ਰਘਬਿੰਦਰ ਸਿੰਘ, ਨਡਾਲਾ : ਸਥਾਨਕ ਗੁਰੂ ਨਾਨਕ ਪ੍ਰਰੇਮ ਕਰਮਸਰ ਕਾਲਜ ਦੇ ਐੱਨਐੱਸਐੱਸ ਯੂਨਿਟ ਤੇ ਰੈੱਡ ਰੀਬਨ ਕਲੱਬ ਵਲੋਂ ਪਰਾਲੀ ਨਾ ਸਾੜਨ ਤੇ ਵਾਤਾਵਰਨ ਬਚਾਉਣ ਸਬੰਧੀ ਪਿੰਡ ਬਹਿਲੋਲਪੁਰ, ਜੱਗਾ, ਦਾਉਦਪੁਰ ਅਤੇ ਮਿਰਜ਼ਾਪੁਰ ਵਿਖੇ ਚੇਤਨਾ ਮਾਰਚ ਕੱਿਢਆ ਗਿਆ। ਉਪਰੰਤ ਇਨ੍ਹਾਂ ਪਿੰਡਾਂ ਵਿਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੰਦੇਸ਼ ਦਿੰਦਿਆਂ ਪ੍ਰਦੂਸ਼ਣ ਰਹਿਤ ਸਮਾਜ ਦੀ ਸਿਰਜਣਾ ਕਰਨ ਲਈ ਪ੍ਰਰੇਰਣਾ ਦਿੱਤੀ। ਉਥੇ ਘਰ-ਘਰ ਜਾ ਕੇ ਲੋਕਾਂ ਨੂੰ ਇਸ ਮੁਹਿੰਮ ਵਿਚ ਸ਼ਾਮਲ ਕਰਕੇ ਰੋਡ ਮਾਰਚ ਕੱਿਢਆ ਤੇ ਪਿੰਡਾਂ ਦੇ ਪੰਚਾਂ, ਸਰਪੰਚਾਂ ਅਤੇ ਮੋਹਤਬਰ ਧਿਰਾਂ ਨੂੰ ਨਾਲ ਲੈ ਕੇ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ। ਕਾਲਜ ਦੇ ਵਿਦਿਆਰਥੀਆਂ ਨੇ ਵਾਤਾਵਰਨ ਸਵੱਛਤਾ ਨਾਲ ਸਬੰਧਤ ਬੈਨਰ ਤੇ ਨਾਅਰਿਆਂ ਰਾਹੀਂ ਲੋਕਾਂ ਨੂੰ ਚੇਤੰਨ ਕੀਤਾ। ਇਸ ਦੌਰਾਨ ਕਾਲਜ ਦੇ ਐੱਨਐੱਸਐੱਸ ਪ੍ਰਰੋਗਰਾਮ ਅਫਸਰ (ਲੜਕੀਆਂ) ਪ੍ਰਰੋਫੈਸਰ ਨਵਪ੍ਰਰੀਤ ਕੌਰ ਨੇ ਨਿਕਲਣ ਵਾਲੇ ਧੂੰਏ ਤੋਂ ਵਾਤਾਵਰਣ ਨੂੰ ਹੁੰਦੇ ਨੁਕਸਾਨ ਤੇ ਬਿਮਾਰੀਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ। ਐੱਨਐੱਸਐੱਸ ਪ੍ਰਰੋਗਰਾਮ ਅਫਸਰ (ਲੜਕੀਆਂ) ਡਾ. ਮਲਕੀਤ ਸਿੰਘ ਨੇ ਪਿੰਡ ਵਾਸੀਆਂ ਨੂੰ ਪਰਾਲੀ ਨਾ ਸਾੜਨ ਦੀ ਜਿੱਥੇ ਅਪੀਲ ਕੀਤੀ, ਉਥੇ ਹੀ ਅੱਗ ਤੋਂ ਹੋਣ ਵਾਲੇ ਜ਼ਮੀਨੀ ਨੁਕਸਾਨ ਬਾਰੇ ਵਿਚਾਰ ਪੇਸ਼ ਕੀਤੇ। ਰੈੱਡ ਰੀਬਨ ਕਲੱਬ ਦੇ ਇੰਚਾਰਜ਼ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਬਹੁਤ ਸਾਰੇ ਪੋਸ਼ਟਿਕ ਤੱਤ ਅੱਗ ਦੀ ਲਪੇਟ ਵਿਚ ਆ ਕੇ ਸੜ ਜਾਂਦੇ ਹਨ, ਉਥੇ ਧਰਤੀ ਦੀ ਉਪਜਾਊ ਸ਼ਕਤੀ ਵੀ ਨਸ਼ਟ ਹੁੰਦੀ ਹੈ। ਇਸ ਮੌਕੇ ਪਿੰਡ ਜਗ ਦੇ ਸਰਪੰਚ ਸੁਖਵਿੰਦਰ ਕੌਰ ਅਤੇ ਪਿੰਡ ਬਹਿਲੋਲਪੁਰ ਦੇ ਸਰਪੰਚ ਸਰਬਜੀਤ ਕੌਰ ਨੇ ਸਰਕਾਰ ਵਲੋਂ ਚਲਾਈ ਇਸ ਮੁਹਿੰਮ ਅਤੇ ਵਿਦਿਆਰਥੀਆਂ ਅਤੇ ਸਟਾਫ ਵਲੋਂ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਪਿ੍ਰੰਸੀਪਲ ਡਾ. ਕੁਲਵੰਤ ਸਿੰਘ ਫੁੱਲ ਨੇ ਪਿੰਡ ਵਾਸੀਆਂ ਵਲੋਂ ਦਿੱਤੇ ਭਰਪੂਰ ਸਹਿਯੋਗ ਲਈ ਧੰਨਵਾਦ ਕੀਤਾ।