ਅਸ਼ੋਕ ਗੋਗਨਾ, ਕਪੂਰਥਲਾ : ਪੰਚਾਇਤਾਂ, ਮਾਪਿਆਂ, ਸਵੈ-ਸੈਵੀ ਸੰਸਥਾਵਾਂ ਤੇ ਹੋਰ ਪੜ੍ਹੇ-ਲਿਖੇ ਲੋਕਾਂ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਬੱਚਿਆਂ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਗ਼ੁਰੇਜ਼ ਕਰਨ ਲਈ ਪ੍ਰਰੇਰਿਤ ਕਰਨ ਸਮਾਜ ਨੂੰ ਨਸ਼ਾ ਮੁਕਤ, ਨਰੋਆ ਰੱਖਣ ਲਈ ਰਲ-ਮਿਲ ਕੇ ਹੰਭਲਾ ਮਾਰਨ ਦੀ ਕੋਸ਼ਿਸ਼ ਕਰੀਏ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨ ਲਈ ਸਰਕਾਰ ਦਾ ਸਾਥ ਦੇਈਏ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਹੋਰ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਇਸੇ ਹੀ ਸਬੰਧ ਵਿਚ ਸੀਨੀਅਰ ਪੁਲਿਸ ਕਪਤਾਨ ਕੰਵਰਦੀਪ ਕੌਰ, ਐੱਸਪੀ ਟ੍ਰੈਫਿਕ ਜਸਵੀਰ ਸਿੰਘ ਦੇ ਆਦੇਸ਼ ਅਨੁਸਾਰ ਏਐੱਸਆਈ ਗੁਰਬਚਨ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਕਪੂਰਥਲਾ ਵੱਲੋਂ ਪਿੰਡ ਬੂਹ ਸੁਲਤਾਨਪੁਰ ਲੋਧੀ ਵਿਚ ਨਸ਼ਿਆਂ ਨਾਲ ਹੋਣ ਵਾਲੇ ਮਨੁੱਖ ਨੂੰ ਨੁਕਸਾਨ ਬਾਰੇ ਜਾਣਕਾਰੀ ਦੇਣ ਲਈ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਏਐਸਆਈ ਗੁਰਬਚਨ ਸਿੰਘ ਨੇ ਦੱਸਿਆ ਕਿ ਨਸ਼ਿਆਂ ਦਾ ਸੇਵਨ ਕਰਨਾ ਮੌਤ ਨੂੰ ਗਲੇ ਲਗਾਉਣਾ ਹੈ ਨਸ਼ਿਆਂ ਦੀ ਦਲਦਲ ਵਿਚ ਫਸ ਕੇ ਜਿਥੇ ਜਵਾਨੀ ਬਰਬਾਦ ਹੋ ਜਾਂਦੀ ਹੈ, ਪਰਿਵਾਰਕ ਮੈਂਬਰ ਦਾ ਵੀ ਜਿਉਂਣਾ ਮੁਸ਼ਕਿਲ ਹੋ ਜਾਂਦਾ ਹੈ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾਂ ਮੁਹਿੰਮ ਤਹਿਤ ਪਿੰਡ ਬੂਹ ਸੁਲਤਾਨਪੁਰ ਲੋਧੀ ਦੀ ਪੰਚਾਇਤ ਨਾਲ ਮਿਲ ਕੇ ਸੈਮੀਨਾਰ ਕੀਤਾ ਗਿਆ। ਮਾਪਿਆਂ, ਸਵੈ-ਸੇਵੀ ਸੰਸਥਾਵਾਂ ਤੇ ਹੋਰ ਲੋਕਾਂ ਨੂੰ ਅਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਪਿੰਡ ਵਿਚ ਕੋਈ ਵੀ ਵਿਅਕਤੀ ਨਜਾਇਜ਼ ਸ਼ਰਾਬ ਜਾਂ ਹੋਰ ਮਾਰੂ ਨਸ਼ੇ ਵੇਚਦੇ-ਵੰਡਦੇ ਹਨ ਤਾਂ ਨੇੜੇ ਦੇ ਪੁਲਿਸ ਸਟੇਸ਼ਨ ਤੇ ਸੂਚਨਾ ਦਿੱਤੀ ਜਾਵੇ ਜਾਂ ਟੋਲ ਫ੍ਰੀ ਨੰਬਰ 112 ਅਤੇ 181 ਤੇ ਸੂਚਨਾ ਦਿੱਤੀ ਜਾਵੇ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕੀਤਾ ਜਾ ਸਕੇ ਉਨ੍ਹਾਂ ਕਿਹਾ ਕਿ ਅਪਣੇ ਘਰ ਪਰਿਵਾਰ ਨੂੰ ਨਸ਼ਾ ਮੁਕਤ ਕਰਨ ਲਈ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ ਨਸ਼ੇ ਦੇ ਕੋਹੜ ਨੂੰ ਜੜੋਂ ਖਤਮ ਕਰਨ ਲਈ ਸਮੂਹਿਕ ਸਮਾਜ ਸੁਧਾਰਕ ਲਹਿਰ ਖੜ੍ਹੀ ਕਰੀਏ ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਕੋਵਿਡ 19 ਤੋਂ ਬਚਾਅ ਲਈ ਮਾਸਕ ਪਹਿਨਣਾ ਜ਼ਰੂਰੀ ਹੈ ਬੱਚਿਆਂ ਤੇ ਬਜ਼ੁਰਗਾਂ ਨੂੰ ਇਹ ਬਿਮਾਰੀ ਜ਼ਿਆਦਾ ਮਾਰ ਕਰਦੀ ਹੈ ਇਸ ਲਈ ਦੋਵਾਂ ਨੂੰ ਜ਼ਿਆਦਾ ਧਿਆਨ ਤੇ ਜਾਗਰੂਕ ਹੋਣ ਦੀ ਲੋੜ ਹੈ ਉਨ੍ਹਾਂ ਟਰੈਫਿਕ ਨਿਯਮਾਂ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਪੰਜਾਬ ਵਿਚ ਸੜਕੀ ਹਾਦਸਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਸੜਕੀ ਹਾਦਸਿਆਂ ਨੂੰ ਰੋਕਣ ਲਈ ਬੱਚਿਆਂ ਨੂੰ ਸਾਇਕਲ ਚਲਾਉਣ ਲਈ ਉਤਸ਼ਾਹਿਤ ਕਰੀਏ ਇਸ ਨਾਲ ਸੜਕੀ ਹਾਦਸਿਆਂ ਵਿਚ ਕਮੀਂ ਵੀ ਆਵੇਗੀ ਟਰੈਫਿਕ ਸਮੱਸਿਆਂ ਵੀ ਘਟੇਗੀ ਪਿੰਡਾਂ ਵਿਚ ਸੈਮੀਨਾਰ ਲਗਾ ਕੇ ਵਾਸੀਆਂ ਨੂੰ ਸਮਾਜਿਕ ਬੁਰਾਈਆਂ ਤੋਂ ਜਾਗਰੂਕ ਕੀਤਾ ਗਿਆ ਇਸ ਮੌਕੇ ਸਰਪੰਚ ਚੰਨਣ ਸਿੰਘ, ਖਜ਼ਾਨ ਸਿੰਘ, ਜਸਵਿੰਦਰ ਸਿੰਘ, ਗੁਰਦਰਸ਼ਨ ਸਿੰਘ, ਕਰਮ ਸਿੰਘ, ਜਸਵੰਤ ਕੌਰ, ਦਰਸ਼ਨ ਕੌਰ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ