ਹਫਤਾਵਾਰੀ ਚੌਪਹਿਰਾ ਸਮਾਗਮ ਕਰਵਾਇਆ
ਗੁ. ਗੁਰੂ ਕਾ ਬਾਗ ਵਿਖੇ ਬਾਬਾ ਸ੍ਰੀ ਚੰਦ ਵੈਲਫੇਅਰ ਟਰੱਸਟ ਵੱਲੋਂ ਹਫਤਾਵਾਰੀ ਚੌਪਹਿਰਾ ਸਮਾਗਮ ਆਯੋਜਿਤ
Publish Date: Sun, 22 Feb 2026 09:38 PM (IST)
Updated Date: Sun, 22 Feb 2026 09:39 PM (IST)

ਦੂਰ-ਦੂਰ ਤੋਂ ਸੰਗਤਾਂ ਗੁਰਬਾਣੀ ਦਾ ਜਾਪ ਕਰਨ ਆ ਰਹੀਆਂ : ਰਾਜਾ ਗੁਰਪ੍ਰੀਤ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬਾਬਾ ਸ੍ਰੀ ਚੰਦ ਜੀ ਵੈੱਲਫੇਅਰ ਟਰੱਸਟ ਸੁਲਤਾਨਪੁਰ ਲੋਧੀ ਵੱਲੋਂ ਜ਼ਿਲ੍ਹਾ ਕਪੂਰਥਲਾ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪੁਰਾਤਨ ਘਰ ਅਸਥਾਨ ਤੇ ਧੰਨ ਧੰਨ ਬਾਬਾ ਸ੍ਰੀ ਚੰਦ ਜੀ ਤੇ ਬਾਬਾ ਲੱਖਮੀ ਦਾਸ ਜੀ ਦੇ ਜਨਮ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਕਾ ਬਾਗ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸ਼ੁਰੂ ਕੀਤੇ ਹਰ ਐਤਵਾਰ ਦੇ ਹਫਤਾਵਾਰੀ ਨਾਮ ਬਾਣੀ ਸਿਮਰਨ ਦੇ ਚੌਪਹਿਰਾ ਸਮਾਗਮ ਵਿਚ ਵੱਡੀ ਗਿਣਤੀ ਸੰਗਤਾਂ ਸ਼ਾਮਲ ਹੋਈਆਂ। ਇਸ ਐਤਵਾਰ ਇਲਾਕੇ ਤੇ ਸ਼ਹਿਰ ਦੀਆਂ ਸੰਗਤਾਂ ਦੇ ਨਾਲ ਮਿਲ ਕੇ ਗੁਰਬਾਣੀ ਦੇ ਪਾਠ ਦੁਪਹਿਰ 12 ਵਜੇ ਤੋਂ 4 ਵਜੇ ਤੱਕ ਕੀਤੇ ਗਏ। ਇਸ ਸਮੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਗੁ. ਗੁਰੂ ਕਾ ਬਾਗ ਸਾਹਿਬ ਸਜੇ ਸੁੰਦਰ ਦਰਬਾਰ ਵਿਚ ਸ਼ਰਧਾਲੂ ਸੰਗਤਾਂ ਵੱਲੋਂ 5-5 ਸ੍ਰੀ ਜਪੁਜੀ ਸਾਹਿਬ ਦੇ ਪਾਠ, 2-2 ਸ੍ਰੀ ਚੌਪਈ ਸਾਹਿਬ ਦੇ ਪਾਠ, 1-1 ਸੁਖਮਨੀ ਸਾਹਿਬ ਦਾ ਪਾਠ ਬੜੀ ਸ਼ਰਧਾ ਨਾਲ ਕੀਤਾ ਗਿਆ ਤੇ ਉਪਰੰਤ ਗ੍ਰੰਥੀ ਸਿੰਘ ਵੱਲੋਂ 6 ਪੌੜੀਆਂ ਸ੍ਰੀ ਅਨੰਦ ਸਾਹਿਬ ਦਾ ਪਾਠ ਕੀਤਾ ਗਿਆ ਤੇ ਉਪਰੰਤ ਗ੍ਰੰਥੀ ਸਿੰਘ ਵੱਲੋਂ ਸਰਬੱਤ ਦੇ ਭਲੇ ਤੇ ਸੁੱਖ ਸ਼ਾਂਤੀ, ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਸਮੇ ਬਾਬਾ ਸ੍ਰੀ ਚੰਦ ਜੀ ਵੈੱਲਫੇਅਰ ਟਰੱਸਟ ਦੇ ਪ੍ਰਧਾਨ ਰਾਜਾ ਗੁਰਪ੍ਰੀਤ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਕੇ ਅਤੁੱਟ ਲੰਗਰ ਲਗਾਏ ਗਏ। ਰਾਜਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਰ ਐਤਵਾਰ ਹਫਤਾਵਾਰੀ ਗੁਰਬਾਣੀ ਤੇ ਨਾਮ ਸਿਮਰਨ ਸਮਾਗਮ ਵਿਚ ਸੰਗਤਾਂ ਵਿਚ ਲਗਾਤਾਰ ਭਾਰੀ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ, ਲੁਧਿਆਣਾ, ਸ਼ਾਹਕੋਟ, ਜਲੰਧਰ ਦੀਆਂ ਸੰਗਤਾਂ ਵੀ ਹਾਜ਼ਰੀ ਭਰੀ ਤੇ ਪਾਠ ਕੀਤੇ। ਉਨ੍ਹਾਂ ਕਿਹਾ ਕਿ ਜੋ ਸੰਗਤਾਂ ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪਾਵਨ ਅਸਥਾਨ ’ਤੇ ਹਰ ਐਤਵਾਰ ਨਹੀ ਜਾ ਸਕਦੀਆਂ, ਉਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਤੇ ਬਾਬਾ ਸ੍ਰੀ ਚੰਦ ਜੀ ਮਹਾਰਾਜ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਾ ਬਾਗ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਗੁਰੂ ਪਾਤਸ਼ਾਹ ਜੀ ਦੇ ਚਰਨਾਂ ਦਾ ਓਟ ਆਸਰਾ ਲੈ ਕੇ ਗੁਰਬਾਣੀ ਨਾਮ ਸਿਮਰਨ ਕਰਕੇ ਜੀਵਨ ਸਫਲਾ ਕਰ ਸਕਦੀਆਂ ਹਨ। ਇਸ ਸਮੇ ਸਮਾਗਮ ਵਿਚ ਬਾਬਾ ਸ੍ਰੀ ਚੰਦ ਜੀ ਵੈੱਲਫੇਅਰ ਟਰੱਸਟ ਦੇ ਪ੍ਰਧਾਨ ਰਾਜਾ ਗੁਰਪ੍ਰੀਤ ਸਿੰਘ, ਬੀਬੀ ਗੁਰਬਖਸ਼ ਕੌਰ, ਮਲਕੀਤ ਸਿੰਘ, ਬੀਬੀ ਅਮਰਜੀਤ ਕੌਰ ਚੁਘ, ਬੀਬੀ ਮਨਜਿੰਦਰ ਕੌਰ, ਗਿਆਨੀ ਅਵਤਾਰ ਸਿੰਘ ਸੰਧੂ ਗ੍ਰੰਥੀ, ਜਸਵੀਰ ਕੌਰ, ਮਨਜੀਤ ਕੌਰ, ਜਸਪ੍ਰੀਤ ਕੌਰ, ਬਿਮਲਾ, ਗੁਰਪ੍ਰੀਤ ਕੌਰ, ਮਨਜੀਤ ਕੌਰ, ਸੁਰਜੀਤ ਕੌਰ, ਕੁਲਵੰਤ ਕੌਰ, ਰਜਿੰਦਰ ਕੌਰ, ਜਸਵੰਤ ਕੌਰ, ਹਰਭਜਨ ਕੌਰ, ਅਮਨਦੀਪ ਕੌਰ, ਪਰਮਜੀਤ ਕੌਰ, ਕੁਲਵੰਤ ਕੌਰ, ਅਮ੍ਰਿਤਪਾਲ ਸਿੰਘ, ਪਰਮਜੀਤ ਸਿੰਘ, ਪਰਮਿੰਦਰ ਸਿੰਘ, ਗੁਰਦੇਵ ਸਿੰਘ, ਜਸਬੀਰ ਕੌਰ, ਅਮਰੀਕ ਸਿੰਘ, ਬਲਬੀਰ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ।