ਅਮਰੀਕ ਸਿੰਘ ਮੱਲ੍ਹੀ, ਕਪੂਰਥਲਾ : ਦੇਸ਼ ਵਿਚ ਵੱਧ ਰਹੇ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਏਐੱਸਆਈ ਗੁਰਬਚਨ ਸਿੰਘ ਟ੍ਰੈਫਿਕ ਐਜੂਕੇਸ਼ਨ ਸੈੱਲ ਕਪੂਰਥਲਾ ਵਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਕਾਲਾ ਸੰਿਘਆਂ ਰੋਡ ਤੇ ਕਿ੍ਸ਼ਨਾ ਰਾਈਸ ਮਿੱਲ ਦੇ ਕਾਮਿਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ ਹੈ। ਸਾਰੇ ਭਲੀ ਭਾਂਤ ਜਾਣਦੇ ਹੋ ਕਿ ਪੂਰੇ ਦੇਸ਼ ਵਿਚ ਕੋਰੋਨਾ ਮਾਹਾਂਮਾਰੀ ਦੇ ਮਾਮਲੇ ਤੇਜੀ ਨਾਲ ਵੱਧ ਰਹੇ ਹਨ। ਇਸ ਰੋਗ ਦੇ ਫੈਲਾਅ ਨੂੰ ਠੱਲ੍ਹ ਪਾਉਣ ਲਈ ਅਸੀਂ ਸਾਰੇ ਰਲ-ਮਿਲ ਕੇ ਸਰਕਾਰ ਦਾ ਸਾਥ ਦੇਈਏ। ਇਸ ਮਾਹਾਂਮਾਰੀ 'ਤੇ ਕਾਬੂ ਪਾਉਣ ਲਈ ਪੂਰੀ ਸਾਵਧਾਨੀ ਵਰਤਣੀ ਚਾਹੀਦੀ ਹੈ। ਮੂੰਹ 'ਤੇ ਮਾਸਕ ਜ਼ਰੂਰ ਪਾਓ, ਆਪਸੀ ਦੂਰੀ ਬਣਾ ਕੇ ਰੱਖੋ, ਹੱਥ ਚੰਗੀ ਤਰ੍ਹਾਂ ਸਾਫ਼ ਕਰਦੇ ਰਹੋ, ਆਪਣਾ-ਆਪਣਾ ਕੋਵਿਡ ਟੈਸਟ ਜ਼ਰੂਰ ਕਰਵਾਓ, ਟੀਕਾਕਰਨ ਵੀ ਜ਼ਰੂਰ ਕਰਵਾਓ, ਲੱਛਣ ਪਤਾ ਲੱਗਣ ਤੇ ਤੁਰੰਤ ਡਾਕਟਰ ਦੀ ਸਲਾਹ ਲਓ।

- ਟਰੱਕ ਡਰਾਈਵਰਾਂ ਨੂੰ ਸੁਰੱਖਿਆ ਗਾਡਰ ਲਗਵਾਉਣ ਦੀ ਦਿੱਤੀ ਜਾਣਕਾਰੀ

ਸੀਨੀਅਰ ਪੁਲਿਸ ਕਪਤਾਨ ਕੰਵਰਦੀਪ ਕੌਰ, ਐੱਸਪੀ ਟ੍ਰੈਫਿਕ ਜਸਵੀਰ ਸਿੰਘ ਦੇ ਹੁਕਮਾਂ ਅਨੁਸਾਰ ਏਐੱਸਆਈ ਗੁਰਬਚਨ ਸਿੰਘ ਨੇ ਟਰੱਕਾਂ ਤੇ ਹੋਰ ਭਾਰੀ ਵਾਹਨਾਂ ਤੇ ਅੱਗੇ-ਪਿੱਛੇ, ਸੱਜੇ-ਖੱਬੇ ਅੰਡਰ ਰੰਨ ਪ੍ਰਰੋਟੈਕਸ਼ਨ (ਸੁਰੱਖਿਆ ਗਾਡਰ) ਲਗਵਾਉਣ ਲਈ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕਦਾ ਹੈ। ਬਹੁਤ ਸਾਰੇ ਸੜਕੀ ਹਾਦਸੇ ਹੁੰਦੇ ਹਨ, ਜਿਸ ਨਾਲ ਕਈ ਵਾਰ ਗੰਭੀਰ ਸੱਟ ਲੱਗਣ ਨਾਲ ਮੌਤਾਂ ਵੀ ਹੋ ਜਾਂਦੀਆਂ ਹਨ। ਅੰਡਰ ਰੰਨ ਪ੍ਰਰੋਟੈਕਸ਼ਨ ਬਾਰ ਮੋਟਰ ਵਹੀਕਲ ਐਕਟ ਦੇ ਅਧੀਨ ਹਰ ਇਕ ਟਰੱਕ ਡਰਾਈਵਰ ਦਾ ਲਗਵਾਉਣਾ ਜ਼ਰੂਰੀ ਹੈ। ਇਸ ਮੌਕੇ ਮਿੱਲ ਮਾਲਕ ਅਸ਼ੋਕ ਕੁਮਾਰ, ਤਜਿੰਦਰ ਕੁਮਾਰ ਹਾਜ਼ਰ ਸਨ।