ਬਾਬਾ ਬੁੱਢਾ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਬਾਬਾ ਬੁੱਢਾ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ
Publish Date: Sun, 25 Oct 2026 07:15 PM (IST)
Updated Date: Sun, 25 Oct 2026 07:16 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਵੱਲੋਂ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਸਰਪ੍ਰਸਤੀ ਹੇਠ ਬਾਬਾ ਬੁੱਢਾ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਮੇਂ ਡਾ. ਹਰਜੀਤ ਸਿੰਘ ਦੇ ਪਰਿਵਾਰ ਵੱਲੋਂ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਵੱਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਪਰੰਤ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਵੱਲੋਂ ਅੱਜ ਦੇ ਮੁੱਖ ਵਾਕ ਦੀ ਕਥਾ ਸੰਗਤਾਂ ਨੂੰ ਸਰਵਣ ਕਰਵਾਈ ਗਈ ਤੇ ਬਾਬਾ ਬੁੱਢਾ ਜੀ ਦੇ ਜੀਵਨ ’ਤੇ ਵਿਸਥਾਰ ਵਿੱਚ ਚਾਨਣਾ ਪਾਇਆ ਗਿਆ। ਇਸ ਸਮੇਂ ਗਿਆਨੀ ਕਰਨਜੀਤ ਸਿੰਘ ਆਹਲੀ ਵੱਲੋਂ ਅੱਜ ਦੇ ਮੁੱਖ ਵਾਕ ਦਾ ਪਾਠ ਸੰਗਤਾਂ ਨੂੰ ਸਰਵਣ ਕਰਾਇਆ ਗਿਆ। ਉਪਰੰਤ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੱਲੋਂ ਕੀਰਤਨ ਦਾ ਪ੍ਰਵਾਹ ਚਲਾਇਆ ਗਿਆ। ਸੁਸਾਇਟੀ ਵੱਲੋਂ ਸਾਰਾ ਦਿਨ ਚਾਹ-ਪਕੌੜੇ, ਮਠਿਆਈਆਂ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਭਾਰੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਵੇਰੇ ਅਮ੍ਰਿਤ ਵੇਲੇ ਤੋਂ ਸ਼ਾਮ ਤੱਕ ਸੁਸਾਇਟੀ ਦੇ ਵੀਰਾਂ ਤੇ ਭੈਣਾਂ ਨੇ ਰਘਬੀਰ ਸਿੰਘ ਪ੍ਰਧਾਨ ਦੀ ਅਗਵਾਈ ਵਿੱਚ ਗੁਰੂ ਕੇ ਲੰਗਰ ਸੇਵਾਵਾਂ ਨਿਭਾਈਆਂ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਪ੍ਰਧਾਨ ਰਘਬੀਰ ਸਿੰਘ, ਖਜ਼ਾਨਚੀ ਡਾ. ਗੁਰਦੇਵ ਸਿੰਘ, ਹਰਭਜਨ ਸਿੰਘ, ਦਰਸ਼ਨ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਤੇਜਵੰਤ ਸਿੰਘ, ਡਾ. ਹਰਜੀਤ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਹਰਵਿੰਦਰ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ, ਸੁਰਿੰਦਰ ਸਿੰਘ, ਬਲਬੀਰ ਸਿੰਘ, ਰਨਵੀਰ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਮਹਿਤਾਬ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਅਮਰੀਕ ਸਿੰਘ, ਲਖਬੀਰ ਸਿੰਘ, ਹਰਮਿੰਦਰ ਸਿੰਘ, ਹਰਪਾਲ ਸਿੰਘ, ਸਾਹਿਲਪ੍ਰੀਤ ਸਿੰਘ, ਹਰਮਨ ਸਿੰਘ, ਅੰਮ੍ਰਿਤ ਸਿੰਘ, ਗੁਰਦੀਪ ਸਿੰਘ ਖੁਰਾਣਾ, ਚੰਨ ਸਿੰਘ, ਸੋਨੀ ਸਿੰਘ, ਬਲਦੇਵ ਸਿੰਘ, ਭੁਪਿੰਦਰ ਸਿੰਘ ਲੱਕੀ, ਰਣਧੀਰ ਸਿੰਘ, ਬਲਕਾਰ ਸਿੰਘ, ਭਜਨ ਸਿੰਘ, ਬਲਦੇਵ ਸਿੰਘ ਖਾਲਸਾ, ਮਾਸਟਰ ਬਲਵੰਤ ਸਿੰਘ, ਦਰਸ਼ਨ ਸਿੰਘ, ਸੁੱਚਾ ਸਿੰਘ, ਸਰਬਜੀਤ ਸਿੰਘ, ਦਵਿੰਦਰ ਸਿੰਘ ਰਾਜੂ, ਕੁਲਦੀਪ ਸਿੰਘ, ਜਰਨੈਲ ਸਿੰਘ, ਵਰਿੰਦਰਪਾਲ ਸਿੰਘ ਭਵਾਨੀਪੁਰ, ਹਰਭਜਨ ਸਿੰਘ ਰਾਜੂ, ਰਣਜੀਤ ਸਿੰਘ ਤੇ ਹੋਰ ਸਤਿਕਾਰ ਯੋਗ ਸ਼ਖ਼ਸ਼ੀਅਤਾਂ ਹਾਜ਼ਰ ਸਨ।