ਖਾਲਸਾ ਕਾਲਜ ’ਚ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਖਾਲਸਾ ਕਾਲਜ ਵਿੱਚ ਬੈਡਮਿੰਟਨ ਟੂਰਨਾਮੈਂਟ ਦਾ ਆਯੋਜਨ
Publish Date: Mon, 31 Aug 2026 07:51 PM (IST)
Updated Date: Mon, 31 Aug 2026 07:52 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਗੁਰੂ ਨਾਨਕ ਖਾਲਸਾ ਕਾਲਜ, ਸੁਲਤਾਨਪੁਰ ਲੋਧੀ ਵਿਖੇ ਐੱਨਐੱਸਐੱਸ ਵਿਭਾਗ ਤੇ ਖੇਡ ਵਿਭਾਗ ਵੱਲੋਂ ਰਾਸ਼ਟਰੀ ਖੇਡ ਦਿਵਸ ਬੜੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਕੈਂਪਸ ਵਿੱਚ ਅੰਤਰ-ਜਮਾਤ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ। ਇਹ ਸਮਾਗਮ ਮਹਾਨ ਭਾਰਤੀ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੀ ਜਨਮ ਵਰ੍ਹੇਗੰਢ ਨੂੰ ਸਮਰਪਿਤ ਸੀ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਖੇਡਾਂ ਤੇ ਸਰੀਰਕ ਤੰਦਰੁਸਤੀ ਦੀ ਮਹੱਤਤਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਟੂਰਨਾਮੈਂਟ ’ਚ ਵਿਦਿਆਰਥੀਆਂ ਨੇ ਪੂਰੇ ਜੋਸ਼ ਤੇ ਉਤਸ਼ਾਹ ਨਾਲ ਭਾਗ ਲਿਆ। ਇਸ ਦੌਰਾਨ ਕੁੜੀਆਂ ਤੇ ਮੁੰਡਿਆਂ ਦੇ ਵੱਖ-ਵੱਖ ਬੈਡਮਿੰਟਨ ਟੂਰਨਾਮੈਂਟ ਕਰਵਾਏ ਗਏ, ਜਿਸ ਵਿੱਚ ਕੁੜੀਆਂ ਵਿੱਚੋਂ ਅਸ਼ਵੀਨ ਕੌਰ ਬੀਏ ਸਮੈਸਟਰ ਤਿੰਨ ਨੇ ਪਹਿਲਾ, ਸੁਪ੍ਰੀਤ ਕੌਰ ਬੀਏ ਸਮੈਸਟਰ ਪੰਜਵਾਂ ਨੇ ਦੂਸਰਾ, ਮਨਪ੍ਰੀਤ ਕੌਰ ਬੀਏ ਸਮੈਸਟਰ ਪਹਿਲਾ ਨੇ ਤੀਸਰਾ ਸਥਾਨ ਹਾਸਲ ਕੀਤਾ ਤੇ ਲੜਕਿਆਂ ਦੇ ਟੂਰਨਾਮੈਂਟ ਵਿੱਚੋਂ ਸੁਖਜੋਤ ਸਿੰਘ ਬੀਏ ਸਮੈਸਟਰ ਪਹਿਲਾ ਨੇ ਪਹਿਲਾ, ਰਾਜਨਦੀਪ ਸਿੰਘ ਬੀਏ ਸਮੈਸਟਰ ਪੰਜਵਾਂ ਨੇ ਦੂਜਾ ਤੇ ਅਰਮਾਨ ਸਿੰਘ ਬੀਏ ਸਮੈਸਟਰ ਪੰਜਵਾਂ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਦੇ ਨਾਲ ਨਾਲ ਕੁੜੀਆਂ ਦਾ ਚੈੱਸ ਟੂਰਨਾਮੈਂਟ ਵੀ ਕਰਵਾਇਆ ਗਿਆ ਜਿਸ ਵਿੱਚ ਅੱਠ ਕੁੜੀਆਂ ਨੇ ਭਾਗ ਲਿਆ, ਜਿਸ ਵਿੱਚ ਸੋਨਮਪ੍ਰੀਤ ਕੌਰ ਨੇ ਪਹਿਲਾ, ਮੰਨਤ ਨੇ ਦੂਜਾ ਤੇ ਰਾਖ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਕਾਲਜ ਦੇ ਡਾਇਰੈਕਟਰ ਇੰਜੀ. ਹਰਨਿਆਮਤ ਕੌਰ, ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਜਸਬੀਰ ਕੌਰ ਤੇ ਖੇਡ ਵਿਭਾਗ ਦੇ ਮੁਖੀ ਪ੍ਰੋ. ਹਰਜਾਪ ਸਿੰਘ ਵੱਲੋਂ ਇਨਾਮ ਵੰਡੇ ਗਏ।