ਬਾਬਾ ਸ੍ਰੀ ਚੰਦ ਜੀ ਨਿਸ਼ਕਾਮ ਸੇਵਾ ਸੁਸਾਇਟੀ ਨੇ ਲੰਗਰ ਲਗਾਇਆ
ਬਾਬਾ ਸ੍ਰੀ ਚੰਦ ਜੀ ਨਿਸ਼ਕਾਮ ਸੇਵਾ ਸੁਸਾਇਟੀ (ਰਜਿ:) ਵੱਲੋਂ ਸੰਗਤਾਂ ਲਈ ਲੰਗਰ ਲਗਾਇਆ
Publish Date: Thu, 05 Mar 2026 07:31 PM (IST)
Updated Date: Thu, 05 Mar 2026 07:32 PM (IST)
--ਆਪਣੇ ਜੀਵਨ ਅੰਦਰ ਖਾਲਸਾਈ ਜਜ਼ਬੇ ਦੀ ਭਾਵਨਾ ਭਰੋ : ਬਾਬਾ ਹਰਜੀਤ ਸਿੰਘ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਹੋਲੇ ਮਹੱਲੇ ਨੂੰ ਸਮਰਪਿਤ ਹੁੰਦਿਆਂ ਬਾਬਾ ਸ੍ਰੀ ਚੰਦ ਜੀ ਨਿਸ਼ਕਾਮ ਸੇਵਾ ਸੁਸਾਇਟੀ ਰਜਿ ਕਪੂਰਥਲਾ ਦੇ ਮੁੱਖ ਸੇਵਾਦਾਰ ਬਾਬਾ ਹਰਜੀਤ ਸਿੰਘ ਵੀਟ ਗ੍ਰਾਸ ਵਾਲਿਆਂ ਦੇ ਉਪਰਾਲਿਆਂ ਤੇ ਪ੍ਰਵਾਸੀ ਭਾਰਤੀਆਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਯੁਵਰਾਜ ਮੋਟਰ ਗੈਰਜ, ਕਰਤਾਰਪੁਰ ਰੋਡ ਵਿਖੇ ਸ੍ਰੀ ਆਨੰਦਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਤਿੰਨ ਦਿਨ ਗੁਰੂ ਕਾ ਲੰਗਰ ਲਗਾਇਆ ਗਿਆ। ਬਾਬਾ ਹਰਜੀਤ ਸਿੰਘ ਨੇ ਦੱਸਿਆ ਕਿ ਦਿਨ-ਰਾਤ ਚੱਲਣ ਵਾਲੇ ਲੰਗਰਾਂ ਵਿਚ ਇਲਾਕੇ ਤੇ ਪਿੰਡਾਂ ਦੀਆਂ ਸੰਗਤਾਂ ਦਾ ਭਰਪੂਰ ਸਹਿਯੋਗ ਮਿਲਦਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਖਾਲਸਾ ਪੰਥ ਦੇ ਨਿਆਰੇ ਤਿਉਹਾਰ ਹੋਲੇ ਮਹੱਲੇ ਮੌਕੇ ਆਪਣੇ ਜੀਵਨ ਅੰਦਰ ਖਾਲਸਾਈ ਜਜ਼ਬੇ ਦੀ ਭਾਵਨਾ ਕਰਦਿਆਂ ਉੱਦਮੀ ਜੀਵਨ ਜਿਊਣ ਲਈ ਅੱਗੇ ਵਧਣਾ ਚਾਹੀਦਾ ਹੈ। ਇਸ ਮੌਕੇ ਭਾਈ ਰਛਪਾਲ ਸਿੰਘ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਜਸਪਾਲ ਸਿੰਘ ਖੁਰਾਣਾ, ਲਖਬੀਰ ਸਿੰਘ ਸ਼ਾਹੀ, ਜੋਧ ਸਿੰਘ, ਨਿਰਮਲ ਸਿੰਘ, ਸੁਰਿੰਦਰਪਾਲ ਸਿੰਘ, ਜਗੀਰ ਸਿੰਘ, ਬਲਰਾਜ ਸਿੰਘ, ਬਲਬੀਰ ਸਿੰਘ, ਅਮਰੀਕ ਸਿੰਘ, ਜਸਪਾਲ ਸਿੰਘ, ਰਾਜੇਸ਼ ਕੁਮਾਰ, ਓਂਕਾਰ ਸਿੰਘ, ਜਸਵਿੰਦਰ ਸਿੰਘ, ਮਨਜੀਤ ਸਿੰਘ, ਯੁਵਰਾਜ ਸਿੰਘ ਪੱਤੜ ਸਮੇਤ ਸਮੂਹ ਮੈਂਬਰ ਹਾਜ਼ਰ ਸਨ।