ਬਖਸ਼ੀਸ਼ ਰਾਮ ਧੀਮਾਨ ਸਨਮਾਨਿਤ
ਬਖਸ਼ੀਸ਼ ਰਾਮ ਧੀਮਾਨ ਸਨਮਾਨਿਤ
Publish Date: Mon, 16 Mar 2026 07:28 PM (IST)
Updated Date: Mon, 16 Mar 2026 07:31 PM (IST)

ਪੰਜਾਬੀ ਜਾਗਰਣ ਪ੍ਰਤੀਨਿਧੀ ਫਗਵਾੜਾ : ਸ਼੍ਰੀ ਵਿਸ਼ਵਕਰਮਾ ਧੀਮਾਨ ਸਭਾ ਤੇ ਚੈਰੀਟੇਬਲ ਹਸਪਤਾਲ ਟਰੱਸਟ ਦੀ ਜਨਰਲ ਮੀਟਿੰਗ ਪ੍ਰਧਾਨ ਪ੍ਰਦੀਪ ਧੀਮਾਨ ਦੀ ਅਗਵਾਈ ਹੇਠ ਸ਼੍ਰੀ ਵਿਸ਼ਵਕਰਮਾ ਮੰਦਰ ਵਿਚ ਸੰਪੰਨ ਹੋਈ। ਮੀਟਿੰਗ ਦੌਰਾਨ ਮੰਦਰ ਤੇ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸੇਵਾ ਤੇ ਵਿਕਾਸ ਕਾਰਜਾਂ ਬਾਰੇ ਮੈਂਬਰਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ਵਿਚ ਮੰਦਿਰ ਤੇ ਹਸਪਤਾਲ ਦੇ ਵਿਸਥਾਰ ਤੇ ਵਿਕਾਸ ਲਈ ਨਵੇਂ ਪ੍ਰੋਜੈਕਟਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਮੰਦਿਰ ਦੇ ਸਾਬਕਾ ਪ੍ਰਧਾਨ ਤੇ ਮੌਜੂਦਾ ਸਰਪ੍ਰਸਤ ਬਖਸ਼ੀਸ਼ ਰਾਮ ਧੀਮਾਨ ਨੂੰ ਸੰਸਥਾ ਦੀ ਉੱਨਤੀ ਤੇ ਸਮਾਜ ਸੇਵਾ ਦੇ ਖੇਤਰ ਵਿਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਲਈ ਖਾਸ ਤੌਰ ‘ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਪ੍ਰਧਾਨ ਪ੍ਰਦੀਪ ਧੀਮਾਨ ਨੇ ਕਿਹਾ ਕਿ ਸ਼੍ਰੀ ਵਿਸ਼ਵਕਰਮਾ ਮੰਦਿਰ ਤੇ ਚੈਰੀਟੇਬਲ ਹਸਪਤਾਲ ਟਰੱਸਟ ਹਮੇਸ਼ਾ ਸਮਾਜ ਸੇਵਾ ਦੇ ਕੰਮਾਂ ਲਈ ਵਚਨਬੱਧ ਰਹੇ ਹਨ। ਉਨ੍ਹਾਂ ਦੱਸਿਆ ਕਿ ਭਵਿੱਖ ਵਿਚ ਮੰਦਰ ਤੇ ਹਸਪਤਾਲ ਦੇ ਵਿਕਾਸ ਲਈ ਕਈ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ ਤਾਂ ਜੋ ਲੋੜਵੰਦ ਲੋਕਾਂ ਨੂੰ ਹੋਰ ਵਧੀਆ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਸਰਪ੍ਰਸਤ ਬਖਸ਼ੀਸ਼ ਰਾਮ ਧੀਮਾਨ ਨੇ ਸਭਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਅੱਗੇ ਵੀ ਮੰਦਿਰ ਤੇ ਹਸਪਤਾਲ ਦੀ ਸੇਵਾ ਲਈ ਪੂਰੀ ਨਿਸ਼ਠਾ ਤੇ ਸਮਰਪਣ ਨਾਲ ਆਪਣਾ ਯੋਗਦਾਨ ਦਿੰਦੇ ਰਹਿਣਗੇ। ਇਸ ਮੌਕੇ ਸੀਨੀਅਰ ਵਾਈਸ ਪ੍ਰਧਾਨ ਸੁਰਿੰਦਰ ਪਾਲ ਧੀਮਾਨ, ਸਕਤਰ ਗੁਰਨਾਮ ਸਿੰਘ ਜੁਤਲਾ, ਰਜਿੰਦਰ ਸਿੰਘ ਰੂਪਰਾਇ, ਭੂਪਿੰਦਰ ਸਿੰਘ ਜੰਡੂ, ਮਨਜਿੰਦਰ ਸਿੰਘ ਸਿਹਰਾ, ਨਰਿੰਦਰ ਸਿੰਘ ਟੱਟਰ, ਨਰਿੰਦਰ ਸਿੰਘ ਭੱਚੂ, ਅਮੋਲਕ ਸਿੰਘ ਝੀਤਾ, ਰਵਿੰਦਰ ਸਿੰਘ ਪਨੇਸਰ, ਬਲਵਿੰਦਰ ਸਿੰਘ ਰਤਨ, ਵਿਕਰਮ ਰੂਪਰਾਇ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ।