ਬਾਬਾ ਖੜਗ ਸਿੰਘ ਦੀ ਸਲਾਨਾ ਬਰਸੀ ਸ਼ਰਧਾ ਨਾਲ ਮਨਾਈ
ਬਾਬਾ ਖੜਗ ਸਿੰਘ ਦੀ ਸਲਾਨਾ ਬਰਸੀ (ਮੋਸ਼ਾ) ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ ਸ਼ਰਧਾ ਨਾਲ ਮਨਾਈ
Publish Date: Tue, 12 May 2026 09:28 PM (IST)
Updated Date: Tue, 12 May 2026 09:30 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਮਹਾਨ ਤਪੱਸਵੀ ਪੂਰਨ ਬ੍ਰਹਮ ਗਿਆਨੀ ਸੰਤ ਬਾਬਾ ਖੜਗ ਸਿੰਘ ਦੀ ਸਲਾਨਾ ਬਰਸੀ (ਮੋਸ਼ਾ) ਸਬੰਧੀ ਸਮਾਗਮ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਸਹਿਤ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਨ੍ਹਾਂ ਸਮਾਗਮਾਂ ਨੂੰ ਮੁੱਖ ਰੱਖਦਿਆਂ ਅੱਜ 25 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਗ੍ਰੰਥੀ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸ ਮੌਕੇ ਸਜਾਏ ਗਏ ਧਾਰਮਿਕ ਸਮਾਗਮ ਸਮੇਂ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਖੜਗ ਸਿੰਘ ਜੀ ਮਹਾਰਾਜ ਮਹਾਨ ਤਪੱਸਵੀ ਤੇ ਸੇਵਾ ਦੇ ਪੁੰਜ ਸਨ, ਜਿਨ੍ਹਾਂ ਦੀ ਇਲਾਕਾ ਬਾਹਰਾ ਦੀਆਂ ਸੰਗਤਾਂ ਵਿਚ ਵਿਸ਼ੇਸ਼ ਮਹਾਨਤਾ ਬਣੀ ਹੋਈ ਹੈ ਤੇ ਇਲਾਕਾ ਨਿਵਾਸੀ ਸੰਗਤਾਂ ਅਥਾਹ ਸ਼ਰਧਾ ਭਾਵਨਾ ਨਾਲ ਉਨ੍ਹਾਂ ਦਾ ਦਿਹਾੜਾ ਮਨਾਉਂਦੀਆਂ ਹਨ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਵਾਲੀਆਂ ਸਮੁੱਚੀਆਂ ਸੰਗਤਾਂ ਤੇ ਹੋਰ ਸਖਸ਼ੀਅਤਾਂ ਦਾ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਵੱਲੋਂ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਧਾਰਮਿਕ ਸਮਾਗਮ ਮੌਕੇ ਭਾਈ ਕੁਲਵੰਤ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਤੇ ਹੋਰ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਤੇ ਬਾਬਾ ਖੜਗ ਸਿੰਘ ਦੀ ਜੀਵਨੀ ਬਾਰੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਬਰਸੀ ਸਮਾਗਮ ਸਮੇਂ ਸੰਤ ਬਾਬਾ ਦਲਬੀਰ ਸਿੰਘ ਸੋਨੀ ਡੇਰਾ ਬਾਬਾ ਸ੍ਰੀ ਚੰਦ ਬੂੜੇਵਾਲ, ਸੰਤ ਬਾਬਾ ਲੀਡਰ ਸਿੰਘ ਗੁਰਸਰ ਸਾਹਿਬ ਸੈਫਲਾਬਾਦ ਵਾਲੇ ਤੇ ਹੋਰ ਸੰਤਾਂ ਮਹਾਂਪੁਰਸ਼ਾਂ ਸ਼ਿਰਕਤ ਕੀਤੀ। ਇਨ੍ਹਾਂ ਸਮਾਗਮਾਂ ਦੌਰਾਨ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰਦਿਆਂ ਗੁਰਬਾਣੀ ਕੀਰਤਨ ਸਰਵਣ ਕੀਤਾ। ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਕਾਰ ਸੇਵਾ ਵਾਲਿਆਂ ਵੱਲੋਂ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਵਾਲੀਆਂ ਸੰਗਤਾਂ ਤੇ ਹੋਰ ਸ਼ਖਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਤੇ ਇਲਾਕਾ ਨਿਵਾਸੀ ਸੰਗਤਾਂ ਵੱਲੋਂ ਨਿਸ਼ਕਾਮ ਸੇਵਾ ਕੀਤੀ ਗਈ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਭਾਈ ਇੰਦਰਜੀਤ ਸਿੰਘ ਬਜਾਜ ਵੱਲੋਂ ਨਿਮਰਤਾ ਸਹਿਤ ਨਿਭਾਈ ਗਈ।