਾ ਪਾਲਣ ਕਰਨਾ ਚਾਹੀਦਾ ਹੈ ਅਤੇ ਸਾਨੂੰ ਆਪਣੇ ਦੇਸ਼ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਦੀ ਰੱਖਿਆ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਤੋਂ ਪ੍ਰਾਪਤ ਹੋਏ ਨਿਰਦੇਸ਼ਾਂ ਅਨੁਸਾਰ ਪੰਜਾਬ ਨਸ਼ਾ ਮੁਕਤੀ ਮੁਹਿੰਮ ਤਹਿਤ ਮਿਤੀ 6 ਦਸੰਬਰ ਤੋਂ ਨ••ਸ਼ਿਆਂ ਦੇ ਬੁਰੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਦੇ ਮਨੋਰਥ ਨਾਲ ਜ਼ਿਲ੍ਹੇ ਦੇ ਸਮੂਹ ਪਿੰਡਾਂ, ਅਰਬਨ ਏਰੀਏ, ਨਸ਼ਾ ਛੁਡਾਓ ਕੇਂਦਰਾਂ, ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਸੈਮੀਨਾਰਾਂ ਦੇ ਆਯੋਜਨ ਕੀਤੇ ਜਾਣਗੇ। ਇਸ ਮੌਕੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਚਾਚੋਕੀ, ਤਹਿ. ਫਗਵਾੜਾ ਵਿਖੇ ਸ਼੍ਰੀਮਤੀ ਰਜਨੀ ਬਾਲਾ ਵਕੀਲ ਫਗਵਾੜਾ ਵੱਲੋਂ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਸ਼੍ਰੀਮਤੀ ਸੀਮਾ ਸੇਠੀ ਵਕੀਲ ਸੁਲਤਾਨਪੁਰ ਲੋਧੀ ਵੱਲੋਂ ਸੈਮੀਨਾਰਾਂ ਦੇ ਆਯੋਜਨ ਕੀਤੇ ਗਏ। ਇਸ ਮੌਕੇ ਵੱਡੀ ਗਿਣਤੀ ਵਿਚ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ । ਕੈਪਸ਼ਨ : 26ਕੇਪੀਟੀ15