ਵਿਜੇ ਸੋਨੀ, ਫਗਵਾੜਾ : ਕਮਲਾ ਨਹਿਰੂ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ ਫਗਵਾੜਾ ਵਿਖੇ ਇਕ ਜਾਗਰੂਕਤਾ ਰੈਲੀ ਦਾ ਆਯੋਜਨ ਕਾਲਜ ਦੇ ਰੈਡ ਰੀਬਨ ਕਲੱਬ ਵਲੋਂ ਕੀਤਾ ਗਿਆ। ਇਹ ਰੈਲੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਟਿਆਲਾ ਦੇ ਅਧੀਨਕੀਤੀ ਗਈ। ਇਸ ਰੈਲੀ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਵਾਤਾਵਰਣ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਲਈ ਪ੍ਰਰੇਰਿਤ ਕਰਨਾ ਸੀ। ਇਸ ਰੈਲੀ ਵਿਚ ਕਾਲਜ ਦੇ ਬੀਐੱਡ ਸਮੈਸਟਰ ਪਹਿਲੇ ਅਤੇ ਤੀਜੇ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਵਲੋਂ ਪਿੰਡ ਚੱਕ-ਹਕੀਮ, ਖੰਘੂੜਾ, ਪਲਾਹੀ, ਬਰਨਾ ਅਤੇ ਰਾਣੀਪੁਰ ਦਾ ਦੌਰਾ ਕੀਤਾ ਗਿਆ ਅਤੇ ਪਿੰਡਾਂ ਦੇ ਲੋਕਾਂ ਅਤੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਲਈ ਪੇ੍ਰਿਤ ਕੀਤਾ ਅਤੇ ਨਾਲ ਹੀ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਲਾਉਣ ਨਾਲ ਸਬੰਧਿਤ ਹੋਣ ਵਾਲੇ ਪ੍ਰਦੂਸ਼ਣ ਅਤੇ ਬਿਮਾਰੀਆਂ ਬਾਰੇ ਜਾਗਰੂਕ ਵੀ ਕੀਤਾ ਗਿਆ। ਇਸ ਰੈਲੀ ਦੋਰਾਨ ਇਹ ਵੀ ਸੁਝਾਅ ਦਿੱਤੇ ਗਏ ਕਿ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਉਸ ਨੂੰ ਕਿਸੇ ਹੋਰ ਸਿਰਜਨਾਤਮਕ ਤਰੀਕੇ ਨਾਲ ਵਰਤਿਆ ਜਾਵੇ ਤਾਂ ਜੋ ਆਪਣੇ ਵਾਤਾਵਰਣ ਨੂੰ ਪ੍ਰਦੂਸ਼ਣ ਰਹਿਤ ਬਣਾਇਆ ਜਾ ਸਕੇ। ਇਸ ਮੌਕੇ ਕਾਲਜ ਦੇ ਪਿ੍ਰੰਸੀਪਲ ਅਤੇ ਅਧਿਆਪਕ ਹਾਜ਼ਰ ਸਨ।