ਕਲਾਥ ਮਰਚੈਂਟ ਐਸੋਸੀਏਸ਼ਨ ਵੱਲੋਂ ਠੇਕੇਦਾਰ ਤੇ ਖਲਵਾੜਾ
ਕਲਾਥ ਮਰਚੈਂਟ ਐਸੋਸੀਏਸ਼ਨ ਵੱਲੋਂ ਬਲਜਿੰਦਰ ਸਿੰਘ ਠੇਕੇਦਾਰ ਤੇ ਖਲਵਾੜਾ ਸਨਮਾਨਿਤ
Publish Date: Sun, 29 Mar 2026 07:03 PM (IST)
Updated Date: Sun, 29 Mar 2026 07:06 PM (IST)
ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਫਗਵਾੜਾ ਦੇ ਉੱਘੇ ਸਮਾਜ ਸੇਵਕ ਕੌਂਸਲਰ ਬਲਜਿੰਦਰ ਸਿੰਘ ਠੇਕੇਦਾਰ ਨੂੰ ਐੱਸਸੀ ਵਿੰਗ ਦਾ ਸੂਬਾ ਮੀਤ ਪ੍ਰਧਾਨ ਥਾਪਿਆ ਗਿਆ ਤੇ ਸਰੂਪ ਸਿੰਘ ਖਲਵਾੜਾ ਨੂੰ ਜ਼ਿਲ੍ਹਾ ਕਪੂਰਥਲਾ ਐੱਸਸੀ ਵਿੰਗ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਦੋਵਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ ਤੋਂ ਬਾਅਦ ਕਲਾਥ ਮਰਚੈਂਟ ਐਸੋਸੀਏਸ਼ਨ ਫਗਵਾੜਾ ਦੇ ਪ੍ਰਧਾਨ ਅਸ਼ੋਕ ਕੁਲਥਮ ਦੀ ਅਗਵਾਈ ਹੇਠ ਕੁਲਥਮ ਫੈਸ਼ਨ ਵਿਖੇ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਥੇ ਬਲਜਿੰਦਰ ਸਿੰਘ ਠੇਕੇਦਾਰ ਤੇ ਸਰੂਪ ਸਿੰਘ ਖਲਵਾੜਾ ਨੂੰ ਲੋਈ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਜਾਣਕਾਰੀ ਦਿੰਦਿਆਂ ਕਲਾਥ ਮਰਚੈਂਟ ਐਸੋਸੀਏਸ਼ਨ ਫਗਵਾੜਾ ਦੇ ਪ੍ਰਧਾਨ ਅਸ਼ੋਕ ਕੁਲਥਮ ਨੇ ਦੱਸਿਆ ਕਿ ਬਲਜਿੰਦਰ ਸਿੰਘ ਠੇਕੇਦਾਰ ਤੇ ਸਰੂਪ ਸਿੰਘ ਖਲਵਾੜਾ ਨੂੰ ਐੱਸਸੀ ਵਿੰਗ ਵਿਚ ਵੱਡੀਆਂ ਜ਼ਿੰਮੇਵਾਰੀਆਂ ਮਿਲੀਆਂ ਹਨ। ਉਨ੍ਹਾਂ ਉਮੀਦ ਜਤਾਈ ਕਿ ਇਹ ਦੋਵੇਂ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ। ਇਸ ਮੌਕੇ ਚੇਅਰਮੈਨ ਸੁਰਿੰਦਰ ਸਿੰਘ ਨਾਰੰਗ, ਧਰਮਿੰਦਰ ਕੁਮਾਰ ਟੋਨੀ, ਅਵਤਾਰ ਸਿੰਘ ਭੁੰਗਰਨੀ, ਹਰਜੀਤ ਸਿੰਘ, ਰਣਜੀਤ ਸਿੰਘ ਸੰਦਲ ਆਦਿ ਹਾਜ਼ਰ ਸਨ।